nabaz-e-punjab.com

ਵਿਨੀਤ ਵਰਮਾ ਨੂੰ ਸਰਬਸੰਮਤੀ ਨਾਲ ਮੁਹਾਲੀ ਵਪਾਰ ਮੰਡਲ ਦਾ ਪ੍ਰਧਾਨ ਚੁਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜੁਲਾਈ:
ਮੁਹਾਲੀ ਵਪਾਰ ਮੰਡਲ ਦੀ ਇੱਕ ਅਹਿਮ ਮੀਟਿੰਗ ਅੱਜ ਇੱਥੇ ਚੀਫ਼ ਪੈਟਰਨ ਚੌਧਰੀ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਜੀਐਸਟੀ ਅਤੇ ਹੋਰ ਬੇਲੋੜੇ ਟੈਸਟਾਂ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਮਤਾ ਪਾਸ ਕਰਕੇ ਸਰਬਸੰਮਤੀ ਨਾਲ ਮੁਹਾਲੀ ਵਿਕਾਸ ਮੰਚ ਦੇ ਪ੍ਰਧਾਨ ਤੇ ਉੱਦਮੀ ਨੌਜਵਾਨ ਵਿਨੀਤ ਵਰਮਾ ਨੂੰ ਮੁਹਾਲੀ ਵਪਾਰ ਮੰਡਲ ਦਾ ਪ੍ਰਧਾਨ ਚੁਣਿਆ ਗਿਆ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਦੱਸਿਆ ਕਿ ਮੀਟਿੰਗ ਵਿੱਚ ਚੀਫ਼ ਪੈਟਰਨ ਕੁਲਵੰਤ ਸਿੰਘ ਚੌਧਰੀ ਅਤੇ ਚੇਅਰਮੈਨ ਸ਼ੀਤਲ ਸਿੰਘ ਨੇ ਵਿਨੀਤ ਵਰਮਾ ਦਾ ਨਾਮ ਪ੍ਰਧਾਨਗੀ ਲਈ ਪੇਸ਼ ਕੀਤਾ। ਜਿਸ ਨੂੰ ਹਾਜ਼ਰ ਸਾਰੇ ਮੈਂਬਰਾਂ ਨੇ ਆਪਣੀ ਸਹਿਮਤੀ ਦਿੱਤੀ।
ਇਸ ਮੌਕੇ ਨਵ ਨਿਯੁਕਤ ਪ੍ਰਧਾਨ ਵਿਨੀਤ ਵਰਮਾ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ। ਉਹ ਇਸ ਨੂੰ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਜਲਦੀ ਹੀ ਯੋਗ ਉਪਰਾਲੇ ਕੀਤੇ ਜਾਣਗੇ। ਇਸ ਸਬੰਧੀ ਮੁਹਾਲੀ ਨਗਰ ਨਿਗਮ, ਗਮਾਡਾ, ਪੁੱਡਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੀਟਿੰਗਾਂ ਕਰਕੇ ਮੰਗ ਪੱਤਰ ਸੌਂਪੇ ਜਾਣਗੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਅਕਵਿੰਦਰ ਸਿੰਘ ਗੋਸਲ, ਪੈਟਰਨ ਸੁਰੇਸ਼ ਗੋਇਲ, ਵਿੱਤ ਸਕੱਤਰ ਫੌਜਾ ਸਿੰਘ, ਮੈਂਬਰ ਪ੍ਰੇਮ ਅਰੋੜਾ, ਪਰਮਜੀਤ ਸਿੰਘ ਜੋੜਾ, ਆਤਮਾ ਰਾਮ ਅਗਰਵਾਲ, ਪ੍ਰੇਮ ਸਿੰਘ ਜੌੜਾ, ਹਰੀਸ਼ ਸਿੰਗਲਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…