ਵੱਖ-ਵੱਖ ਜਥੇਬੰਦੀਆਂ ਵੱਲੋਂ 20 ਅਗਸਤ ਨੂੰ ਐਸਐਸਪੀ ਦਫ਼ਤਰ ਦੇ ਘਿਰਾਓ ਦਾ ਐਲਾਨ

ਨਬਜ਼-ਏ-ਪੰਜਾਬ, ਮੁਹਾਲੀ, 16 ਅਗਸਤ:
ਵੱਖ-ਵੱਖ ਧਾਰਮਿਕ, ਸਮਾਜਿਕ ਤੇ ਸਿਆਸੀ ਜਥੇਬੰਦੀਆਂ ਵੱਲੋਂ ਪੁਲੀਸ ਦੀਆਂ ਵਧੀਕੀਆਂ ਵਿਰੁੱਧ 20 ਅਗਸਤ ਨੂੰ ਐਸ. ਐਸ. ਪੀ. ਦਫਤਰ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਸਥਾਨਕ ਫੇਜ਼-7 ਦੀਆਂ ਲਾਈਟਾਂ ਨੇੜੇ ਐਸਸੀ\ਬੀਸੀ ਮਹਾ ਪੰਚਾਇਤ ਵੱਲੋਂ ਲਗਾਏ ਗਏ ਰਿਜ਼ਰਵੇਸ਼ਨ ਚੋਰ ਫੜੋ ਮੋਰਚੇ ਵਿਖੇ ਇਕੱਤਰ ਹੋਏ ਇਨ੍ਹਾਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੁਲੀਸ ਵਲੋੱ ਮੋਰਚੇ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਕੁੰਭੜਾ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਗੁਰਨਾਮ ਕੌਰ ਉੱਤੇ ਮੋਰਚੇ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਕੁੰਭੜਾ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਗੁਰਨਾਮ ਕੌਰ ਖ਼ਿਲਾਫ਼ ਦਰਜ ਕੀਤੇ ਗਏ ਝੂਠੇ ਮਾਮਲੇ ਸਮੇਤ ਹੋਰਨਾਂ ਮਾਮਲਿਆਂ ਵਿੱਚ ਇਨਸਾਫ਼ ਲੈਣ ਲਈ 20 ਅਗਸਤ ਨੂੰ ਐੱਸਐੱਸਪੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਬਲਵਿੰਦਰ ਸਿੰਘ ਕੁੰਭੜਾ ਅਤੇ ਉਹਨਾਂ ਦੀ ਪਤਨੀ ਦੇ ਖਿਲਾਫ ਦਰਜ ਕੀਤੇ ਗਏ ਝੂਠੇ ਮਾਮਲੇ ਨੂੰ ਰੱਦ ਕਰਨ ਸੰਬੰਧੀ ਮੁਹਾਲੀ ਦੇ ਐਸਐਸਪੀ ਅਤੇ ਹੋਰ ਅਧਿਕਾਰੀ 5 ਮਹੀਨਿਆਂ ਤੋੱ ਪਰਚਾ ਰੱਦ ਕਰਨ ਦੇ ਲਾਰੇ ਲਗਾ ਰਹੇ ਹਨ। ਆਗੂਆਂ ਨੇ ਕਿਹਾ ਕਿ ਥਾਣਾ ਬਲੌਂਗੀ ਅਧੀਨ ਆਉੱਦੇ ਇੱਕ ਨਵਵਿਆਹੁਤਾ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਮ੍ਰਿਤਕਾ ਦੇ ਪਰਿਵਾਰ ਦਾ ਇਲਜਾਮ ਹੈ ਕਿ ਇਹ ਆਤਮ ਹੱਤਿਆ ਨਹੀਂ ਹੈ ਬਲਕਿ ਲੜਕੀ ਦੇ ਪਤੀ, ਸੱਸ ਤੇ ਨਣਦ ਵੱਲੋਂ ਉਸਦੀ ਹੱਤਿਆ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਪੁਲੀਸ ਨੇ ਮ੍ਰਿਤਕ ਦੇ ਪਤੀ ਨੂੰ ਤਾਂ ਗ੍ਰਿਫਤਾਰ ਕਰ ਲਿਆ ਹੈ, ਜਦਕਿ ਬਾਕੀ ਦੋਵੇੱ ਫਰਾਰ ਹਨ। ਇਸ ਤੋਂ ਇਲਾਵਾ ਪੁਲੀਸ ਦੀਆਂ ਵਧੀਕੀਆਂ ਦੇ ਕਈ ਮਾਮਲੇ ਹਨ ਜਿਹਨਾਂ ਦੇ ਸ਼ਿਕਾਰ ਪੀੜਤ 20 ਅਗਸਤ ਨੂੰ ਮੋਰਚਾ ਸਥਾਨ ਤੇ ਇਕੱਠੇ ਹੋਣਗੇ ਜਿੱਥੋੱ ਚੱਲ ਕੇ ਐਸ ਐਸ ਪੀ ਦਫਤਰ ਦਾ ਦੁਪਹਿਰ 12 ਵਜੇ ਘਿਰਾਓ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੁਹਾਲੀ ਨਗਰ ਨਿਗਮ ਅਧੀਨ ਕੰਮ ਕਰ ਰਹੇ ਸੁਲਭ ਸੁਚਾਲਿਆ ਕਰਮਚਾਰੀਆਂ ਨੂੰ ਕੰਮ ਤੋਂ ਕੱਢਣ ਅਤੇ ਤਨਖ਼ਾਹ ਨਾ ਦੇਣ ਦੇ ਮਾਮਲੇ ਵਿੱਚ ਪੀੜਤ ਕਰਮਚਾਰੀ 20 ਅਗਸਤ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਮਿਲਕੇ ਆਪਣਾ ਮੰਗ ਪੱਤਰ ਦੇਣਗੇ।
ਇਸ ਮੌਕੇ ਬਸਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਜਾ ਰਜਿੰਦਰ ਸਿੰਘ ਨਨਹੇੜੀਆਂ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੁਖਦੇਵ ਸਿੰਘ ਚਪੜਚਿੜੀ, ਬਹੁਜਨ ਸਮਾਜ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਬ੍ਰਿਜਪਾਲ, ਅੱਤਿਆਚਾਰ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ, ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਕਰਮਜੀਤ ਸਿੰਘ ਆਹਨਖੇੜੀ, ਵਿਸ਼ਵਕਰਮਾ ਕਮੇਟੀ ਮਟੌਰ ਦੇ ਮੀਤ ਪ੍ਰਧਾਨ ਨਗਿੰਦਰ ਰਾਜਭਰ, ਕੈਸ਼ੀਅਰ ਪੰਕਜ ਚੌਧਰੀ, ਸਰਵਰ ਮੁਸਲਿਮ ਵੈਲਫ਼ੇਅਰ ਕਮੇਟੀ ਮਟੌਰ ਦੇ ਪ੍ਰਧਾਨ ਤਰਸੇਮ ਖਾਨ, ਵਾਇਸ ਚੇਅਰਮੈਨ ਦਿਲਬਰ ਖਾਨ, ਹਿਊਮਨ ਵੈਲਫ਼ੇਅਰ ਐਸੋਸੀਏਸ਼ਨ ਪੰਜਾਬ (ਰਜਿ:) ਦੇ ਪ੍ਰਧਾਨ ਸਵਿੰਦਰ ਸਿੰਘ ਲੱਖੋਵਾਲ, ਪੰਜਾਬ ਸੇਵਾ ਮੰਚ (ਯੂਥ ਵਿੰਗ) ਮੁਹਾਲੀ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਗੜ੍ਹੀਆ, ਸੁਲੱਭ ਸ਼ੋਚਾਲਿਆ ਸਫਾਈ ਮਜ਼ਦੂਰ ਸੰਗਠਨ ਦੇ ਪ੍ਰਧਾਨ ਦੌਲਤ ਰਾਮ, ਜਨਰਲ ਸੈਕਟਰੀ ਰਿਸ਼ੀਰਾਜ ਮਹਾਰ, ਸਮਾਜਿਕ ਸੰਘਰਸ਼ ਪਾਰਟੀ ਦੇ ਆਗੂ ਹਰਚੰਦ ਸਿੰਘ ਜਖਵਾਲੀ, ਐਸ. ਸੀ. ਬੀ. ਸੀ. ਮੋਰਚੇ ਦੇ ਸੀਨੀਅਰ ਆਗੂ ਹਰਨੇਕ ਸਿੰਘ ਮਲੋਆ ਅਤੇ ਪ੍ਰਿੰਸੀਪਲ ਬਨਵਾਰੀ ਲਾਲ, ਬਸਪਾ ਦੇ ਵਿਧਾਨ ਸਭਾ ਹਲਕਾ ਮੁਹਾਲੀ ਦੇ ਪ੍ਰਧਾਨ ਰਾਜ ਸਿੰਘ, ਰੌਸ਼ਨ ਕੁਮਾਰ, ਗੁਰਬਖ਼ਸ਼ ਸਿੰਘ ਬਠੋਈ, ਤਰਸੇਮ ਸਿੰਘ, ਭੋਲਾ ਗੁਪਤਾ, ਰਾਮੂ, ਪੰਕਜ ਝਾਅ, ਰਾਜੇਸ਼ ਕੁਮਾਰ, ਰਾਜਾਰਾਮ ਸਾਅ, ਮਾਂਗੇ ਲਾਲ, ਅੰਜੂ ਬਾਲਾ, ਭਾਗਵਤੀ, ਰਾਹੁਲ, ਨਿਖਿਲ ਕੁਮਾਰ, ਸੰਜੀਵ ਕੁਮਾਰ, ਮੁੰਨਾ ਸਿੰਘ, ਹਰਪ੍ਰਸ਼ਾਦ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…