Share on Facebook Share on Twitter Share on Google+ Share on Pinterest Share on Linkedin ਗਡਰੀਆਂ ਦੀ ਕੁੱਟਮਾਰ ਕਰਕੇ ਜ਼ਬਰਦਸਤੀ ਭੇਡਾਂ ਚੁੱਕਣ ਵਾਲੇ ਗਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 23 ਮਾਰਚ: ਮੁਹਾਲੀ ਪੁਲੀਸ ਨੇ ਬੀਤੀ 11 ਤੇ 12 ਫਰਵਰੀ ਦੀ ਦਰਮਿਆਨੀ ਰਾਤ ਨੂੰ ਇੱਥੋਂ ਦੇ ਸੈਕਟਰ-94 ਸਥਿਤ ਬੇਆਬਾਦ ਜੰਗਲਨੁਮਾ ਖੇਤਰ ਵਿੱਚ ਗਡਰੀਆਂ ਦੀ ਕੁੱਟਮਾਰ ਕਰਕੇ ਕਰੀਬ 150 ਭੇਡਾਂ ਟਰੱਕ ਵਿੱਚ ਲੱਦ ਕੇ ਲਿਜਾਉਣ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਰੋਸ਼ਨਦੀਨ ਵਾਸੀ ਜਾਹਦਪੁਰ ਥਾਣਾ ਮੁਕੇਰੀਆ ਅਤੇ ਮੁੱਖ ਮੁਲਜ਼ਮ ਮਾਸੂਮ ਅਲੀ ਉਰਫ਼ ਸੰਮੀ ਵਾਸੀ ਡੇਰਾ ਰਾਏਪੁਰ ਰਾਈਆ ਵਜੋਂ ਹੋਈ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਰਾਤ ਦੇ ਸਮੇਂ ਸੈਕਟਰ-94 ਨੇੜੇ ਜੰਗਲੀ ਏਰੀਆ ਵਿੱਚ 4 ਗਡਰੀਏ ਆਪਣੀਆਂ ਕਰੀਬ 650 ਭੇਡਾਂ ਨਾਲ ਆਰਾਮ ਕਰ ਰਹੇ ਸਨ। ਇਸ ਦੌਰਾਨ ਕੁੱਝ ਨਕਾਬਪੋਸ਼ ਵਿਅਕਤੀਆਂ ਨੇ ਪਹਿਲਾਂ ਖ਼ੁਦ ਨੂੰ ਜੰਗਲਾਤ ਵਿਭਾਗ ਦੇ ਕਰਮਚਾਰੀ ਦੱਸ ਕੇ ਇਹ ਕਹਿ ਕੇ ਡਰਾਇਆ ਧਮਕਾਇਆ ਗਿਆ ਕਿ ਉਹ ਰਾਤ ਨੂੰ ਜੰਗਲ ਵਿੱਚ ਲੱਕੜਾਂ ਕੱਟਦੇ ਹਨ। ਇਸ ਤੋਂ ਬਾਅਦ ਉਕਤ ਵਿਅਕਤੀਆਂ ਨੇ ਗਡਰੀਆ ਦੀ ਕੁੱਟਮਾਰ ਕੀਤੀ ਅਤੇ ਜ਼ਬਰਦਸਤੀ ਕਰੀਬ 150 ਭੇਡਾਂ ਟਰੱਕ ਵਿੱਚ ਲੱਦ ਕੇ ਫਰਾਰ ਹੋ ਗਏ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਸੋਹਾਣਾ ਥਾਣੇ ਧਾਰਾ 379 ਤਹਿਤ ਪਰਚਾ ਦਰਜ ਕਰਕੇ ਐਸਪੀ ਸਿਟੀ ਹਰਬੀਰ ਸਿੰਘ ਅਟਵਾਲ ਦੀ ਨਿਗਰਾਨੀ ਹੇਠ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ। ਡੀਐਸਪੀ ਬੱਲ ਨੇ ਦੱਸਿਆ ਕਿ ਸੋਹਾਣਾ ਥਾਣਾ ਦੇ ਐਸਐਚਓ ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਵਾਲੀ ਟੀਮ ਨੇ ਉਕਤ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁੱਖ ਮੁਲਜ਼ਮ ਮਾਸੂਮ ਅਲੀ ਉਰਫ਼ ਸੰਮੀ ਅਤੇ ਉਸ ਦੇ ਸਾਥੀ ਰੋਸ਼ਨਦੀਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀ ਫਰਾਰ ਮੁਲਜ਼ਮਾਂ ਦੀ ਭਾਲ ਜਾਰੀ ਹੈ। ਜਿਨ੍ਹਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਮਾਮਲੇ ਵਿੱਚ ਸ਼ਾਮਲ ਬਾਕੀ ਦੋ ਵਿਅਕਤੀਆਂ ਦਾ ਸਬੰਧ ਜੰਮੂ ਅਤੇ ਕਸ਼ਮੀਰ ਨਾਲ ਹੈ। ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ