ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ’ਤੇ ਕੀਤੀ ਚਰਚਾ

ਨਬਜ਼-ਏ-ਪੰਜਾਬ, ਮੁਹਾਲੀ, 12 ਜੂਨ:
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਦੀ ਪ੍ਰਧਾਨਗੀ ਹੇਠ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫਤਿਹ-ਏ-ਜੰਗ ਚੱਪੜਚਿੜੀ ਕਲਾਂ ਵਿੱਚ ਹੋਈ। ਜਿਸ ਵਿੱਚ ਵੱਖ-ਵੱਖ ਕਿਸਾਨੀ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਮੌਕੇ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀਆਂ ਜ਼ਮੀਨਾਂ ਖ਼ਰੀਦ ਕੇ ਕਿਸਾਨ ਨੂੰ ਤਬਾਹ ਕਰਨ ਦੀ ਨੀਤੀ ਲਾਗੂ ਨਾ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਗਲਤ ਤਰੀਕੇ ਨਾਲ ਪਿੰਡ ਝੰਜੇੜੀ ਦੀ ਜ਼ਮੀਨ ਹਥਿਆਉਣਾ ਚਾਹੁੰਦੀ ਹੈ। ਇਸ ਕਾਰਨ ਗਰਾਮ ਪੰਚਾਇਤ ਨੂੰ ਵੀ ਮੁਅੱਤਲ ਕੀਤਾ ਗਿਆ ਹੈ। ਕਿਸਾਨਾਂ ਨੇ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ।
ਕਿਸਾਨ ਆਗੂਆਂ ਨੇ ਕਿਹਾ ਕਿ ਪਾਵਰਕੌਮ ਵੱਲੋਂ ਲਗਾਏ ਜਾ ਰਹੇ ਚਿੱਪ ਵਾਲੇ ਮੀਟਰਾਂ ਦੀ ਕਾਰਵਾਈ ’ਤੇ ਫੌਰੀ ਰੋਕ ਲਗਾਈ ਜਾਵੇ, ਲਾਵਾਰਿਸ ਪਸ਼ੂਆਂ ਦੀ ਸਮੱਸਿਆ ਹੱਲ ਕੀਤੀ ਜਾਵੇ ਅਤੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਬੰਦ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਆਪਣੇ ਕੰਮਾਂ-ਕਾਰਾਂ ਲਈ ਖੱਜਲ-ਖੁਆਰ ਹੋਣਾ ਨਾ ਪਵੇ।
ਇਸ ਮੌਕੇ ਮੀਤ ਪ੍ਰਧਾਨ ਕੁਲਵੰਤ ਸਿੰਘ ਚਿੱਲਾ, ਜਸਪਾਲ ਸਿੰਘ ਲਾਂਡਰਾਂ, ਦਰਸ਼ਨ ਸਿੰਘ, ਗੁਰਮੀਤ ਸਿੰਘ ਖੂਨੀਮਾਜਰਾ, ਰਣਬੀਰ ਸਿੰਘ ਗਰੇਵਾਲ, ਸੁਰਿੰਦਰ ਸਿੰਘ ਬਲਿਆਲੀ, ਅਮਨਦੀਪ ਸਿੰਘ ਮਾਨ, ਹਰਮੇਲ ਸਿੰਘ ਸਹੌੜਾ, ਸੁੱਖੀ ਤੰਗੋਰੀ, ਰਾਜਵਿੰਦਰ ਸਿੰਘ ਤੰਗੋਰੀ, ਬਹਾਦਰ ਸਿੰਘ ਬਜਹੇੜੀ, ਗੁਰਪ੍ਰੀਤ ਸਿੰਘ ਗੁਰੀ ਤੋਲੇ ਮਾਜਰਾ, ਹਰਜਿੰਦਰ ਸਿੰਘ ਖੂਨੀਮਾਜਰਾ, ਸੰਦੀਪ ਝੰਜੇੜੀ, ਸਿਕੰਦਰ ਸਿੰਘ ਘੜੂੰਆਂ, ਰਾਜੇਸ਼ ਕੁਮਾਰ, ਜਗਦੀਸ਼ ਸਿੰਘ, ਪਰਮਜੀਤ ਸਿੰਘ, ਅਮਰੀਕ ਸਿੰਘ ਭੋਲਾ ਸਲਾਮਤਪੁਰ, ਸਵਰਨ ਸਿੰਘ, ਦੀਵਾਨ ਸਿੰਘ ਮਲਕਪੁਰ, ਸੋਹਣ ਸਿੰਘ, ਅਤੇ ਕੁਲਵੰਤ ਸਿੰਘ ਰੁੜਕੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…