ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਆਸਮਾਨ ਛੂਹਿਆ

ਤਰਨ ਤਾਰਨ ਦਾ ਕੰਵਰਨੂਰ ਸਿੰਘ ਤੇ ਅੰਮ੍ਰਿਤਸਰ ਦਾ ਅਨੀਸ਼ ਪਾਂਡੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਨਬਜ਼-ਏ-ਪੰਜਾਬ, ਮੁਹਾਲੀ, 15 ਜੂਨ:
ਇੱਥੋਂ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸੈਕਟਰ-77 (ਮੁਹਾਲੀ) ਦੇ ਅੱਠਵੇਂ ਕੋਰਸ ਦੇ ਦੋ ਕੈਡਿਟਾਂ ਨੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਦੋਵੇਂ ਕੈਡਿਟਾਂ ਨੂੰ ਅੱਜ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿੱਚ ਹੋਈ ਕੰਬਾਈਂਡ ਗਰੈਜੂਏਸ਼ਨ ਪਰੇਡ (ਸੀਜੀਪੀ) ਉਪਰੰਤ ਭਾਰਤੀ ਹਵਾਈ ਸੈਨਾ ਵਿੱਚ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ। ਇਸ ਪਰੇਡ ਦਾ ਨਿਰੀਖਣ ਏਅਰ ਚੀਫ ਮਾਰਸ਼ਲ ਵੀ.ਆਰ. ਚੌਧਰੀ ਨੇ ਕੀਤਾ। ਤਰਨ ਤਾਰਨ ਵਾਸੀ ਫਲਾਇੰਗ ਅਫ਼ਸਰ ਕੰਵਰਨੂਰ ਸਿੰਘ ਫਾਈਟਰ ਪਾਇਲਟ ਵਜੋਂ ਫਲਾਇੰਗ ਬ੍ਰਾਂਚ ਵਿੱਚ ਸ਼ਾਮਲ ਹੋਣਗੇ, ਜਦੋਂਕਿ ਅੰਮ੍ਰਿਤਸਰ ਵਾਸੀ ਫਲਾਇੰਗ ਅਫ਼ਸਰ ਅਨੀਸ਼ ਪਾਂਡੇ ਹੈਲੀਕਾਪਟਰ ਪਾਇਲਟ ਵਜੋਂ ਫਲਾਇੰਗ ਬ੍ਰਾਂਚ ਵਿੱਚ ਸ਼ਾਮਲ ਹੋਣਗੇ।
ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੋਵਾਂ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਦੇ ਅਧਿਕਾਰੀ ਬਣਨ ’ਤੇ ਵਧਾਈ ਦਿੰਦਿਆਂ ਉਨ੍ਹਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਡਿਟਾਂ ਦੇ ਕਮਿਸ਼ਨਡ ਅਫ਼ਸਰ ਬਣਨ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 160 ਸਾਬਕਾ ਕੈਡਿਟ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਵੱਖ-ਵੱਖ ਵਿੰਗਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋ ਚੁੱਕੇ ਹਨ, ਜਿਨ੍ਹਾਂ ਵਿੱਚ 21 ਅਫ਼ਸਰ ਭਾਰਤੀ ਹਵਾਈ ਸੈਨਾ, 121 ਅਫ਼ਸਰ ਭਾਰਤੀ ਫੌਜ ਅਤੇ 18 ਅਫ਼ਸਰ ਭਾਰਤੀ ਜਲ ਸੈਨਾ ਵਿੱਚ ਸ਼ਾਮਲ ਹੋਏ ਹਨ। ਇਸ ਤੋਂ ਇਲਾਵਾ 69 ਸਾਬਕਾ ਕੈਡਿਟ ਤਿੰਨਾਂ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਲਈ ਸਿਖਲਾਈ ਲੈ ਰਹੇ ਹਨ। ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ ਡਾਇਰੈਕਟਰ ਜਨਰਲ, ਮੇਜਰ ਜਨਰਲ (ਸੇਵਾਮੁਕਤ) ਅਜੈ ਐਚ. ਚੌਹਾਨ ਨੇ ਦੋਵੇਂ ਕੈਡਿਟਾਂ ਨੂੰ ਕਮਿਸ਼ਨਡ ਅਫ਼ਸਰ ਬਣਨ ’ਤੇ ਵਧਾਈ ਦਿੰਦਿਆਂ ਉਨ੍ਹਾਂ ਨੂੰ ਸੰਸਥਾ ਦੇ ਸੱਚੇ ਪ੍ਰਤੀਨਿਧ ਅਤੇ ਪੰਜਾਬ ਦੇ ਸਪੂਤ ਵਜੋਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਆ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…