ਵਿਸ਼ਵ ਪੰਜਾਬੀ ਪ੍ਰਚਾਰ ਸਭਾ ਨੇ ਗੁਰਮੀਤ ਸਿੰਘ ਜੌੜਾ ਸਨਮਾਨ ਤੇ ਕਵੀ ਦਰਬਾਰ ਕਰਵਾਇਆ

ਨਬਜ਼-ਏ-ਪੰਜਾਬ, ਚੰਡੀਗੜ੍ਹ, 18 ਮਈ:
ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵੱਲੋਂ ਵਿਸ਼ੇਸ਼ ਸਾਹਿਤਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਦੋ ਵਿਸ਼ੇਸ਼ ਸ਼ਖ਼ਸੀਅਤਾਂ ਗੁਰਮੀਤ ਸਿੰਘ ਜੌੜਾ ਮੈਂਬਰ ਬੀ.ਸੀ. ਸਟੇਟ ਕਮਿਸ਼ਨ ਅਤੇ ਪ੍ਰਸਿੱਧ ਸੱਭਿਆਚਾਰਿਕ ਪ੍ਰਚਾਰਕ ਅਤੇ ਗੁਰਮੀਤ ਸਿੰਘ ਹੈਡੋ ਵਿਸ਼ੇਸ਼ ਪੰਜਾਬੀ ਪ੍ਰਚਾਰਕ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਗੁਰਮੀਤ ਸਿੰਘ ਜੌੜਾ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ ਜਦੋਂਕਿ ਗੁਰਮੀਤ ਸਿੰਘ ਹੈਂਡੋ ਵਿਸ਼ੇਸ਼ ਮਹਿਮਾਨ ਸਨ। ਸਮਾਗਮ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਧਾਨ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਵਲੋਂ ਕੀਤੀ ਗਈ ਅਤੇ ਬਹੁਤ ਸਾਰੇ ਸਾਹਿਤਕਾਰਾਂ ਅਤੇ ਬੁੱਧੀਜੀਵੀਆਂ ਨੇ ਸਾਹਿਤਕ ਮਿਲਣੀ ਵਿੱਚ ਹਾਜ਼ਰੀ ਭਰੀ। ਸਮਾਗਮ ਦੇ ਸ਼ੁਰੂ ਵਿੱਚ ਸੰਸਥਾ ਦੇ ਪ੍ਰਧਾਨ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਦੂਜੇ ਹਾਜ਼ਰ ਸਾਹਿਤਕਾਰਾਂ ਨੂੰ ਜੀ ਆਇਆਂ ਨੂੰ ਆਖਦੇ ਹੋਏ ਮਹਿਮਾਨਾਂ ਅਤੇ ਸਭ ਸਾਹਿਤਕਾਰਾਂ ਨਾਲ ਜਾਣ ਪਹਿਚਾਣ ਕਰਵਾਈ ਅਤੇ ਗੁਰੀਮਤ ਜੌੜਾ ਦੀਆਂ ਪੰਜਾਬੀ ਸੱਭਿਆਚਾਰਿਕ ਪ੍ਰਾਪਤੀਆਂ ਦਾ ਜ਼ਿਕਰ ਕੀਤਾ।
ਇਸ ਪਿੱਛੋਂ ਸੰਸਥਾ ਦੇ ਸਮੂਹ ਅਹੁਦੇਦਾਰਾਂ ਵਲੋਂ ਸਮੂਹਿਕ ਤੌਰ ’ਤੇ ਗੁਰਮੀਤ ਸਿੰਘ ਜੌੜਾ ਅਤੇ ਗੁਰਮੀਤ ਸਿੰਘ ਹੈਡੋ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਅਤੇ ਦੂਜੇ ਅਹੁਦੇਦਾਰਾਂ ਜੋ ਦੋਹਾਂ ਸ਼ਖਸ਼ੀਅਤਾਂ ਨੂੰ ਇੱਕ ਸ਼ਾਲ, ਇੱਕ ਸਨਮਾਨ ਚਿੰਨ੍ਹ, ਕਿਤਾਬਾਂ ਦਾ ਸੈੱਟ ਅਤੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਇਨ੍ਹਾਂ ਦੋਹਾਂ ਸ਼ਖਸ਼ੀਅਤਾਂ ਨੇ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਚੰਡੀਗੜ੍ਹ ਦਫ਼ਤਰ ਪਹੁੰਚ ਕੇ ਮੈਂਬਰਸ਼ਿਪ ਲੈ ਕੇ ਸੰਸਥਾ ਵਿੱਚ ਜੁਆਇੰਨ ਕੀਤਾ ਅਤੇ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਤਨ-ਮਨ-ਧਨ ਨਾਲ ਮਦਦ ਕਰਨ ਦਾ ਭਰੋਸਾ ਦਿੱਤਾ ਅਤੇ ਸੰਸਥਾ ਵਲੋਂ ਕੀਤੇ ਸਨਮਾਨ ਲਈ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕੀਤਾ।
ਸਮਾਗਮ ਦੇ ਦੂਜੇ ਪੜਾਅ ਵਿੱਚ ਇਸ ਸ਼ਾਨਦਾਰ ਸਾਹਿਤਕ ਮਿਲਣੀ ਦੌਰਾਨ ਇੱਕ ਕਵੀ ਦਰਬਾਰ ਵੀ ਕਰਵਾਇਆ ਗਿਆ ਜਿਸ ਦੀ ਸ਼ੁਰੂਆਤ ਜਗਤਾਰ ਸਿੰਘ ਜੋਗ ਵੱਲੋਂ ਪ੍ਰਿੰਸੀਪਲ ਗੋਸਲ ਰਚਿਤ ਗੀਤ ‘‘ਉਠੋ ਮਾਰੋ ਹੰਭਲਾ, ਦੂਰ ਕਰੋ ਹਨ੍ਹੇਰੇ, ਹਰ ਹਨ੍ਹੇਰੇ ਘਰ ਵਿੱਚ ਦੀਵਾ ਧਰੋ ਬਨੇਰੇ’’ ਗਾ ਕੇ ਕੀਤੀ ਗਈ, ਜਿਸ ਦੀ ਸਭ ਸਰੋਤਿਆਂ ਵਲੋਂ ਖੂਬ ਪ੍ਰਸੰਸਾ ਕੀਤੀ ਗਈ। ਉਸ ਤੋਂ ਬਾਅਦ ਜਿਨ੍ਹਾਂ ਕਵੀਆਂ ਨੇ ਕਵੀ ਦਰਬਾਰ ਵਿੱਚ ਭਾਗ ਲਿਆ ਉਨ੍ਹਾਂ ਵਿੱਚ ਦਲਬੀਰ ਸਿੰਘ ਸਰੋਆ ਸਾਬਕਾ ਡਿਪਟੀ ਸੈਕਟਰੀ ਪੰਜਾਬ ਸਰਕਾਰ, ਪ੍ਰਸਿੱਧ ਸਾਹਿਤਕਾਰ ਬਲਜਿੰਦਰ ਕੌਰ ਸ਼ੇਰਗਿੱਲ, ਰੁਪਿੰਦਰ ਕੌਰ ਮੁਕਤਸਰੀ ਮਾਨ, ਪ੍ਰਿੰਸੀਪਲ ਬਹਾਦਰ ਸਿੰਘ ਗੋਸਲ, ਨੈਸ਼ਨਲ ਅਵਾਡਰੀ ਸ੍ਰੀ ਕ੍ਰਿਸ਼ਨ ਰਾਹੀ, ਜਸਪਾਲ ਸਿੰਘ ਕੰਵਲ, ਗੁਰਮੀਤ ਸਿੰਘ ਜੌੜਾ, ਬਲਵਿੰਦਰ ਸਿੰਘ, ਤੇਜਾ ਸਿੰਘ ਥੂਹਾ, ਸਰਵਨ ਸਿੰਘ, ਗੁਰਮੀਤ ਸਿੰਘ ਹੈਡੋ, ਸੰਨੀ ਕੁਮਾਰ ਆਦਿ ਸ਼ਾਮਲ ਸਨ।
ਇਸ ਮੌਕੇ ਸੰਸਥਾ ਦੇ ਸਮੂਹ ਮੈਂਬਰਾਂ ਨੇ ਫ਼ੈਸਲਾ ਕੀਤਾ ਕਿ ਜਿਨ੍ਹਾਂ ਬੱਚਿਆਂ ਨੇ ਪੰਜਾਬ ਸਕੂਲ ਬੋਰਡ ਜਾਂ ਸੀਬੀਐਸਈ ਬੋਰਡ ਵਿੱਚ ਪੰਜਾਬੀ ਵਿੱਚ 100 ਫੀਸਦੀ ਅੰਕ ਪ੍ਰਾਪਤ ਕੀਤੇ ਹਨ ਉਨ੍ਹਾਂ ਨੂੰ ਸੰਸਥਾ ਵਲੋਂ ਬੜੀ ਜਲਦੀ ਸਨਮਾਨਿਤ ਕੀਤਾ ਜਾਵੇਗਾ। ਸਮਾਗਮ ਦੇ ਅੰਤ ਵਿੱਚ ਸੰਸਥਾ ਦੀ ਸਰਗਰਮ ਮੈਂਬਰ ਰੁਪਿੰਦਰ ਮਾਨ ਨੇ ਸਭ ਮਹਿਮਾਨਾਂ ਅਤੇ ਸਾਹਿਤਕਾਰਾਂ ਦਾ ਧੰਨਵਾਦ ਕੀਤਾ ਜਦੋਂ ਕਿ ਸਟੇਜ ਸਕੱਤਰ ਦੀ ਸੇਵਾ ਸਾਹਿਤਕਾਰ ਕ੍ਰਿਸ਼ਨ ਰਾਹੀ ਜੀ ਵਲੋਂ ਬਾਖੂਬੀ ਨਿਭਾਈ ਗਈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…