ਐਨਆਈਏ ਵੱਲੋਂ ਗ੍ਰਿਫ਼ਤਾਰ ਬ੍ਰਿਟਿਸ਼ ਨਾਗਰਿਕ ਜੱਗੀ ਜੌਹਲ ਦਾ ਤਿੰਨ ਦਿਨ ਪੁਲੀਸ ਰਿਮਾਂਡ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਦਸੰਬਰ:
ਪੰਜਾਬ ਵਿੱਚ ਵਾਪਰ ਰਹੀਆਂ ਹਿੰਦੂ ਆਗੂਆਂ ਦੇ ਕਤਲਾਂ ਦੀ ਘਟਨਾਵਾਂ ਦੇ ਮਾਮਲੇ ਵਿੱਚ ਜਲੰਧਰ ਵਿੱਚ ਕਾਬੂ ਕੀਤੇ ਗਏ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਉਰਫ ਜੱਗੀ ਜੌਹਲ ਨੂੰ ਅੱਜ ਇੱਥੇ ਐਨਆਈਏ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਗਤਾਰ ਸਿੰਘ ਉਰਫ ਜੱਗੀ ਜੌਹਲ ਨੂੰ ਖੰਨਾ ਵਿੱਚ ਹੋਏ ਦੁਰਗਾਦਾਸ ਕਤਲ ਮਾਮਲੇ ਵਿੱਚ ਐਨ ਆਈ ਏ ਅ ਦਾਲਤ ਦੇ ਜੱਜ ਆਂਸਲ ਬੇਰੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਮਾਣਯੋਗ ਜੱਜ ਵੱਲੋਂ ਉਸ ਨੂੰ 3 ਦਿਨ ਦੇ ਪੁਲੀਸ ਰਿਮਾਂਡ ਉੱਪਰ ਭੇਜਣ ਦੇ ਹੁਕਮ ਜਾਰੀ ਕੀਤੇ।
ਇਸ ਮੌਕੇ ਐਨ ਆਈ ਨੇ ਜਗਤਾਰ ਜੱਗੀ ਦੇ 14 ਦਿਨ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ। ਜਿਸ ਦਾ ਸਖਤ ਵਿਰੋਧ ਕਰਦਿਆਂ ਜਗਤਾਰ ਜੱਗੀ ਦੇ ਵਕੀਲ ਜਸਪਾਲ ਸਿੰਘ ਨੇ ਕਿਹਾ ਕਿ ਜਗਤਾਰ ਜੱਗੀ ਵਿਰੁੱਧ ਜਿੰਨੇ ਵੀ ਮਾਮਲੇ ਦਰਜ ਕੀਤੇ ਗਏ ਹਨ। ਉਹਨਾਂ ਵਿੱਚ ਸਿਰਫ ਦੋਸ਼ ਹੀ ਲਗਾਏ ਗਏ ਹਨ ਅਤੇ ਜੱਗੀ ਦੇ ਖਿਲਾਫ ਕਿਸੇ ਕੋਲ ਕੋਈ ਵੀ ਸਬੂਤ ਨਹੀਂ ਹੈ। ਪਿਛਲੇ 45 ਦਿਨਾਂ ਤੋੱ ਜੱਗੀ ਨੂੰ ਰਿਮਾਂਡ ਤੇ ਹੀ ਲਿਆ ਜਾ ਰਿਹਾ ਹੈ। ਦੋਵਾਂ ਪੱਖਾਂ ਦੇ ਬਿਆਨ ਸੁਣਨ ਤੋਂ ਬਾਅਦ ਮਾਣਯੋਗ ਅਦਾਲਤ ਨੇ ਜਗਤਾਰ ਜੱਗੀ ਨੂੰ 3 ਦਿਨ ਦੇ ਪੁਲੀਸ ਰਿਮਾਂਡ ਉੱਪਰ ਭੇਜ ਦਿੱਤਾ।
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਤਾਰ ਜੱਗੀ ਦੇ ਵਕੀਲ ਜਸਪਾਲ ਸਿੰਘ ਨੇ ਕਿਹਾ ਕਿ ਅੱਜ ਜਗਤਾਰ ਜੱਗੀ ਨੂੰ ਦੁਰਗਾ ਦਾਸ ਕਤਲ ਕੇਸ ਵਿੱਚ ਐਨ ਆਈ ਏ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਗਤਾਰ ਜੱਗੀ 11 ਦਸੰਬਰ ਤੋੱ ਖੰਨਾ ਪੁਲੀਸ ਕੋਲ ਰਿਮਾਂਡ ਤੇ ਸੀ ਅਤੇ ਕੱਲ੍ਹ ਹੀ ਐਨ ਆਈ ਏ ਨੇ ਖੰਨਾ ਪੁਲੀਸ ਤੋਂ ਜਗਤਾਰ ਜੱਗੀ ਨੂੰ ਲੈ ਕੇ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਸੀ, ਜਿੱਥੋਂ ਅਦਾਲਤ ਨੇ ਉਸ ਨੂੰ ਮੁੜ 3 ਦਿਨਾਂ ਦੇ ਪੁਲੀਸ ਰਿਮਾਂਡ ਉੱਪਰ ਭੇਜ ਦਿੱਤਾ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …