ਸ਼ਹੀਦ ਊਧਮ ਸਿੰਘ ਯੂਥ ਕਲੱਬ ਤਿਊੜ੍ਹ ਵੱਲੋਂ ਆਪ ਉਮੀਦਵਾਰ ਕੰਵਰ ਸੰਧੂ ਨੂੰ ਸਮਰਥਨ ਦੇਣ ਦਾ ਐਲਾਨ

ਭੁਪਿੰਦਰ ਸਿੰਗਾਰੀਵਾਲ
ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 28 ਜਨਵਰੀ:
ਵਿਧਾਨ ਸਭਾ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੰਵਰ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਸ਼ਹੀਦ ਊਧਮ ਸਿੰਘ ਯੂਥ ਕਲੱਬ ਤਿਊੜ੍ਹ ਨੇ ਸਮੂਹ ਅਹੁਦੇਦਾਰਾਂ ਅਤੇ ਕਲੱਬ ਮੈਂਬਰਾਂ ਨੇ ਉਨ੍ਹਾਂ ਨੂੰ ਆਪਣਾ ਪੂਰਨ ਤੌਰ ’ਤੇ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਯੂਥ ਕਲੱਬ ਦੇ ਆਗੂ ਪਰਮਜੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਕਿਸੇ ਵੀ ਪਾਰਟੀ ਦੀ ਸਰਕਾਰ ਵੱਲੋਂ ਇਲਾਕੇ ਦੇ ਨੌਜਵਾਨ ਖਿਡਾਰੀਆਂ ਅਤੇ ਬੇਰੁਜ਼ਗਾਰ ਨੌਜਵਾਨਾਂ ਦੇ ਵਿਕਾਸ ਪ੍ਰਤੀ ਧਿਆਨ ਨਹੀਂ ਦਿੱਤਾ। ਇੱਥੋਂ ਤੱਕ ਸਰਕਾਰਾਂ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਤੱਕ ਵੀ ਨਹੀਂ ਦਿੱਤਾ ਗਿਆ। ਜਿਸ ਕਾਰਨ ਨੌਜਵਾਨ ਵਰਗ ਵਿੱਚ ਅਕਾਲੀ ਦਲ ਤੇ ਭਾਜਪਾ ਗੱਠਜੋੜ ਅਤੇ ਕਾਂਗਰਸ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਲਈ ਐਤਕੀਂ ਨੌਜਵਾਨਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਸਾਰੀਆਂ ਆਸਾਂ ਤੇ ਉਮੀਦਾਂ ਹਨ। ਜਿਸ ਕਾਰਨ ਉਨ੍ਹਾਂ ਨੇ ਬੜੀ ਸੋਚ ਸਮਝ ਕੇ ਇਸ ਵਾਰ ਆਪ ਉਮੀਦਵਾਰ ਕੰਵਰ ਸੰਧੂ ਦੀ ਹਮਾਇਤ ਦਾ ਫੈਸਲਾ ਲਿਆ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…