ਸ਼੍ਰੋਮਣੀ ਅਕਾਲੀ ਦਲ ਬੀਸੀ ਸੈਲ ਦੇ ਮੀਤ ਪ੍ਰਧਾਨ ਬਾਬਾ ਬਹਾਲਪੁਰ ਵੱਲੋਂ ਅਹੁਦੇ ਤੋਂ ਅਸਤੀਫਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 23 ਮਾਰਚ:
ਸ਼੍ਰੋਮਣੀ ਅਕਾਲੀ ਦਲ ਸਰਕਲ ਬੀ.ਸੀ ਸੈਲ ਮੁੱਲਾਂਪੁਰ ਗਰੀਬਦਾਸ ਦੇ ਮੀਤ ਪ੍ਰਧਾਨ ਬਾਬਾ ਲਾਭ ਸਿੰਘ ਬਹਾਲਪੁਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਬਾਬਾ ਲਾਭ ਸਿੰਘ ਬਾਹਾਲਪੁਰ ਨੇ ਕਿਹਾ ਕਿ ਘਰੇਲੂ ਕਾਰਨਾਂ ਕਰਕੇ ਉਹ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਉਹ ਆਉਣ ਵਾਲੇ ਸਮੇਂ ਵਿਚ ਸਮਾਜ ਸੇਵਾ ਕਰਦੇ ਰਹਿਣਗੇ ਅਤੇ ਆਉਣ ਵਾਲੇ ਸਮੇਂ ਵਿਚ ਆਪਣੇ ਸਮਰਥਕਾਂ ਨਾਲ ਮੀਟਿੰਗ ਉਪਰੰਤ ਰਾਏ ਅਨੁਸਾਰ ਰਾਜਨੀਤੀ ਦੇ ਅਗਲੇਰੇ ਕਦਮ ਬਾਰੇ ਫੈਸ਼ਲਾ ਲੈਣਗੇ। ਉਨ੍ਹਾਂ ਹਲਕੇ ਦੇ ਲੋਕਾਂ ਵੱਲੋਂ ਰਾਜਨੀਤੀ ਅਤੇ ਸਮਾਜ ਸੇਵਾ ਵਿਚ ਦਿੱਤੇ ਜਾ ਰਹੇ ਸਮਰਥਨ ਲਈ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਸਦਕਾ ਉਹ ਕਾਮਯਾਬ ਹੋਏ ਹਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…