ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਦਿਨ ਲਈ ਮੁੜ ਬੰਦ ਕੀਤੇ ਜਾਣਗੇ ‘ਟੋਲ ਪਲਾਜੇ’

ਨਬਜ਼-ਏ-ਪੰਜਾਬ, ਮੁਹਾਲੀ, 19 ਫਰਵਰੀ:
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਅਤੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਸਮੇਤ ਹੋਰਨਾਂ ਜਥੇਬੰਦੀਆਂ ਨੇ ਕਿਸਾਨੀ ਮੰਗਾਂ ਲਈ ਕੇਂਦਰ ਸਰਕਾਰ ’ਤੇ ਦਬਾਅ ਪਾਉਣ ਲਈ ਭਲਕੇ 20 ਫਰਵਰੀ ਤੋਂ 22 ਫਰਵਰੀ ਤੱਕ ਤਿੰਨ ਦਿਨਾਂ ਲਈ ਮੁਹਾਲੀ ਜ਼ਿਲ੍ਹੇ ਅਧੀਨ ਆਉਂਦੇ ਚਾਰ ਟੋਲ ਪਲਾਜੇ ਬੰਦ ਕੀਤੇ ਜਾਣਗੇ। ਇਹ ਫ਼ੈਸਲਾ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫਤਹਿ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ ਵਿਖੇ ਉਪਰੋਕਤ ਕਿਸਾਨ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ ਵਿੱਚ ਲਿਆ ਗਿਆ।
ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਕਿਰਪਾਲ ਸਿੰਘ ਸਿਆਊ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਸਮੇਤ ਜਸਪਾਲ ਸਿੰਘ ਲਾਂਡਰਾਂ, ਗੁਰਮੀਤ ਸਿੰਘ ਖ਼ੂਨੀ ਮਾਜਰਾ, ਗੁਰਪ੍ਰੀਤ ਸਿੰਘ ਸੇਖਨ ਮਾਜਰਾ, ਸੋਨੀ ਰਸਨਹੇੜੀ, ਰੁਸਤਮ ਸ਼ੇਖ਼, ਕਮਲਜੀਤ ਲਾਂਡਰਾਂ, ਗੁਰਵਿੰਦਰ ਸਿੰਘ ਸਿਆਊ, ਜਸਵਿੰਦਰ ਸਿੰਘ ਕੰਡਾਲਾ, ਅਰਵਿੰਦਰ ਸਿੰਘ ਅਤੇ ਹਰਬੰਸ ਸਿੰਘ ਨੇ ਸ਼ਿਰਕਤ ਕੀਤੀ।
ਕਿਰਪਾਲ ਸਿੰਘ ਸਿਆਊ ਅਤੇ ਜਸਪਾਲ ਸਿੰਘ ਨਿਆਮੀਆਂ ਨੇ ਦੱਸਿਆ ਕਿ ਸਾਂਝੇ ਫ਼ੈਸਲੇ ਮੁਤਾਬਕ ਮੁਹਾਲੀ ਜ਼ਿਲ੍ਹੇ ਅਧੀਨ ਆਉਂਦੇ ਚਾਰ ਟੋਲ ਪਲਾਜੇ ਬੰਦ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਅਜ਼ੀਜ਼ਪੁਰ ਟੋਲ ਪਲਾਜ਼ਾ, ਭਾਗੋਮਾਜਰਾ ਟੋਲ ਪਲਾਜ਼ਾ, ਬੜੌਦੀ ਟੋਲ ਪਲਾਜ਼ਾ ਅਤੇ ਦੱਪਰ ਟੋਲ ਪਲਾਜ਼ਾ ਤਿੰਨ ਦਿਨ 24 ਘੰਟੇ ਲਈ ਬੰਦ ਕੀਤੇ ਜਾਣਗੇ। ਲੇਕਿਨ ਇਸ ਦੌਰਾਨ ਆਵਾਜਾਈ ਆਮ ਦਿਨਾਂ ਵਾਂਗ ਜਾਰੀ ਰਹੇਗੀ। ਰੋਸ ਪ੍ਰਦਰਸ਼ਨ ਦੌਰਾਨ ਸਿਰਫ਼ ਟੋਲ ਪਲਾਜੇ ਟੋਲ ਮੁਕਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 22 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਹੋਣ ਵਾਲੀ ਮੀਟਿੰਗ ਤੋਂ ਬਾਅਦ ਕਿਸਾਨੀ ਸੰਘਰਸ਼ ਸਬੰਧੀ ਅਗਲਾ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਵੱਖੋ-ਵੱਖ ਪਿੰਡਾਂ ਦੇ ਕਿਸਾਨਾਂ ਦੀਆਂ ਟੀਮਾਂ ਬਣਾ ਕੇ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਕਰਕੇ ਉਨ੍ਹਾਂ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਜਾਂਦਾ, ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…