ਵਿਜੀਲੈਂਸ ਬਿਊਰੋ ਵੱਲੋਂ ਸਹਿਕਾਰੀ ਵਿਭਾਗ ਦਾ ਸੁਪਰਡੈਂਟ 10,000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 3 ਜੂਨ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਮੰਗਲਵਾਰ ਨੂੰ ਸਹਿਕਾਰੀ ਵਿਭਾਗ ਦੇ ਸੁਪਰਡੈਂਟ ਗੁਰਆਜ਼ਾਦ ਚੰਦ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਮੇਂ ਉਹ ਪੰਜਾਬ ਸਹਿਕਾਰੀ ਸਭਾਵਾਂ ਦੇ ਸਹਾਇਕ ਰਜਿਸਟਰਾਰ (ਏਆਰ) ਦੇ ਦਫ਼ਤਰ ਡੇਰਾਬੱਸੀ ਵਿੱਚ ਤਾਇਨਾਤ ਸੀ। ਮੁਲਜ਼ਮ ਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਮੁਹਾਲੀ ਸਥਿਤ ਫਲਾਇੰਗ ਸਕੁਐਡ-1, ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਵੱਲੋਂ ਇਹ ਕਾਰਵਾਈ ਡੇਰਾਬੱਸੀ ਦੇ ਪਿੰਡ ਛਛਰੋਲੀ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਕੀਤੀ ਗਈ ਹੈ।
ਵਿਜੀਲੈਂਸ ਅਨੁਸਾਰ ਸ਼ਿਕਾਇਤਕਰਤਾ ਨੇ 2012 ਵਿੱਚ ਰਾਣੀ ਮਾਜਰਾ ਬਹੁ-ਮੰਤਵੀ ਖੇਤੀਬਾੜੀ ਸਹਿਕਾਰੀ ਸੇਵਾ ਸਭਾ ਤੋਂ 2 ਲੱਖ ਰੁਪਏ ਦਾ ਕਰਜ਼ਾ ਲਿਆ ਸੀ ਪਰ ਉਹ ਕਿਸੇ ਕਾਰਨ ਨੇਮਬੱਧ ਢੰਗ ਨਾਲ ਅਦਾਇਗੀਆਂ ਨਾ ਕਰ ਸਕਿਆ। ਜਿਸ ਕਾਰਨ ਮੂਲ ਰਕਮ ’ਤੇ ਵਿਆਜ ਦਾ ਬਕਾਇਆ ਜਮ੍ਹਾਂ ਹੋ ਕਿ 3,16,632 ਰੁਪਏ ਹੋ ਗਿਆ। ਇਸ ਮਗਰੋਂ ਸ਼ਿਕਾਇਤਕਰਤਾ ਨੇ ਬੀਤੀ 13 ਮਾਰਚ ਨੂੰ 4,14,500 ਰੁਪਏ ਦੀ ਸਾਰੀ ਬਕਾਇਆ ਰਕਮ ਦਾ ਭੁਗਤਾਨ ਕਰਕੇ ਸੁਸਾਇਟੀ ਤੋਂ ਬਣਦੀ ਕਲੀਅਰੈਂਸ ਵੀ ਲੈ ਲਈ ਸੀ। ਸ਼ਿਕਾਇਤ ਕਰਤਾ ਨੇ ਦੋਸ਼ ਲਾਇਆ ਕਿ ਇਸਦੇ ਬਾਵਜੂਦ ਵੀ ਉਕਤ ਮੁਲਜ਼ਮ ਉਸ ਨੂੰ ਸਹਾਇਕ ਰਜਿਸਟਰਾਰ ਤੋਂ ਜ਼ਰੂਰੀ ਪ੍ਰਵਾਨਗੀ ਲੈਣ ਅਤੇ ਜ਼ਮੀਨ ਨੂੰ ਆਡਰਹਿਣ ਤੋਂ ਫੱਕ ਕਰਾਉਣ ਲਈ 10,000 ਰੁਪਏ ਰਿਸ਼ਵਤ ਮੰਗ ਰਿਹਾ ਸੀ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਉਸਦੇ ਦਫ਼ਤਰ ’ਚੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ। ਵਿਜੀਲੈਂਸ ਨੇ ਮੁਲਜ਼ਮ ਦੇ ਕਬਜ਼ੇ ’ਚੋਂ ਕੇਸ ਨਾਲ ਸਬੰਧਤ ਏਆਰ ਦੇ ਬਿਨਾਂ ਦਸਤਖਤ ਕੀਤੇ ਟਾਈਪ ਕੀਤੇ ਆਰਡਰ ਵੀ ਮੌਕੇ ’ਤੇ ਹੀ ਬਰਾਮਦ ਕੀਤੇ ਹਨ। ਵਿਜੀਲੈਂਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…