Share on Facebook Share on Twitter Share on Google+ Share on Pinterest Share on Linkedin ਵਿਵੇਕ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਵੂਮੈਨ ਐਂਡ ਚਾਈਲਡ ਵੈੱਲਫੇਅਰ ਸੁਸਾਇਟੀ ਦਾ ਕੀਤਾ ਦੌਰਾ ਨਬਜ਼-ਏ-ਪੰਜਾਬ, ਚੰਡੀਗੜ੍ਹ, 18 ਜੁਲਾਈ: ਮੁਹਾਲੀ ਦੇ ਵਿਵੇਕ ਹਾਈ ਸਕੂਲ, ਸੈਕਟਰ-70 ਦੇ ਲਗਭਗ 40-50 ਵਿਦਿਆਰਥੀਆਂ ਨੇ ਵੂਮੈਨ ਐਂਡ ਚਾਈਲਡ ਵੈੱਲਫੇਅਰ ਸੁਸਾਇਟੀ ਸੈਕਟਰ-45 ਦਾ ਦੌਰਾ ਕਰਕੇ ਸਮਾਜਿਕ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਵਿਦਿਆਰਥੀਆਂ ਦੇ ਇਸ ਵਿੱਦਿਅਕ ਟੂਰ ਦਾ ਮੁੱਖ ਉਦੇਸ਼ ਉਨ੍ਹਾਂ ਨੂੰ ਸਮਾਜ ਸੇਵਾ ਅਤੇ ਪੇਸ਼ੇਵਰ (ਵੋਕੇਸ਼ਨਲ) ਸਿਖਲਾਈ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਸੁਸਾਇਟੀ ਦੀ ਸੰਸਥਾਪਕ ਪ੍ਰਧਾਨ ਪੂਜਾ ਬਖ਼ਸ਼ੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਨੌਜਵਾਨਾਂ ਵਿਚ ਸਮਾਜਿਕ ਜਾਗਰੂਕਤਾ ਅਤੇ ਸੰਵੇਦਨਸ਼ੀਲਤਾ ਨੂੰ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਲਈ ਪ੍ਰੇਰਿਤ ਕਰਦੇ ਹਨ। ਜਾਣਕਾਰੀ ਅਨੁਸਾਰ ਵਿਵੇਕ ਹਾਈ ਸਕੂਲ ਵੱਲੋਂ ਦੂਜੀ ਵਾਰ ਵਿਦਿਆਰਥੀਆਂ ਨੂੰ ਇਸ ਸੰਸਥਾ ਵਿਚ ਅਨੁਭਵ ਹਾਸਲ ਕਰਨ ਲਈ ਭੇਜਿਆ ਗਿਆ ਹੈ। ਪਹਿਲੇ ਦੌਰੇ ਦੌਰਾਨ ਵਿਦਿਆਰਥੀਆਂ ਦੇ ਅਨੁਭਵ ਅਤੇ ਉਤਸ਼ਾਹ ਨੂੰ ਦੇਖਦੇ ਹੋਏ ਸਕੂਲ ਪ੍ਰਬੰਧਕਾਂ ਨੇ ਸੰਸਥਾ ਦੇ ਕੰਮਾਂ ‘ਤੇ ਆਪਣਾ ਭਰੋਸਾ ਪ੍ਰਗਟਾਇਆ ਅਤੇ ਬੱਚਿਆਂ ਨੂੰ ਦੁਬਾਰਾ ਇੱਥੇ ਭੇਜਣ ਦਾ ਫ਼ੈਸਲਾ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸੰਸਥਾ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਮਾਜਿਕ ਪ੍ਰੋਗਰਾਮਾਂ, ਖ਼ਾਸ ਕਰਕੇ ਔਰਤਾਂ ਲਈ ਵੋਕੇਸ਼ਨਲ ਟਰੇਨਿੰਗ ਪ੍ਰੋਗਰਾਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਸਿਲਾਈ ਸਿਖਲਾਈ, ਹੁਨਰ ਵਿਕਾਸ (ਸਕਿੱਲ ਡਿਵੈਲਪਮੈਂਟ) ਪ੍ਰੋਗਰਾਮਾਂ ਅਤੇ ਸਮਾਜਿਕ ਉਥਾਨ ਨਾਲ ਜੁੜੇ ਕੰਮਾਂ ਨੂੰ ਨੇੜਿਓਂ ਦੇਖਿਆ ਅਤੇ ਸਮਝਿਆ। ਵਿਦਿਆਰਥੀਆਂ ਨੇ ਸਿਖਲਾਈ ਲੈ ਰਹੀਆਂ ਔਰਤਾਂ ਨਾਲ ਵੀ ਸਿੱਧੀ ਗੱਲਬਾਤ ਕੀਤੀ, ਜਿਸ ਨਾਲ ਉਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਅਨੁਭਵ ਮਿਲਿਆ। ਸਕੂਲ ਵੱਲੋਂ ਸੰਸਥਾ ਨੂੰ ਸਿਲਾਈ ਸਿਖਲਾਈ ਲਈ ਕੱਪੜਾ ਭੇਟ ਕੀਤਾ, ਜੋ ਔਰਤਾਂ ਦੇ ਅਭਿਆਸ ਅਤੇ ਰਚਨਾਤਮਕ ਕਾਰਜਾਂ ਵਿਚ ਸਹਾਈ ਸਿੱਧ ਹੋਵੇਗਾ। ਸਕੂਲ ਦੀ ਅਧਿਆਪਕਾ ਰਾਜਸੀ ਸਿੰਘ ਅਤੇ ਵਿਸ਼ਾਲ ਸ਼ਰਮਾ ਵਿਦਿਆਰਥੀਆਂ ਦੇ ਨਾਲ ਮੌਜੂਦ ਰਹੇ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ। ਸਿਲਾਈ ਅਧਿਆਪਕਾ ਸੰਜੂ ਅਤੇ ਸਿਲਾਈ ਸਿੱਖ ਰਹੇ ਸਿੱਖਿਆਰਥੀ ਵੀ ਹਾਜ਼ਰ ਸਨ। ਅਖ਼ੀਰ ਵਿਚ ਪੂਜਾ ਬਖ਼ਸ਼ੀ ਨੇ ਵਿਵੇਕ ਹਾਈ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਜਸਵਿੰਦਰ ਗੰਢੋਕ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ