ਨੈਸ਼ਨਲ ਬਲਾਇੰਡਨੈਸ ਕੰਟਰੋਲ ਪ੍ਰੋਗਰਾਮ ਤਹਿਤ ਸਕੂਲ ਟੀਚਰਾਂ ਦੀ ਟ੍ਰੇਨਿੰਗ ਕਰਵਾਈ ਗਈ

ਹੁਣ ਸਕੂਲ ਟੀਚਰ ਵੀ ਸਕੂਲ ਦੇ ਬੱਚਿਆਂ ਦੀ ਵਿਜ਼ਨ ਸਕਰੀਨਿੰਗ ਕਰ ਸਕਣਗੇ: ਡਾ ਕਿਰਨਦੀਪ ਕੌਰ

ਰਾਜੂ ਵਾਲੀਆ
ਨਬਜ਼-ਏ-ਪੰਜਾਬ, ਅੰਮ੍ਰਿਤਸਰ, 9 ਜੁਲਾਈ:
ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਅੰਮ੍ਰਿਤਸਰ ਡਾ ਕਿਰਨਦੀਪ ਕੌਰ ਵੱਲੋਂ ਨੈਸ਼ਨਲ ਬਲਾਇੰਡਨੈਸ ਕੰਟਰੋਲ ਪ੍ਰੋਗਰਾਮ ਤਹਿਤ ਸਕੂਲ ਟੀਚਰਾਂ ਦੀ ਜਿਲਾ ਪੱਧਰੀ ਇੱਕ ਰੋਜ਼ਾ ਟ੍ਰੇਨਿੰਗ ਦਫਤਰ ਸਿਵਿਲ ਸਰਜਨ ਅੰਮ੍ਰਿਤਸਰ ਵਿਖੇ ਕਰਵਾਈ ਗਈ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਕਿਰਨਦੀਪ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਸਕੂਲਾਂ ਦੇ ਬੱਚਿਆਂ ਵਿੱਚ ਅੱਖਾਂ ਦੀਆਂ ਬਿਮਾਰੀਆਂ ਅਤੇ ਘੱਟ ਨਿਗਾਹ ਵਾਲੇ ਬੱਚਿਆਂ ਦੀ ਸਕਰੀਨਿੰਗ ਕਰਕੇ, ਉਹਨਾਂ ਦਾ ਜਲਦ ਇਲਾਜ ਕਰਵਾਉਣਾ ਹੈ। ਉਹਨਾਂ ਆਖਿਆ ਕਿ ਸਿਹਤ ਵਿਭਾਗ ਦੀਆਂ ਸਕੂਲ ਹੈਲਥ ਦੀਆਂ ਟੀਮਾਂ ਪਹਿਲਾਂ ਤੋਂ ਹੀ ਸਕੂਲਾਂ ਦੇ ਬੱਚਿਆਂ ਦੀ ਆਈ ਸਕ੍ਰੀਨਿੰਗ ਕਰ ਰਹੀਆਂ ਹਨ। ਪਰ ਹੁਣ ਸਕੂਲ ਟੀਚਰ ਨੂੰ ਵੀ ਇਸ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਘੱਟ ਨਿਗਾਹ ਵਾਲੇ ਬੱਚਿਆਂ ਦੀ ਭਾਲ ਕਰਕੇ, ਸਮੇਂ ਸਿਰ ਉਹਨਾਂ ਦਾ ਇਲਾਜ ਕੀਤਾ ਜਾ ਸਕੇ ਅਤੇ ਲੋੜਵੰਦ ਬੱਚਿਆਂ ਨੂੰ ਮੁਫਤ ਐਨਕਾਂ ਦਿੱਤੀਆਂ ਜਾ ਸਕਣ। ਇਸ ਅਵਸਰ ਤੇ ਸਹਾਇਕ ਸਿਵਲ ਸਰਜਨ ਡਾਕਟਰ ਰਜਿੰਦਰ ਪਾਲ ਕੌਰ, ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ, ਕੋਆਰਡੀਨੇਟਰ ਸੰਦੀਪ ਕੁਮਾਰ ਜਿਆਣੀ, ਸਮੂਹ ਅਪਥੈਲਮਿਕ ਅਫਸਰ ਅਤੇ ਮਾਸਟਰ ਟ੍ਰੇਨਰ ਟੀਚਰ ਹਾਜਰ ਸਨ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…