ਕਾਂਗਰਸ ਆਗੂ ਗੁਰਸ਼ਰਨ ਸਿੰਘ ਰਿਆੜ ਦੀ ਪਤਨੀ ਬੀਬੀ ਪਰਮਜੀਤ ਕੌਰ ਰਿਆੜ ਨੂੰ ਸ਼ਰਧਾਂਜਲੀਆਂ ਭੇਟ

ਨਬਜ਼-ਏ-ਪੰਜਾਬ, ਮੁਹਾਲੀ, 10 ਮਈ:
ਪੰਜਾਬ ਕਾਂਗਰਸ ਦੇ ਕਿਸਾਨ ਤੇ ਖੇਤ ਮਜ਼ਦੂਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਗੁਰਸ਼ਰਨ ਸਿੰਘ ਰਿਆੜ ਦੀ ਪਤਨੀ ਬੀਬੀ ਪਰਮਜੀਤ ਕੌਰ ਰਿਆੜ ਜਿਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਅੰਤਿਮ ਅਰਦਾਸ ਅੱਜ ਗੁਰਦੁਆਰਾ ਕਲਗੀਧਰ ਸਾਹਿਬ ਫੇਜ਼-4 ਵਿਖੇ ਹੋਈ। ਇਸ ਮੌਕੇ ਸਿਆਸੀ, ਧਾਰਮਿਕ, ਸਮਾਜਿਕ ਸੰਗਠਨਾਂ ਦੇ ਆਗੂਆਂ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਵੀ ਜੀਐਸ ਰਿਆੜ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ।
ਅੰਤਿਮ ਅਰਦਾਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਸਾਬਕਾ ਵਿਧਾਇਕ ਲੱਖਾ ਪਾਇਲ, ਬਾਬਾ ਗੁਰਦੇਵ ਸਿੰਘ (ਸੈਕਟਰ-28 ਵਾਲੇ), ਇੰਦਰਜੀਤ ਸਿੰਘ ਰੰਧਾਵਾ, ਭਾਜਪਾ ਆਗੂ ਲਖਵਿੰਦਰ ਕੌਰ ਗਰਚਾ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੌਂਸਲਰ ਪ੍ਰਮੋਦ ਮਿੱਤਰਾ, ਕੁਲਵੰਤ ਸਿੰਘ ਕਲੇਰ, ਸੁਖਦੇਵ ਸਿੰਘ ਪਟਵਾਰੀ, ਗੁਰਚਰਨ ਸਿੰਘ ਭੰਵਰਾ, ਮਹਿਲਾ ਕਾਂਗਰਸ ਜ਼ਿਲ੍ਹਾ ਮੁਹਾਲੀ ਦੀ ਪ੍ਰਧਾਨ ਸਵਰਨਜੀਤ ਕੌਰ, ਸਰਪੰਚ ਜਗਤਾਰ ਸਿੰਘ ਬਾਕਰਪੁਰ, ਸਾਬਕਾ ਸਰਪੰਚ ਕੁਲਵੰਤ ਸਿੰਘ ਬਰਿਆਲੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ, ਜਥੇਦਾਰ ਅਮਰੀਕ ਸਿੰਘ ਮੁਹਾਲੀ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ, ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਨਰਪਿੰਦਰ ਸਿੰਘ ਰੰਗੀ, ਮੁਹਾਲੀ ਕਾਂਗਰਸ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਜਤਿੰਦਰ ਸਿੰਘ ਸੋਢੀ, ਅਮਰਜੀਤ ਸਿੰਘ ਪਾਹਵਾ, ਨੌਜਵਾਨ ਆਗੂ ਗੌਰਵ ਜੈਨ, ਗੁਰਮੀਤ ਸਿੰਘ ਸਿਆਣ, ਗੁਰਦੇਵ ਸਿੰਘ ਚੌਹਾਨ, ਸਮਾਜ ਸੇਵੀ ਸੁਖਦੀਪ ਸਿੰਘ ਨਿਆਂ ਸ਼ਹਿਰ ਬਡਾਲਾ, ਹਰਕੇਸ ਚੰਦ ਸ਼ਰਮਾ ਮੱਛਲੀ ਕਲਾਂ, ਮੋਹਨ ਸਿੰਘ ਬਠਲਾਣਾ, ਰੂਬੀ ਸਿੱਧੂ, ਸਾਬਕਾ ਕੌਂਸਲਰ ਮਨਮੋਹਨ ਕੌਰ, ਜਸਪਾਲ ਸਿੰਘ, ਪਰਮਜੀਤ ਸਿੰਘ ਚੌਹਾਨ, ਗੁਰਦੀਪ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰੈਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਚੇਅਰਮੈਨ ਦਰਸ਼ਨ ਸਿੰਘ ਸੋਢੀ, ਗੁਰਪਾਲ ਸਿੰਘ ਮਦਨਪੁਰ ਅਤੇ ਹੋਰ ਕਈ ਕਾਂਗਰਸੀ ਆਗੂ, ਪੰਚ-ਸਰਪੰਚ ਅਤੇ ਸ਼ਹਿਰ ਦੇ ਪਤਵੰਤੇ ਮੌਜੂਦ ਸਨ। ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਕਰਮਜੀਤ ਸਿੰਘ ਚਿੱਲਾ ਨੇ ਪਰਿਵਾਰ ਦੀ ਤਰਫ਼ੋਂ ਸਾਰਿਆਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…