ਟਰੈਫ਼ਿਕ ਪੁਲੀਸ ਨੇ ਨਾਕਾ ਲਗਾ ਕੇ 22 ਵਾਹਨਾਂ ਦੇ ਕੀਤੇ ਚਲਾਨ, 2 ਵਾਹਨ ਜ਼ਬਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਨਵੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੇੜੇ ਟਰੈਫ਼ਿਕ ਪੁਲੀਸ ਮੁਹਾਲੀ ਨੇ ਇੰਸਪੈਕਟਰ ਸੁਰਿੰਦਰ ਸਿੰਘ ਜ਼ੋਨ 2 ਦੀ ਅਗਵਾਈ ਵਿੱਚ ਨਾਕਾ ਲਗਾ ਕੇ ਵਾਹਨਾਂ ਦੀ ਜਾਂਚ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਸਪੈਕਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ 22 ਵਾਹਨਾਂ ਦੇ ਚਾਲਾਨ ਕੀਤੇ ਗਏ ਹਨ ਅਤੇ 2 ਵਾਹਨ ਜ਼ਬਤ ਵੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਤੇ ਬੁਲਟ ਮੋਟਰ ਸਾਇਕਲਾਂ ਉਪਰ ਪਟਾਕੇ ਪਾਉਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਘਰ ਤੋਂ ਬਾਹਰ ਵਾਹਨ ਲੈ ਕੇ ਜਾਣ ਵੇਲੇ ਬਾਲਗ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਦਾ ਖਿਆਲ ਰੱਖਣ ਦੀ ਹਦਾਇਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਜ਼ਿਆਦਾਤਰ ਸੜਕ ਹਾਦਸੇ ਨਿਯਮਾਂ ਦੀ ਪਾਲਣ ਨਾ ਕਰਨ ਕਰਕੇ ਵਾਪਰਦੇ ਹਨ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …