ਵਿਸ਼ਵਾਸ ਫਾਉਂਡੇਸ਼ਨ ਨੇ 150 ਲੋੜਵੰਦਾਂ ਨੂੰ ਗਰਮ ਕੰਬਲ ਵੰਡੇ

ਨਬਜ਼-ਏ-ਪੰਜਾਬ, ਮੁਹਾਲੀ, 31 ਦਸੰਬਰ:
ਸਮਾਜ ਸੇਵੀ ਸੰਸਥਾ ਵਿਸ਼ਵਾਸ ਫਾਉਂਡੇਸ਼ਨ ਵੱਲੋਂ ਗੁਰੂਦੇਵ ਸ੍ਰੀ ਸਵਾਮੀ ਵਿਸ਼ਵਾਸ ਦੇ ਅਸ਼ੀਰਵਾਦ ਨਾਲ ਅੱਜ ਮੁਹਾਲੀ ਵਿਖੇ ਠੰਢ ਤੋਂ ਬਚਾਅ ਲਈ 150 ਲੋੜਵੰਦ ਵਿਅਕਤੀਆਂ ਨੂੰ ਗਰਮ ਕੰਬਲ ਵੰਡੇ ਗਏ। ਇਹ ਕੰਬਲ ਵਿਸ਼ਵਾਸ ਮੈਡੀਟੇਸ਼ਨ ਸੈਂਟਰ ਸੈਕਟਰ-66 ਦੇ ਆਸ-ਪਾਸ ਤਰਪਾਲਾਂ ਨਾਲ ਬਣੀਆਂ ਝੁੱਗੀਆਂ ਵਿੱਚ ਰਹਿੰਦੇ ਲੋੜਵੰਦ ਪਰਿਵਾਰਾਂ ਨੂੰ ਦਿੱਤੇ ਗਏ। ਕੰਬਲ ਮਿਲਦੇ ਹੀ ਸਾਰਿਆਂ ਦੇ ਚਿਹਰਿਆਂ ’ਤੇ ਰਾਹਤ ਅਤੇ ਖ਼ੁਸ਼ੀ ਨਜ਼ਰ ਆਈ।
ਵਿਸ਼ਵਾਸ ਫਾਉਂਡੇਸ਼ਨ ਦੀ ਪ੍ਰਧਾਨ ਸਾਧਵੀ ਨੀਲਿਮਾ ਵਿਸ਼ਵਾਸ ਨੇ ਦੱਸਿਆ ਕਿ ਸੰਸਥਾ ਵੱਲੋਂ ਹਰ ਸਾਲ ਲੋੜਵੰਦਾਂ ਨੂੰ 1200 ਕੰਬਲ ਵੰਡੇ ਜਾਂਦੇ ਹਨ ਅਤੇ ਇਸ ਸਾਲ ਵੀ ਹੁਣ ਤੱਕ ਕਰੀਬ 1000 ਕੰਬਲ ਲੋੜਵੰਦਾਂ ਨੂੰ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਕੇ ਹੀ ਆਪਣੀ ਖ਼ੁਸ਼ੀ ਪ੍ਰਾਪਤ ਕਰਨਾ ਸਾਡਾ ਪਰਮ ਧਰਮ ਹੋਣਾ ਚਾਹੀਦਾ ਹੈ। ਉਨ੍ਹਾਂ ਦੀ ਸੰਸਥਾ ਵਿਸ਼ਵਾਸ ਫਾਉਂਡੇਸ਼ਨ ਹਮੇਸ਼ਾ ਨਿਸ਼ਕਾਮ ਸੇਵਾ ਭਾਵਨਾ ਨਾਲ ਕੰਮ ਕਰਦੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…