ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 5 ਮਈ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਅਮਲੋਹ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿੱਚ ਸੁਪਰਡੈਂਟ ਵਜੋਂ ਤਾਇਨਾਤ ਬਲਕਾਰ ਸਿੰਘ ਨੂੰ 60 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਰਾਜ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਇੱਕ ਸਰਪੰਚ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦੱਸਿਆ ਹੈ ਕਿ ਉਸਨੇ ਸਰਪੰਚ ਵਜੋਂ ਆਪਣੇ ਕਾਰਜਕਾਲ ਦੌਰਾਨ ਪਿੰਡ ਦੀ ਸ਼ਾਮਲਾਤ ਜ਼ਮੀਨ ’ਤੇ ਮਾਈਨਿੰਗ (ਖਣਨ ਕਾਰਵਾਈ) ਕੀਤੀ ਸੀ ਅਤੇ ਉਸਦਾ ਕੇਸ ਏਡੀਸੀ ਫਤਿਹਗੜ੍ਹ ਸਾਹਿਬ ਕੋਲ ਵਿਚਾਰ ਅਧੀਨ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਨੇ ਉਸਦਾ ਕੇਸ ਹੱਲ ਕਰਨ ਵਿੱਚ ਮਦਦ ਕਰਨ ਬਦਲੇ ਰਿਸ਼ਵਤ ਮੰਗੀ ਹੈ।
ਵਿਜੀਲੈਂਸ ਦੇ ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਉੱਡਣ ਦਸਤਾ (ਫਲਾਇੰਗ ਸਕੁਐਡ) ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 60 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ 6 ਮਈ ਨੂੰ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…