ਵਿਜੀਲੈਂਸ ਬਿਊਰੋ ਵੱਲੋਂ ਪਨਬਸ ਦਾ ਸੁਪਰਡੈਂਟ 20,000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 22 ਮਈ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਟਰਾਂਸਪੋਰਟ ਦੇ ਡਾਇਰੈਕਟਰ-ਕਮ-ਮੈਨੇਜਿੰਗ ਡਾਇਰੈਕਟਰ (ਪਨਬਸ) ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੇ ਖ਼ਿਲਾਫ਼ ਮੁਹਾਲੀ ਸਥਿਤ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1 ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਪਿੰਡ ਧਾਰੜ (ਅੰਮ੍ਰਿਤਸਰ) ਦੇ ਵਸਨੀਕ ਅਤੇ ਪ੍ਰਾਈਵੇਟ ਟਰਾਂਸਪੋਰਟਰ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ।
ਅੱਜ ਸ਼ਾਮ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਵਿਭਾਗ ਕੋਲ ਉਸ ਦੀ 2 ਲੱਖ ਰੁਪਏ ਦੀ ਸੁਰੱਖਿਆ ਜਮ੍ਹਾਂ ਰਾਸ਼ੀ ਜਾਰੀ ਕਰਨ ਬਦਲੇ ਉਸ ਤੋਂ ਪ੍ਰਤੀ ਬੱਸ 5000 ਰੁਪਏ (ਕੁੱਲ 20,000 ਰੁਪਏ) ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੇ ਅਟੱਲ ਸਬੂਤ ਵਜੋਂ ਮੁਲਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤ ਅਨੁਸਾਰ ਇਹ ਰਿਫੰਡ ਸ਼ਿਕਾਇਤਕਰਤਾ ਦੀਆਂ ਚਾਰ ਬੱਸਾਂ, ਜੋ 2014 ਤੋਂ 2020 ਦੌਰਾਨ ਕਿੱਲੋਮੀਟਰ ਸਕੀਮ ਅਧੀਨ ਪਨਬੱਸ ਨੂੰ ਕਿਰਾਏ ’ਤੇ ਦਿੱਤੀਆਂ ਸਨ, ਨਾਲ ਸਬੰਧਤ ਹੈ। ਮਈ 2023 ਵਿੱਚ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਾਉਣ ਅਤੇ ਡਿੱਪੂ ਮੈਨੇਜਰ ਅੰਮ੍ਰਿਤਸਰ ਤੋਂ ਇਤਰਾਜ਼ ਹੀਣਤਾ ਸਰਟੀਫਿਕੇਟ (ਐਨਓਸੀ) ਪ੍ਰਾਪਤ ਕਰਨ ਦੇ ਬਾਵਜੂਦ ਉਸ ਦੀ ਫਾਈਲ ਜਾਣਬੁੱਝ ਕੇ ਤਿੰਨ ਸਾਲਾਂ ਲਈ ਬੇਤੁਕੇ ਬਹਾਨਿਆਂ ਹੇਠ ਠੰਢੇ ਬਸਤੇ ਪਾ ਦਿੱਤੀ ਗਈ।
ਵਿਜੀਲੈਂਸ ਮੁਤਾਬਕ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਉਡਣ ਦਸਤੇ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਸੁਪਰਡੈਂਟ ਨੂੰ ਉਸਦੇ ਦਫ਼ਤਰ ਦੇ ਬਾਹਰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਮਾਮਲੇ ਵਿੱਚ ਉੱਚ ਅਧਿਕਾਰੀਆਂ ਦੀ ਸ਼ੱਕੀ ਭੂਮਿਕਾ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਜਾਰੀ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…