Share on Facebook Share on Twitter Share on Google+ Share on Pinterest Share on Linkedin ਬਾਪੂ ਰਘਬੀਰ ਸਿੰਘ ਫੌਜੀ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ, 500 ਪੌਦੇ ਵੰਡੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ, ਵੱਡੇ ਸਿਆਸੀ ਆਗੂ ਤੇ ਕਿਸਾਨ ਆਗੂ ਪਹੁੰਚੇ ਨਬਜ਼-ਏ-ਪੰਜਾਬ, ਮੁਹਾਲੀ, 3 ਜੂਨ: ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਅਤੇ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਦੇ ਪਿਤਾ ਰਘਵੀਰ ਸਿੰਘ ਫੌਜੀ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਨਮਿੱਤ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਪਿੰਡ ਮਟੌਰ (ਸੈਕਟਰ-70) ਵਿਖੇ ਕੀਤੀ ਗਈ। ਉਪਰੰਤ ਸ਼ਰਧਾਂਜਲੀ ਸਮਾਗਮ ਹੋਇਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਗ੍ਰਹਿ ਵਿਖੇ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਇੱਥੇ ਇਹ ਕਾਬਿਲੇਗੌਰ ਹੈ ਕਿ ਬੈਦਵਾਨ ਪਰਿਵਾਰ ਨੇ ਦਿੱਲੀ ਦੀਆਂ ਬਰੂਹਾਂ ’ਤੇ ਸਾਲ ਭਰ ਚੱਲੇ ਕਿਸਾਨ ਅੰਦੋਲਨ ਦੌਰਾਨ ਦਿਨ ਰਾਤ ਲੰਗਰ ਦੀ ਸੇਵਾ ਕੀਤੀ ਗਈ ਸੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਪੱਤਰਕਾਰ ਕਰਮਜੀਤ ਸਿੰਘ ਚਿੱਲਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਨ ਨੇ ਵਾਤਾਵਰਨ ਦੀ ਸੁਰੱਖਿਆ ਦਾ ਸੁਨੇਹਾ ਦਿੰਦੇ ਹੋਏ ਆਪਣੇ ਪਿਤਾ ਦੀ ਯਾਦ ਵਿੱਚ 500 ਪੌਦੇ ਵੰਡੇ। ਕਿਸਾਨ ਯੂਨੀਅਨ (ਰਾਜੇਵਾਲ) ਅਤੇ ਅੰਤਰਰਾਸ਼ਟਰੀ ਪੁਆਧੀ ਮੰਚ ਵੱਲੋਂ ਕਿਸਾਨ ਆਗੂ ਪਰਮਦੀਪ ਬੈਦਵਾਨ ਨੂੰ ਦਸਤਾਰਾਂ ਭੇਟ ਕੀਤੀਆਂ। ਇਸ ਮੌਕੇ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ, ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੇ ਸਪੁੱਤਰ ਤੇਜਿੰਦਰ ਸਿੰਘ ਤੇਜੀ, ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਬਾਪੂ ਗੁਰਚਰਨ ਸਿੰਘ ਹਵਾਰਾ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਸਾਬਕਾ ਸਰਪੰਚ ਜਸਪਾਲ ਸਿੰਘ ਜ਼ੀਰਕਪੁਰ, ਪ੍ਰਭ ਆਸਰਾ ਦੇ ਸੰਚਾਲਕ ਭਾਈ ਸਮਸ਼ੇਰ ਸਿੰਘ, ਰਾਜੇਵਾਲ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਪਰਮਿੰਦਰ ਸਿੰਘ ਚਲਾਕੀ, ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ, ਤੇਜਿੰਦਰ ਸਿੰਘ ਪੂਨੀਆ, ਲੱਖੋਵਾਲ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ, ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪ੍ਰੈਸ ਸਕੱਤਰ ਅੰਗਰੇਜ਼ ਸਿੰਘ, ਲੋਕ ਹਿੱਤ ਮਿਸ਼ਨ ਦੇ ਆਗੂ ਰਵਿੰਦਰ ਸਿੰਘ ਵਜੀਦਪੁਰ, ਗੁਰਮੀਤ ਸਿੰਘ ਸ਼ਾਟੂ, ਸਤਵਿੰਦਰ ਸਿੰਘ ਚੈੜੀਆਂ, ਅੰਤਰਰਾਸ਼ਟਰੀ ਪੁਆਧੀ ਮੰਚ ਦੇ ਆਗੂ ਗੁਰਮੀਤ ਸਿੰਘ ਬੈਦਵਾਨ, ਗੁਰਪ੍ਰੀਤ ਸਿੰਘ ਨਿਆਮੀਆਂ, ਪੁਆਧੀ ਅਖਾੜੇ ਦੇ ਸਮਰ ਸਿੰਘ ਸੰਮੀ, ਭੁਪਿੰਦਰ ਸਿੰਘ ਮਟੌਰੀਆ, ਸੁਖਦੇਵ ਸਿੰਘ, ਕੌਂਸਲਰ ਨਰਪਿੰਦਰ ਸਿੰਘ ਰੰਗੀ, ਹਰਜੀਤ ਸਿੰਘ ਭੋਲੂ, ਪ੍ਰਮੋਦ ਮਿੱਤਰਾ ਤੇ ਜਗਦੀਸ਼ ਸਿੰਘ ਜੱਗਾ ਸ਼ਾਹੀਮਾਜਰਾ, ਖਰੜ ਦੇ ਕੌਂਸਲਰ ਰਾਜਵੀਰ ਸਿੰਘ ਰਾਜੀ ਮੁੰਡੀ ਖਰੜ, ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ, ਹਰਪਾਲ ਸਿੰਘ ਚੰਨਾ ਤੇ ਸੁਰਿੰਦਰ ਸਿੰਘ ਰੋਡਾ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਜਸਪਾਲ ਸਿੰਘ ਮਟੌਰ, ਰਣਦੀਪ ਸਿੰਘ ਬੈਦਵਾਨ, ਜਸਪਾਲ ਸਿੰਘ ਪਾਲੀ ਡੇਰਾਬੱਸੀ, ਬ੍ਰਾਹਮਣ ਸਭਾ ਦੇ ਪ੍ਰਧਾਨ ਵੀਕੇ ਵੈਦ, ਸੁਖਵਿੰਦਰ ਸਿੰਘ ਮਾਛੀਵਾੜਾ, ਰਾਮ ਸਿੰਘ ਕੁਦਵਾ ਜੇਜੇਪੀ ਪ੍ਰਧਾਨ ਨਰੈਣਗੜ੍ਹ, ਅਮਰਿੰਦਰ ਸਿੰਘ (ਐਸਜੀਪੀਸੀ ਚੰਡੀਗੜ੍ਹ) ਭਗਤ ਆਸ਼ਾ ਰਾਮ ਬੈਦਵਾਨ ਕਮੇਟੀ ਸੋਹਾਣਾ ਦੇ ਆਗੂ, ਕਿਸਾਨ ਆਗੂ ਕਮਲ ਲਾਂਡਰਾਂ, ਜਸਪਾਲ ਸਿੰਘ ਲਾਂਡਰਾਂ, ਜਸਵੰਤ ਸਿੰਘ ਮਾਣਕਮਾਜਰਾ, ਮੁਹਾਲੀ ਐਥਲੈਟਿਕ ਐਸੋਸੀਏਸ਼ਨ ਦੇ ਪ੍ਰਧਾਨ ਮਲਕੀਤ ਸਿੰਘ ਬੈਦਵਾਨ, ਕੋਚ ਸਵਰਨ ਸਿੰਘ ਮੁਹਾਲੀ ਤੇ ਪੂਰੀ ਟੀਮ, ਸਰਪੰਚ ਅਮਰੀਕ ਸਿੰਘ, ਸ਼ੇਰ ਸਿੰਘ ਦੈੜੀ, ਮਨਜੀਤ ਸਿੰਘ ਤੰਗੋਰੀ, ਬਲਾਕ ਪ੍ਰਧਾਨ ਕਿਸਾਨ ਯੂਨੀਅਨ ਜਸਵਿੰਦਰ ਸਿੰਘ ਮੁਹਾਲੀ, ਅਮਰਜੀਤ ਸਿੰਘ ਖਰੜ, ਦਰਸ਼ਨ ਸਿੰਘ ਨਾਗਰਾ, ਕਾਮਰੇਡ ਰਣਜੀਤ ਸਿੰਘ ਹੰਸ, ਯੂਥ ਆਫ਼ ਪੰਜਾਬ ਦੇ ਪ੍ਰਧਾਨ ਤੇ ਕਮੇਟੀ ਮੈਂਬਰ, ਸੱਤਿਆ ਨਾਰਾਇਣ ਮੰਦਰ ਦੇ ਪ੍ਰਧਾਨ ਨਰਿੰਦਰ ਵਤਸ, ਬਾਬਾ ਬਾਲ ਭਾਰਤੀ ਮੰਦਰ ਦੇ ਤਰਲੋਚਨ ਸਿੰਘ ਬੈਦਵਾਨ, ਬਲਰਾਜ ਸਿੰਘ ਲਖਨੌਰ, ਪਾਲ ਸਿੰਘ ਲਖਨੌਰ, ਮਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਕੌਂਸਲਰ, ਸਾਬਕਾ ਕੌਂਸਲਰ ਅਤੇ ਹੋਰ ਸਮਾਜਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ