ਉੱਘੇ ਕਾਰੋਬਾਰੀ ਅਰਵਿੰਦਰ ਸਿੰਘ ਭੁੱਲਰ ਨੂੰ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ

ਜੇਪੀ ਨੱਢਾ, ਹਰਦੀਪ ਪੁਰੀ, ਸਿੱਧੂ ਤੇ ਪੰਜਾਬ ਤੇ ਹਰਿਆਣਾ ਦੇ ਰਾਜਪਾਲਾਂ ਨੇ ਸ਼ੋਕ ਸੰਦੇਸ਼ ਭੇਜੇ

ਨਬਜ਼-ਏ-ਪੰਜਾਬ, ਮੁਹਾਲੀ, 4 ਮਈ:
ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕੇਂਦਰੀ ਕਮੇਟੀ ਦੀ ਮੈਂਬਰ ਅਤੇ ਸੀਨੀਅਰ ਆਗੂ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਦੇ ਪਤੀ ਅਤੇ ਉੱਘੇ ਕਾਰੋਬਾਰੀ ਅਰਵਿੰਦਰ ਸਿੰਘ ਭੁੱਲਰ ਜਿਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ, ਉਨ੍ਹਾਂ ਨਮਿੱਤ ਅੰਤਿਮ ਅਰਦਾਸ ਅੱਜ ਇੱਥੋਂ ਦੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਫੇਜ਼-8 (ਲੰਬਿਆਂ) ਵਿਖੇ ਹੋਈ। ਉਪਰੰਤ ਅਤੇ ਸ਼ਰਧਾਂਜਲੀ ਸਮਾਰੋਹ ਦੌਰਾਨ ਵੱਖ-ਵੱਖ ਆਗੂਆਂ ਨੇ ਸ਼ਰਧਾ ਦੇ ਫੁਲ ਭੇਟ ਕੀਤੇ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸ ਮੌਕੇ ਕੇਂਦਰੀ ਗਜੇਂਦਰ ਸ਼ੇਖਾਵਤ, ਸੈਰ ਸਪਾਟਾ ਮੰਤਰੀ ਪੰਜਾਬ ਅਨਮੋਲ ਗਗਨ ਮਾਨ, ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਅਤੇ ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਨੇ ਅਰਵਿੰਦਰ ਭੁੱਲਰ ਪਰਿਵਾਰ ਨਾਲ ਆਪਣੀ ਸਾਂਝ ਅਤੇ ਸਮਾਜ ਨੂੰ ਉਨ੍ਹਾਂ ਦੀ ਦੇਣ ਬਾਰੇ ਦੱਸਦਿਆਂ ਸ਼ਰਧਾਂਜਲੀ ਭੇਟ ਕੀਤੀ। ਜਦੋਂਕਿ ਕੇਂਦਰੀ ਹਰਦੀਪ ਸਿੰਘ ਪੁਰੀ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਪੰਜਾਬ ਤੇ ਹਰਿਆਣਾ ਦੇ ਰਾਜਪਾਲਾਂ ਨੇ ਸੋਕ ਸੰਦੇਸ਼ ਭੇਜ ਕੇ ਸੰਵੇਦਨਾ ਪ੍ਰਗਟ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਬਿਹਾਰ ਦੇ ਮੰਤਰੀ ਦਲੀਪ ਕੁਮਾਰ ਜੈਸਵਾਲ, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ, ਸਾਬਕਾ ਮੰਤਰੀ ਪ੍ਰਗਟ ਸਿੰਘ ਤੇ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਭਾਜਪਾ ਦੇ ਨੈਸ਼ਨਲ ਸੈਕਟਰੀ ਮਨਜਿੰਦਰ ਸਿੰਘ ਸਿਰਸਾ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ, ਡੀਆਈਜੀ ਸੁਰਜੀਤ ਸਿੰਘ, ਆਈਡੀ ਪਰਮਪਾਲ ਸਿੰਘ ਉਮਰਾਨੰਗਲ, ਗਾਇਕ ਹਰਭਜਨ ਮਾਨ, ਹਿਮਾਚਲ ਦੇ ਸਾਬਕਾ ਵਿਧਾਇਕ ਸਤਪਾਲ ਸਿੰਘ ਸੱਤੀ ਤੇ ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟ ਭਾਈ, ਸਾਬਕਾ ਵਿਧਾਇਕ ਸਮਰਾਲਾ ਜਗਜੀਵਨ ਸਿੰਘ ਖੀਰਨੀਆਂ, ਹੰਸ ਰਾਜ ਹੰਸ, ਅਜੀਤ ਅਖ਼ਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ, ਪੰਜਾਬ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਤੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਯੂਥ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਸੋਨੀ ਬੜੀ, ਐਸਸੀ ਵਿੰਗ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਪੁਰਖਾਲਵੀ, ਅਕਾਲੀ ਆਗੂ ਕਮਲਜੀਤ ਸਿੰਘ ਰੂਬੀ, ਬਾਬਾ ਬੁੱਢਾ ਦਲ (96 ਕਰੋੜੀ) ਦੇ ਪ੍ਰਧਾਨ ਬਾਬਾ ਬਲਬੀਰ ਸਿੰਘ, ਭਾਜਪਾ ਆਗੂ ਸੁਭਾਸ਼ ਸ਼ਰਮਾ, ਦਰਸ਼ਨ ਸਿੰਘ ਸ਼ਿਵਜੋਤ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਸਿਮਰਨਜੀਤ ਸਿੰਘ ਚੰਦੂਮਾਜਰਾ, ਭਾਜਪਾ ਆਗੂ (ਸੇਵਾਮੁਕਤ ਆਈਏਐਸ) ਐਸਐਸ ਚੰਨੀ, ਸਾਬਕਾ ਸੰਸਦ ਮੈਂਬਰ ਪਰਮਜੀਤ ਸਿੰਘ ਗੁਲਸ਼ਨ, ਕੌਂਸਲਰ ਹਰਜਿੰਦਰ ਕੌਰ ਬੈਦਵਾਨ, ਸਤਵੰਤ ਕੌਰ ਜੌਹਲ, ਯੂਥ ਆਗੂ ਅਮਨ ਪੂਨੀਆ, ਨੰਬਰਦਾਰ ਕਰਮਜੀਤ ਸਿੰਘ ਸਮੇਤ ਰਾਮੂਵਾਲੀਆ ਅਤੇ ਭੁੱਲਰ ਪਰਿਵਾਰਾਂ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਹੋਰ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਵੱਡੀ ਗਿਣਤੀ ਵਿੱਚ ਮੌਜੂਦ ਸਨ। ਅਖੀਰ ਵਿੱਚ ਸਾਬਕਾ ਕੇਂਦਰੀ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਸਾਰਿਆਂ ਦਾ ਧੰਨਵਾਦ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਵੱਲੋਂ ਖੇਤਾਂ ’ਚੋਂ ਬਿਜਲੀ ਦੀ ਲਾਈਨ ਕੱਢਣ ਦਾ ਵਿਰੋਧ, ਸੰਘਰਸ਼ ਦੀ ਚਿਤਾਵਨੀ

ਕਿਸਾਨਾਂ ਵੱਲੋਂ ਖੇਤਾਂ ’ਚੋਂ ਬਿਜਲੀ ਦੀ ਲਾਈਨ ਕੱਢਣ ਦਾ ਵਿਰੋਧ, ਸੰਘਰਸ਼ ਦੀ ਚਿਤਾਵਨੀ ਕਿਸਾਨ ਯੂਨੀਅਨ ਲੱਖੋਵਾ…