ਮਤਦਾਨ ਲਈ ਉਤਸ਼ਾਹਿਤ ਕਰਨ ਲਈ ਡੀਸੀ ਦੀ ਅਗਵਾਈ ਹੇਠ ‘ਯੂਥ ਚਲਿਆ ਬੂਥ’ ਚੇਤਨਾ ਮਾਰਚ ਕੱਢਿਆ

70 ਫੀਸਦੀ ਤੋਂ ਵੱਧ ਮਤਦਾਨ ਯਕੀਨੀ ਬਣਾਉਣ ਵਾਲੇ ਬੀਐਲਓਜ਼ ਨੂੰ ਸਨਮਾਨਿਤ ਕੀਤਾ ਜਾਵੇਗਾ: ਆਸ਼ਿਕਾ ਜੈਨ

ਨਬਜ਼-ਏ-ਪੰਜਾਬ, ਮੁਹਾਲੀ, 30 ਮਈ:
ਪੰਜਾਬ ਵਿੱਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਧ ਤੋਂ ਵੱਧ ਮਤਦਾਨ ਲਈ ਉਤਸ਼ਾਹਿਤ ਕਰਨ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਤੱਕ ‘‘ਯੂਥ ਚਲਿਆ ਬੂਥ’’ ਚੇਤਨਾ ਮਾਰਚ ਦੀ ਅਗਵਾਈ ਕੀਤੀ। ਗਰੀਨ ਟੀ-ਸ਼ਰਟਾਂ ਅਤੇ ਕੈਪਾਂ ਵਿੱਚ ਸਜੇ ਭਾਗੀਦਾਰਾਂ ਦੇ ਨਾਲ ਗਰੀਨ ਇਲੈਕਸ਼ਨ ਦਾ ਪ੍ਰਚਾਰ ਕਰਦੇ ਹੋਏ ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ 18-19 ਸਾਲ ਦੀ ਉਮਰ ਦੇ 19702 ਨੌਜਵਾਨ ਵੋਟਰ ਹਨ। ਜਿਨ੍ਹਾਂ ਨੇ ਲੋਕਤੰਤਰ ਦੀ ਮਜ਼ਬੂਤ ਲਈ ਆਮ ਨਾਗਰਿਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦਾ ਸੰਦੇਸ਼ ਦਿੱਤਾ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੁੱਲ 812593 ਵੋਟਰ ਹਨ। ਜਿਨ੍ਹਾਂ ਨੂੰ ਮਤਦਾਨ 80 ਪ੍ਰਤੀਸ਼ਤ ਤੋਂ ਪਾਰ ਕਰਨਾ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਵੱਖੋ-ਵੱਖ ਢੰਗ ਤਰੀਕਿਆਂ ਨਾਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਵਿਚ 825 ਬੂਥ ਲੈਵਲ ਅਫ਼ਸਰ ਹਨ, ਜਿਨ੍ਹਾਂ ਨੂੰ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਪ੍ਰੇਰਕ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਬੂਥ ਲੈਵਲ ਅਫ਼ਸਰ 70 ਫੀਸਦੀ ਮਤਦਾਤ ਦੇ ਟੀਚੇ ਨੂੰ ਪਾਰ ਕਰਨਗੇ ਅਤੇ ਜੋ ਬੂਥ ਲੈਵਲ ਅਫ਼ਸਰ ਪਿਛਲੀਆਂ ਲੋਕ ਸਭਾ ਚੋਣਾਂ ਤੋਂ 10 ਫੀਸਦੀ ਤੋਂ ਵੱਧ ਵੋਟ ਆਪੋ-ਆਪਣੇ ਬੂਥਾਂ ’ਤੇ ਵਧਾਉਣਗੇ, ਉਨ੍ਹਾਂ ਨੂੰ ਵੀ 5000 ਰੁਪਏ ਪ੍ਰਤੀ ਵਿਅਕਤੀ ਨਗਦ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅੰਟਾਲ, ਤਹਿਸੀਲਦਾਰ (ਚੋਣਾਂ) ਸੰਜੇ ਕੁਮਾਰ ਅਤੇ ਗੁਡ ਗਵਰਨੈਂਸ ਫੈਲੋ ਵਿਜੈ ਲਕਸ਼ਮੀ ਯਾਦਵ ਅਤੇ ਹੋਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…