Share on Facebook Share on Twitter Share on Google+ Share on Pinterest Share on Linkedin ਕਿਸਾਨ ਯੂਨੀਅਨ ਦੀ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ’ਤੇ ਕੀਤੀ ਚਰਚਾ ਨਬਜ਼-ਏ-ਪੰਜਾਬ, ਮੁਹਾਲੀ, 12 ਜੁਲਾਈ: ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫਤਿਹ-ਏ-ਜੰਗ ਸਾਹਿਬ ਚੱਪੜਚਿੜੀ ਵਿਖੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹ ਕਲਾਂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਕਿਸਾਨਾਂ ਦੀਆਂ ਜਾਇਜ਼ ਮੰਗਾਂ ਸਬੰਧੀ ਵੱਖ-ਵੱਖ ਮਤੇ ਪਾਸ ਕੀਤੇ ਗਏ। ਜਥੇਬੰਦੀ ਦੇ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਝੋਨੇ ਦੀ ਲੁਆਈ ਲਈ ਪਾਵਰ ਬਿਜਲੀ ਸਪਲਾਈ 8 ਘੰਟੇ ਨਾ ਮਿਲਣ ਕਾਰਨ ਕਿਸਾਨਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਪਾਵਰ ਬਿਜਲੀ ਸਪਲਾਈ ਦਿੱਤੀ ਜਾਵੇ। ਕਿਸਾਨਾਂ ਨੇ ਸਰਕਾਰ ਨੂੰ ਜ਼ੋਰ ਦੇ ਕੇ ਆਖਿਆ ਕਿ ਮੱਝਾਂ ਚਾਰਨ ਵਾਲੇ ਗੁੱਜਰ ਭਾਈਚਾਰੇ ਦੇ ਲੋਕਾਂ ’ਤੇ ਪੰਜਾਬ ਆਉਣ ’ਤੇ ਰੋਕ ਲਗਾਈ ਜਾਵੇ ਅਤੇ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇ, ਕਿਉਂਕਿ ਅਜਿਹੇ ਪਸ਼ੂ ਜਿੱਥੇ ਕਿਸਾਨਾਂ ਦੀਆਂ ਫਸਲਾਂ ਦਾ ਉਜਾੜਾ ਕਰਦੇ ਹਨ, ਉੱਥੇ ਸੜਕ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਾਤਾਵਰਨ ਨੂੰ ਬਚਾਉਣ ਲਈ ਸਕੂਲਾਂ ਅਤੇ ਹੋਰ ਅਦਾਰਿਆਂ ਨੂੰ ਪੌਦੇ ਮੁਹੱਈਆ ਕਰਵਾ ਰਹੀ ਹੈ ਪਰ ਲਾਵਾਰਿਸ ਪਸ਼ੂਆਂ ਅਤੇ ਜਾਨਵਰ ਇਨ੍ਹਾਂ ਬੂਟਿਆਂ ਅਤੇ ਫ਼ਸਲਾਂ ਦਾ ਨੁਕਸਾਨ ਕਰਦੇ ਹਨ, ਇਸ ਸਬੰਧੀ ਜ਼ਿੰਮੇਵਾਰ ਤੈਅ ਕੀਤੀ ਜਾਵੇ। ਕਿਸਾਨਾਂ ਨੇ ਮਾਮੂਪੁਰ ਅਤੇ ਹਸਨਪੁਰ ਨੂੰ ਜਾਂਦੀ ਲਿੰਕ ਸੜਕ ਇੱਕ ਕੰਪਨੀ ਵੱਲੋਂ ਪੂਰੀ ਤਰ੍ਹਾਂ ਤੋੜ ਦਿੱਤੀ ਗਈ ਅਤੇ ਜਦੋਂ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨੇ ਕੰਪਨੀ ਦਫ਼ਤਰ ਪਹੁੰਚ ਕਰਕੇ ਸੜਕ ਦੀ ਮੁਰੰਮਤ ਕਰਨ ਲਈ ਕਿਹਾ ਤਾਂ ਕੰਪਨੀ ਨੇ ਹੱਥ ਪਿੱਛੇ ਖਿੱਚਦਿਆਂ ਕੋਰਾ ਜਵਾਬ ਦੇ ਦਿੱਤਾ। ਕਿਸਾਨਾਂ ਨੇ ਕੰਪਨੀ ਨੂੰ ਚਿਤਾਵਨੀ ਦਿੱਤੀ ਕਿ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਜਾਂ ਸੜਕ ਤੋਂ ਕੰਪਨੀ ਲਈ ਆਵਾਜਾਈ ਬੰਦ ਕੀਤੀ ਜਾਵੇ। ਮੀਟਿੰਗ ਵਿੱਚ ਸਨੇਟਾ ਮੰਡੀ ਦੀ ਮਾੜੀ ਹਾਲਤ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਪੱਕਾ ਕਰਨ ਦੀ ਮੰਗ ਕੀਤੀ। ਮੀਟਿੰਗ ਵਿੱਚ ਕਿਸਾਨ ਆਗੂ ਗੁਰਨਾਮ ਸਿੰਘ ਦਾਊਂ, ਕੁਲਵੰਤ ਸਿੰਘ ਰੁੜਕੀ, ਗੁਰਮੀਤ ਸਿੰਘ ਖੂੰਨੀਮਾਜਰਾ, ਸਲਵਿੰਦਰ ਸਿੰਘ, ਦਰਸ਼ਨ ਸਿੰਘ ਕਲਸੀ, ਕੁਲਵੰਤ ਸਿੰਘ ਚਿੱਲਾ, ਸੁਰਿੰਦਰ ਸਿੰਘ ਬਰਿਆਲੀ, ਜੈ ਸਿੰਘ, ਸਲਵਿੰਦਰ ਸਿੰਘ ਘੋਗਾ, ਮਲਕੀਤ ਸਿੰਘ ਦਬਾਲੀ, ਸ਼ੇਰ ਸਿੰਘ ਚੋਲਟਾ, ਅਮਰੀਕ ਸਿੰਘ ਭੋਲਾ, ਰਣਜੀਤ ਸਿੰਘ ਬਜਹੇੜੀ, ਸਤਬੀਰ ਸਿੰਘ, ਗੁਰਨਾਮ ਸਿੰਘ ਕਾਲਾ, ਹਰਵਿੰਦਰ ਸਿੰਘ ਹੁਸ਼ਿਆਰਪੁਰ, ਜਬਵਿੰਦਰ ਸਿੰਘ ਮਾਜਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ