Share on Facebook Share on Twitter Share on Google+ Share on Pinterest Share on Linkedin ਫੈਕਟਰੀ ਦੇ ਤਾਲੇ ਤੋੜ ਕੇ ਚੋਰੀ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 21 ਮਈ: ਮੁਹਾਲੀ ਪੁਲੀਸ ਨੇ ਉਦਯੋਗਿਕ ਖੇਤਰ ਫੇਜ਼-9 ਸਥਿਤ ਇੱਕ ਫੈਕਟਰੀ ਦੇ ਤਾਲੇ ਤੋੜ ਕੇ ਚੋਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਮੇਸ਼ ਬਹਾਦਰ ਵਾਸੀ ਗਰਾਮ ਦੇਹਰਨ ਅਤੇ ਲੱਲਾ ਰਾਮ ਵਾਸੀ ਪਿੰਡ ਸੋਰਪੁਰ (ਯੂਪੀ) ਵਜੋਂ ਹੋਈ ਹੈ। ਇਸ ਸਮੇਂ ਮੁਲਜ਼ਮ ਰਮੇਸ਼ ਬਹਾਦਰ ਸੈਕਟਰ-82 ਅਤੇ ਲੱਲਾ ਰਾਮ ਜਗਤਪੁਰਾ ਵਿੱਚ ਰਹਿ ਰਹੇ ਸਨ। ਉਨ੍ਹਾਂ ਦੇ ਖ਼ਿਲਾਫ਼ ਫੇਜ਼-11 ਥਾਣੇ ਵਿੱਚ ਪਰਚਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਸਨਅਤੀ ਖੇਤਰ ਫੇਜ਼-9 ਸਥਿਤ ਪ੍ਰਾਈਵੇਟ ਫੈਕਟਰੀ ਦੇ ਮਾਲਕ ਹਰਪ੍ਰੀਤ ਸਿੰਘ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਬੀਤੀ 7 ਤੇ 8 ਮਈ ਦੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲ ਉਸ ਦੀ ਫੈਕਟਰੀ ਦੇ ਤਾਲੇ ਤੋੜ ਕੇ ਫੈਕਟਰੀ ’ਚੋਂ ਇੱਕ ਐਲਈਡੀ, 2 ਲੈਪਟਾਪ, ਇੱਕ ਕੀਆ ਏ-ਕਾਰ ਦੀ ਚਾਬੀ, ਇੰਨਵੈਟਰ ਅਤੇ ਐਕਸਾਈਡ ਦੀ ਬੈਟਰੀ ਅਤੇ ਪਾਣੀ ਵਾਲੀਆਂ ਟੂਟੀਆਂ ਚੋਰੀ ਕਰ ਲਈਆਂ ਹਨ। ਡੀਐਸਪੀ ਬੱਲ ਨੇ ਦੱਸਿਆ ਕਿ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਥਾਣਾ ਫੇਜ਼-11 ਦੇ ਐਸਐਚਓ ਇੰਸਪੈਕਟਰ ਅਮਨ ਦੀ ਅਗਵਾਈ ਹੇਠ ਪੁਲੀਸ ਨੇ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਪੁਲੀਸ ਨੇ ਲੱਲਾ ਰਾਮ ਅਤੇ ਰਮੇਸ਼ ਬਹਾਦਰ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੁਲਜ਼ਮਾਂ ਕੋਲੋਂ ਦੋ ਲੈਪਟਾਪ, ਇੱਕ ਐਲਈਡੀ ਵਨ ਪਲੱਸ, ਇੱਕ ਕੀਆ ਕਾਰ ਦੀ ਚਾਬੀ, ਇੱਕ ਛੈਣੀ ਤੇ ਇੱਕ ਹਥੌੜਾ, ਮੁਹਾਲੀ ਨੰਬਰ ਦਾ ਇੱਕ ਆਟੋ ਬਰਾਮਦ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਬੀ ਐਨਐਸ ਦੀ ਧਾਰਾ 317 (2) ਤਹਿਤ ਜੁਰਮ ਦਾ ਵਾਧਾ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਚੋਰੀ ਦੇ ਮਾਮਲਿਆਂ ਵਿੱਚ ਹੋਰ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ