nabaz-e-punjab.com

ਖੇਡ ਸਟੇਡੀਅਮ ਕੁਰਾਲੀ ਵਿੱਚ ਵੱਖ ਵਿੱਖ ਕਿਸਮ ਦੇ ਲਗਾਏ ਪੌਦੇ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 18 ਅਗਸਤ:
ਸਥਾਨਕ ਸ਼ਹਿਰ ਦੇ ਸਿੰਘਪੁਰਾ ਰੋਡ ਤੇ ਸਥਿਤ ਖੇਡ ਸਟੇਡੀਅਮ ਵਿਖੇ ਯੂਥ ਵੈਲਫੇਅਰ ਕਲੱਬ ਪਿੰਡ ਬੰਨ੍ਹਮਾਜਰਾ ਵੱਲੋਂ ਪ੍ਰਧਾਨ ਨਿਰਮਲ ਸਿੰਘ ਕਾਕਾ ਨੌਰਥ ਦੀ ਅਗਵਾਈ ਵਿਚ 100 ਦੇ ਕਰੀਬ ਪੌਦੇ ਲਗਾਏ ਗਏ। ਇਸ ਮੌਕੇ ਵਿਸ਼ੇਸ ਤੌਰ ਤੇ ਸ਼ਿਰਕਤ ਕਰਦਿਆਂ ਸਮਾਜ ਸੇਵੀ ਜਸਵਿੰਦਰ ਸਿੰਘ ਮੰਡ, ਲੱਕੀ ਕਲਸੀ ਅਤੇ ਪਰਮਜੀਤ ਸਿੰਘ ਛੰਮਾ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਸ਼ਹਿਰ ਦੇ ਹਰੇਕ ਕੋਨੇ ਵਿਚ ਪੌਦੇ ਲਗਾਉਣ ਲਈ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜੁਆਨ ਵਰਗ ਵੱਲੋਂ ਪੌਦੇ ਲਗਾਉਣਾ ਵਧੀਆ ਉਪਰਾਲਾ ਹੈ। ਇਸ ਮੌਕੇ ਨਿਰਮਲ ਸਿੰਘ ਕਾਕਾ ਚੇਅਰਮੈਨ ਕੋਆਰਡੀਨੇਟਰ ਸੈਲ ਰੋਪੜ ਨੇ ਦੱਸਿਆ ਕਿ ਕਲੱਬ ਵੱਲੋਂ ਆਉਣ ਵਾਲੇ ਸਮੇਂ ਵਿਚ ਇਸੇ ਤਰ੍ਹਾਂ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣ ਦਾ ਪ੍ਰਣ ਕੀਤਾ। ਇਸ ਮੌਕੇ ਡਾਕਟਰ ਪਰਮਿੰਦਰ, ਸਤਿੰਦਰ ਸਿੰਘ, ਵੀਰਦਵਿੰਦਰ ਸਿੰਘ, ਗੁਰਜੀਤ ਸਿੰਘ ਕੋਚ, ਸਤਨਾਮ ਧੀਮਾਨ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Sports

Check Also

ਸ਼ੀਤਲਾ ਮਾਤਾ ਮੰਦਰ ਕਮੇਟੀ ਨੇ ਕੁਸ਼ਤੀ ਦੰਗਲ ਕਰਵਾਇਆ

ਸ਼ੀਤਲਾ ਮਾਤਾ ਮੰਦਰ ਕਮੇਟੀ ਨੇ ਕੁਸ਼ਤੀ ਦੰਗਲ ਕਰਵਾਇਆ ਮਾਨ ਸਰਕਾਰ ਵੱਲੋਂ ਪੰਜਾਬ ਭਰ ’ਚ ਮੁੜ ਸ਼ੁਰੂ ਕਰਵਾਏ ਖੇਡ …