nabaz-e-punjab.com

ਟਰੈਫ਼ਿਕ ਪੁਲੀਸ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 3 ਅਗਸਤ:
ਜ਼ਿਲ੍ਹਾ ਮੁਹਾਲੀ ਦੇ ਐਸ.ਐਸ.ਪੀ ਕੁਲਦੀਪ ਚਾਹਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਟਰੈਫ਼ਿਕ ਪੁਲੀਸ ਦੇ ਇੰਚਾਰਜ ਨਿੱਕਾ ਰਾਮ ਦੀ ਯੋਗ ਅਗਵਾਈ ਵਿੱਚ ਟਰੈਫ਼ਿਕ ਪੁਲੀਸ ਦੇ ਕਰਮਚਾਰੀਆਂ ਨੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਣ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁਨਸ਼ੀ ਰਣਜੀਤ ਸਿੰਘ ਭੱਕੂ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ ਟਰੈਫ਼ਿਕ ਪੁਲੀਸ ਵੱਲੋਂ 2 ਲੱਖ 64 ਹਜ਼ਾਰ 200 ਰੁਪਏ ਦੇ ਚਲਾਣ ਕੀਤੇ ਜਿਸ ਵਿਚ ਨਗਦ ਕੈਸ਼ 1 ਲੱਖ 18 ਹਜ਼ਾਰ 800 ਰੁਪਏ ਅਤੇ ਡੀਟੀਓ ਵੱਲੋਂ 1 ਲੱਖ 45 ਹਜ਼ਾਰ 200 ਰੁਪਏ ਦਾ ਜੁਰਮਾਨਾ ਵਾਹਨ ਚਾਲਕਾਂ ਨੂੰ ਕੀਤਾ ਗਿਆ। ਇਸ ਮੌਕੇ ਸੜਕੀਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਣ ਕਰਦਿਆਂ ਟਰੈਫਿਕ ਪੁਲਿਸ ਦੇ ਇੰਚਾਰਜ ਨਿੱਕਾ ਰਾਮ ਨੇ ਦੱਸਿਆ ਕਿ ਲਾਲ ਬੱਤੀ ਦੀ ਉਲੰਘਣਾ, ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ, ਦੋ ਪਹੀਆ ਵਾਹਨਾਂ ਤੇ ਤਿੰਨ ਤਿੰਨ ਸਵਾਰਾਂ, ਓਵਰਲੋਡ ਵਾਹਨਾਂ, ਓਵਰਸਪੀਡ ਵਾਹਨਾਂ ਸਮੇਤ ਹੋਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਚੱਲਦੀ ਰਹੇਗੀ ਤਾਂ ਜੋ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਇਸ ਮੌਕੇ ਗੁਰਵਿੰਦਰ ਸਿੰਘ, ਰਾਜ ਕੁਮਾਰ, ਰਣਜੀਤ ਸਿੰਘ, ਕੁਲਦੀਪ ਸਿੰਘ, ਅਵਤਾਰ ਸਿੰਘ, ਸਰਦਾਰ ਸਿੰਘ, ਜਸਵਿੰਦਰ ਸਿੰਘ ਸਾਰੇ ਹੌਲਦਾਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …