Share on Facebook Share on Twitter Share on Google+ Share on Pinterest Share on Linkedin ਚੱਪੜਚਿੜੀ ਵਿੱਚ ਤਿੰਨ ਰੋਜ਼ਾ ਧਾਰਮਿਕ ਸਮਾਗਮ ਸ਼ੁਰੂ, ਸਰਹਿੰਦ ਫਤਿਹ ਮਾਰਚ 12 ਮਈ ਨੂੰ ਨਬਜ਼-ਏ-ਪੰਜਾਬ, ਮੁਹਾਲੀ, 10 ਮਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੋਂ ਦੇ ਇਤਿਹਾਸਕ ਨਗਰ ਚੱਪੜਚਿੜੀ ਕਲਾਂ ਸਥਿਤ ਗੁਰਦੁਆਰਾ ਸ੍ਰੀ ਫਤਿਹ-ਏ-ਜੰਗ ਸਾਹਿਬ ਵਿਖੇ ਸਰਹਿੰਦ ਫਤਿਹ ਦਿਵਸ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਐਸਜੀਪੀਸੀ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਅੱਜ ਇੱਥੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਅਤੇ 12 ਮਈ ਨੂੰ ਸਵੇਰੇ 9 ਵਜੇ ਭੋਗ ਪਾਏ ਜਾਣਗੇ। ਉਪਰੰਤ ਸ਼ਹੀਦਾਂ ਦੇ ਖੂਨ ਨਾਲ ਰੰਗੀ ਚੱਪੜਚਿੜੀ ਦੀ ਧਰਤੀ ਤੋਂ ਫ਼ਤਿਹਗੜ੍ਹ ਸਾਹਿਬ ਅਲੌਕਿਕ ਨਗਰ ਕੀਰਤਨ ਦੇ ਰੂਪ ਵਿੱਚ ਸਰਹਿੰਦ ਫਤਿਹ ਮਾਰਗ ਕੱਢਿਆ ਜਾਵੇਗਾ। ਭਲਕੇ 11 ਮਈ ਨੂੰ ਪੰਥ ਦੇ ਪ੍ਰਸਿੱਧ ਕਵੀਸ਼ਰੀ, ਢਾਡੀ, ਕਥਾ ਵਾਚਕ ਅਤੇ ਦਰਬਾਰ ਸਾਹਿਬ ਰਾਗੀ ਕਥਾ, ਕੀਰਤਨ ਕਰਨਗੇ। ਸ਼੍ਰੋਮਣੀ ਕਮੇਟੀ ਦੇ ਮੈਂਬਰ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ ਅਤੇ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਦੱਸਿਆ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਚੱਪੜਚਿੜੀ ਦੇ ਮੈਦਾਨ ਵਿੱਚ ਸੂਬਾ ਸਰਹਿੰਦ ਵਜੀਦ ਖਾਨ ਨੂੰ ਸੋਧਾ ਲਗਾ ਕੇ ਫਤਿਹ ਹਾਸਲ ਕਰਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਦੀ ਸ਼ਹਾਦਤ ਦਾ ਬਦਲਾ ਲਿਆ ਸੀ। ਤਤਕਾਲੀ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਸਰਕਾਰ ਵੱਲੋਂ ਚੱਪੜਚਿੜੀ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰੀ ਅਤੇ ਦੇਸ਼ ਦੀ ਸਭ ਤੋਂ ਉੱਚੀ 328 ਫੁੱਟ ਉੱਚੀ ਫਤਿਹ ਮੀਨਾਰ ਸਥਾਪਿਤ ਕੀਤੀ ਗਈ ਸੀ, ਜੋ ਹੁਣ ਸਮੇਂ ਦੀਆਂ ਸਰਕਾਰਾਂ ਦੀ ਅਣਦੇਖੀ ਦਾ ਸਿਕਾਰ ਹੈ। ਇਸ ਮੌਕੇ ਸਾਬਕਾ ਸਰਪੰਚ ਸੋਹਨ ਸਿੰਘ, ਨੰਬਰਦਾਰ ਕਰਮਜੀਤ ਸਿੰਘ, ਗੁਰਦੁਆਰਾ ਕਮੇਟੀ ਦੇ ਮੀਤ ਪ੍ਰਧਾਨ ਮੋਹਨ ਸਿੰਘ, ਗੁਰਦੇਵ ਸਿੰਘ ਚੱਪੜਚਿੜੀ, ਹੈੱਡ ਗ੍ਰੰਥੀ ਗਿਆਨੀ ਚਰਨਜੀਤ ਸਿੰਘ, ਭਾਈ ਭੁਪਿੰਦਰ ਸਿੰਘ, ਭਾਈ ਸੁਖਦੇਵ ਸਿੰਘ, ਜਗਦੀਪ ਸਿੰਘ, ਸਨਦੀਪ ਸਿੰਘ, ਭਾਈ ਤੇਜਿੰਦਰ ਸਿੰਘ, ਕੰਵਲਜੀਤ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਜਸਵੀਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ