Share on Facebook Share on Twitter Share on Google+ Share on Pinterest Share on Linkedin ਬੇਰੁਜ਼ਗਾਰ ਈਟੀਟੀ ਅਧਿਆਪਕਾਂ ਨੇ ਸਿੱਖਿਆ ਭਵਨ ਨੂੰ ਤਾਲਾ ਜੜ੍ਹ ਕੇ ਕੀਤਾ ਰੋਸ ਮੁਜ਼ਾਹਰਾ ਨਬਜ਼-ਏ-ਪੰਜਾਬ, ਮੁਹਾਲੀ, 20 ਅਗਸਤ: 2364 ਈਟੀਟੀ ਬੇਰੁਜ਼ਗਾਰ ਅਧਿਆਪਕਾਂ ਨੇ ਨਿਯੁਕਤੀ ਪੱਤਰ ਦੇਣ ਦੀ ਮੰਗ ਨੂੰ ਲੈ ਕੇ ਅੱਜ ਮੁਹਾਲੀ ਸਥਿਤ ਸਿੱਖਿਆ ਭਵਨ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਬੇਰੁਜ਼ਗਾਰ ਨੌਜਵਾਨ ਮੁੰਡੇ ਕੁੜੀਆਂ ਅੱਜ ਡੀਪੀਆਈ ਦਫ਼ਤਰ ਦੇ ਬਾਹਰ ਪੁੱਜੇ ਅਤੇ ਮੁੱਖ ਗੇਟ ਨੂੰ ਤਾਲਾ ਲਗਾ ਕੇ ਸੜਕ ’ਤੇ ਧਰਨਾ ਲਗਾ ਕੇ ਬੈਠ ਗਏ। ਬੇਰੁਜ਼ਗਾਰ ਈਟੀਟੀ ਅਧਿਆਪਕ ਯੂਨੀਅਨ ਦੇ ਆਗੂ ਮਨਪ੍ਰੀਤ ਸਿੰਘ, ਹਰਜੀਤ ਸਿੰਘ, ਗੁਰਸੇਵ ਸਿੰਘ, ਗੁਰਸੰਗਤ ਸਿੰਘ, ਗੁਰਜੀਵਨ ਸਿੰਘ, ਜਸਵਿੰਦਰ ਸਿੰਘ, ਵਰਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਪ੍ਰਿਥਵੀ ਸਿੰਘ, ਰਾਜਿੰਦਰ ਸਿੰਘ, ਕੁਲਦੀਪ ਸਿੰਘ, ਰਣਜੀਤ ਸਿੰਘ, ਸੁਖਜਿੰਦਰ ਸਿੰਘ, ਤਰਸੇਮ ਸਿੰਘ, ਓਮ ਪ੍ਰਕਾਸ਼, ਜਗਪਾਲ ਸਿੰਘ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਯੂਨੀਅਨ ਆਗੂਆਂ ਨੇ ਦੱਸਿਆ ਕਿ ਮਾਰਚ 2020 ਵਿੱਚ 2364 ਈਟੀਟੀ ਅਧਿਆਪਕਾਂ ਦੀ ਭਰਤੀ ਆਈ ਸੀ ਪ੍ਰੰਤੂ ਮਾਮਲਾ ਅਦਾਲਤ ਵਿੱਚ ਜਾਣ ਕਾਰਨ ਭਰਤੀ ਪ੍ਰਕਿਰਿਆ ਕਾਫ਼ੀ ਸਮੇਂ ਤੋਂ ਅੱਧ ਵਿਚਾਲੇ ਲਮਕ ਰਹੀ ਸੀ ਪਰ ਹੁਣ ਪਿਛਲੇ ਦੋ ਮਹੀਨਿਆਂ ਤੋਂ ਭਰਤੀ ਪ੍ਰਕਿਰਿਆ ’ਤੇ ਕਿਸੇ ਤਰ੍ਹਾਂ ਦੀ ਕੋਈ ਸਟੇਅ ਨਹੀਂ ਹੈ। ਬੁਲਾਰਿਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਪਿਛਲੇ 20-25 ਦਿਨਾਂ ਤੋਂ ਮੈਰਿਟ ਵਿੱਚ ਆਉਣ ਵਾਲੇ ਸਾਥੀਆਂ ਦੀ ਚੋਣ ਲਿਸਟ ਜਾਰੀ ਕਰ ਦਿੱਤੀ ਸੀ ਪਰ ਪੰਜਾਬ ਸਰਕਾਰ ਦੀ ਅਣਦੇਖੀ ਦੇ ਚੱਲਦਿਆਂ ਬੇਰੁਜ਼ਗਾਰ ਅਧਿਆਪਕ ਨੂੰ ਇਨਸਾਫ਼ ਲਈ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ। ਆਗੂਆਂ ਨੇ ਦੱਸਿਆ ਕਿ ਕਿਸੇ ਵੀ ਬੇਰੁਜ਼ਗਾਰ ਈਟੀਟੀ ਅਧਿਆਪਕ ਨੇ ਇਨਸਾਫ਼ ਮਿਲਣ ਦੀ ਉਮੀਦ ਵਿੱਚ ਪਿਛਲੇ ਢਾਈ ਸਾਲਾਂ ਤੋਂ ਕੋਈ ਧਰਨਾ ਪ੍ਰਦਰਸ਼ਨ ਨਹੀਂ ਕੀਤਾ। ਹੁਣ ਤੱਕ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਵੀ ਕਰੀਬ 15 ਤੋਂ 20 ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਮੰਤਰੀ ਹਰੇਕ ਮੀਟਿੰਗ ਵਿੱਚ ਝੂਠੇ ਲਗਾ ਕੇ ਘਰ ਨੂੰ ਤੋਰ ਦਿੰਦੇ ਰਹੇ ਹਨ। ਜਿਸ ਕਾਰਨ ਦੁਖੀ ਹੋ ਕੇ ਅੱਜ ਉਨ੍ਹਾਂ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ ਤਾਂ ਡੀਪੀਆਈ ਦਫ਼ਤਰ ਦੇ ਬਾਹਰ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ ਅਤੇ ਸਮੇਂ ਸਮੇਂ ’ਤੇ ਗੁਪਤ ਐਕਸ਼ਨ ਕੀਤੇ ਜਾਣਗੇ। ਬਾਅਦ ਵਿੱਚ ਉੱਚ ਅਧਿਕਾਰੀਆਂ ਅਤੇ ਪੁਲੀਸ ਨੇ ਗੱਲੀਂ-ਬਾਤੀਂ ਸਮਝਾ ਕੇ ਗੇਟ ਨੂੰ ਲਾਇਆ ਤਾਲਾ ਖੁਲ੍ਹਵਾਇਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ