Share on Facebook Share on Twitter Share on Google+ Share on Pinterest Share on Linkedin ਨਸ਼ੀਲੇ ਪਦਾਰਥਾਂ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ, ਪੌਣੇ 5 ਲੱਖ ਡਰੱਗ ਮਨੀ ਵੀ ਬਰਾਮਦ ਫ਼ਿਰੋਜ਼ਪੁਰ ਦਾ ਨਸ਼ਾ ਤਸਕਰ ਸੰਦੀਪ ਸਿੰਘ ਬਿੱਲਾ ਨੂੰ ਵੀ ਕੀਤਾ ਨਾਮਜ਼ਦ ਨਬਜ਼-ਏ-ਪੰਜਾਬ, ਮੁਹਾਲੀ, 20 ਮਈ: ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਦੋ ਵਿਅਕਤੀਆਂ ਨੂੰ 25.95 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਲਖਵਿੰਦਰ ਸਿੰਘ ਅਤੇ ਸੂਰਜ ਸਿੰਘ ਵਾਸੀ ਸਹਾਰਨਾ (ਜ਼ਿਲ੍ਹਾ ਮਾਨਸਾ) ਵਜੋਂ ਹੋਈ ਹੈ। ਮੁਲਜ਼ਮਾਂ ਦੇ ਖ਼ਿਲਾਫ਼ ਫੇਜ਼-11 ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਫੇਜ਼-11 ਦੇ ਐਸਐਚਓ ਇੰਸਪੈਕਟਰ ਅਮਨ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮ ਲਖਵਿੰਦਰ ਸਿੰਘ ਅਤੇ ਸੂਰਜ ਸਿੰਘ ਨੂੰ 25.95 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਡੀਐਸਪੀ ਬੱਲ ਨੇ ਦੱਸਿਆ ਕਿ ਮੁਲਜ਼ਮ ਲਖਵਿੰਦਰ ਸਿੰਘ ਦੀ ਸਖ਼ਤੀ ਨਾਲ ਪੁੱਛਗਿੱਛ ਕਰਨ ’ਤੇ ਉਸ ਨੇ ਪੁਲੀਸ ਨੂੰ ਦੱਸਿਆ ਕਿ ਉਹ ਨਸ਼ੀਲੇ ਪਦਾਰਥ ਸੰਦੀਪ ਸਿੰਘ ਬਿੱਲਾ ਵਾਸੀ ਪਿੰਡ ਖਿਲਚੀਆ (ਫ਼ਿਰੋਜ਼ਪੁਰ) ਤੋਂ ਲੈ ਕੇ ਆਉਂਦਾ ਸੀ। ਇਸ ਤੋਂ ਬਾਅਦ ਪੁਲੀਸ ਨੇ ਇਸ ਮਾਮਲੇ ਵਿੱਚ ਸੰਦੀਪ ਸਿੰਘ ਉਰਫ਼ ਬਿੱਲਾ ਨੂੰ ਵੀ ਨਾਮਜ਼ਦ ਕਰ ਲਿਆ ਹੈ ਅਤੇ ਨਾਲ ਹੀ ਐਨਡੀਪੀਐਸ ਐਕਟ ਦੀ ਧਾਰਾ 29 ਦਾ ਵਾਧਾ ਕੀਤਾ ਗਿਆ ਹੈ। ਸੰਦੀਪ ਸਿੰਘ ਬਿੱਲਾ ਦੇ ਫ਼ਿਰੋਜ਼ਪੁਰ ਵਿਚਲੇ ਘਰ ’ਤੇ ਛਾਪੇਮਾਰੀ ਅਤੇ ਲਖਵਿੰਦਰ ਸਿੰਘ ਦੀ ਨਿਸ਼ਾਨਦੇਹੀ ’ਤੇ 18.61 ਗਰਾਮ ਨਸ਼ੀਲਾ ਪਾਊਡਰ ਅਤੇ 4 ਲੱਖ 78 ਹਜ਼ਾਰ ਇੱਕ ਸੌ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ