nabaz-e-punjab.com

ਮਹਿਲਾ ਕਮਿਸ਼ਨ ਦੀ ਵਾਈਸ ਚੇਅਰਮੈਨ ਸਤਵੀਰ ਕੌਰ ਮਨਹੇੜਾ ਭਾਰ ਮੁਕਤ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 28 ਨਵੰਬਰ:
ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਸਮਰਥਕ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸ਼ਨ ਸ੍ਰੀਮਤੀ ਸਤਵੀਰ ਕੌਰ ਮਨਹੇੜਾ ਨੂੰ ਅਹੁਦੇ ਦੀ ਮਿਆਦ ਪੁਰੀ ਹੋਣ ਉਪਰੰਤ ਭਾਰ ਮੁਕਤ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀਮਤੀ ਸਤਵੀਰ ਕੋਰ ਮਨਹੇੜਾ ਨੂੰ ਤਿੰਨ ਸਾਲ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸ਼ਨ ਨਿਯੁਕਤ ਕੀਤਾ ਗਿਆ ਸੀ ਅਤੇ ਇਹ ਮਿਆਦ ਪੁਰੀ ਹੋਣ ਉਪਰੰਤ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ 2001 ਅਨੁਸਾਰ ਉਨ੍ਹਾਂ ਨੂੰ ਅਹੁਦੇ ਤੋਂ ਭਾਰ ਮੁਕਤ ਕਰ ਦਿੱਤਾ ਗਿਆ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਬਸਪਾ ਆਗੂ ਮਾਨ ਸਿੰਘ ਮਨਹੇੜਾ ਦੀ ਮੌਤ ਤੋਂ ਬਾਅਦ ਬੀਬੀ ਮਨਹੇੜਾ ਨੇ ਸ੍ਰੀ ਚੰਦੂਮਾਜਰਾ ਦੀ ਪ੍ਰੇਰਣਾ ਸਦਕਾ ਬਹੁਜਨ ਸਮਾਜ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸੀ। ਜਿਨ੍ਹਾਂ ਨੂੰ ਬਾਅਦ ਵਿੱਚ ਸ੍ਰੀ ਚੰਦੂਮਾਜਰਾ ਦੀ ਸਿਫਾਰਸ਼ ’ਤੇ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸ਼ਨ ਨਿਯੁਕਤ ਕੀਤਾ ਗਿਆ ਸੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…