Share on Facebook Share on Twitter Share on Google+ Share on Pinterest Share on Linkedin ਲੋਕ ਸਭਾ ਚੋਣਾਂ ਦੌਰਾਨ ਮੁਫ਼ਤ ਬਾਈਕ ਟੈਕਸੀ ਸਬੰਧੀ ਵੋਟਰ ਜਾਗਰੂਕਤਾ ਰੈਲੀ 1 ਜੂਨ ਨੂੰ ਰੈਪੀਡੋ ਦਾ ‘ਸਵਾਰੀ ਜ਼ਿੰਮੇਦਾਰੀ ਕੀ’ ਮੁਹਾਲੀ ਵਿੱਚ ਉਪਲਬਧ ਹੋਵੇਗੀ: ਆਸ਼ਿਕਾ ਜੈਨ ਵੋਟਰ ਟਰਾਂਸਪੋਰਟ ਵਿੱਚ ਕ੍ਰਾਂਤੀ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈਪੀਡੋ ਦਾ ਸਾਂਝਾ ਯਤਨ ਨਬਜ਼-ਏ-ਪੰਜਾਬ, ਮੁਹਾਲੀ, 27 ਮਈ: ਦੇਸ਼ ਦੇ ਜਮਹੂਰੀ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਦੀ ਦ੍ਰਿੜ ਵਚਨਬੱਧਤਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਨੇ ਰੈਪੀਡੋ ਦੇ ਸਹਿਯੋਗ ਨਾਲ ‘‘ਸਵਾਰੀ ਜ਼ਿੰਮੇਦਾਰੀ ਕੀ’’ ਪਹਿਲਕਦਮੀ ਕੀਤੀ ਹੈ। ਜਿਸ ਵਿੱਚ ਰੈਪੀਡੋ 1 ਜੂਨ ਨੂੰ ਵੋਟਰਾਂ ਨੂੰ ਮੁਫ਼ਤ ਬਾਈਕ ਟੈਕਸੀ ਦੀ ਪੇਸ਼ਕਸ਼ ਕਰੇਗਾ। ਇਸ ਤਾਲਮੇਲ ਦੀ ਨਿਰੰਤਰਤਾ ਵਿੱਚ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਸੋਮਵਾਰ ਨੂੰ ਵੋਟਰਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਮਤਦਾਨ ਵਾਲੇ ਦਿਨ ਵੋਟਰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ‘ਵੋਟ ਨਾਓ’ ਕੋਡ ਦੀ ਵਰਤੋਂ ਕਰਕੇ ਰੈਪੀਡੋ ਐਪ ’ਤੇ ਚੋਣ ਬੂਥ ਲਈ ਮੁਫ਼ਤ ਰਾਈਡ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਵੋਟਰਾਂ ਨੂੰ ਸਹੂਲਤ ਪ੍ਰਦਾਨ ਕਰਨਾ ਅਤੇ ਵਧੇਰੇ ਚੋਣ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਡੀਸੀ ਨੇ ਕਿਹਾ ਕਿ ਮੁਹਾਲੀ ਜ਼ਿਲ੍ਹਾ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਘੱਟ ਮਤਦਾਨ ਵਾਲੇ ਪੋਲਿੰਗ ਬੂਥਾਂ ’ਤੇ ਵਧੇਰੇ ਧਿਆਨ ਕੇਂਦਰਿਤ ਕਰੇਗਾ। ਵੋਟਰਾਂ ਨੂੰ ਪੋਲਿੰਗ ਬੂਥ ਅਤੇ ਬੂਥ ਤੋਂ ਘਰ-ਘਰ ਪਹੁੰਚਾਉਣ ਲਈ 500 ਤੋਂ ਵੱਧ ਮੋਟਰ ਬਾਈਕ ਉਪਲਬਧ ਹੋਣਗੇ। ਚੋਣ ਪ੍ਰਕਿਰਿਆ ਨੂੰ ਅੱਗੇ ਲੈ ਕੇ ਜਾਣ ਲਈ ਰੈਪੀਡੋ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਹਰੇਕ ਯੋਗ ਵੋਟਰ ਨੂੰ ਆਵਾਜਾਈ ਦੀ ਚਿੰਤਾ ਕੀਤੇ ਬਿਨਾਂ ਆਪਣੀ ਵੋਟ ਪਾਉਣ ਦਾ ਮੌਕਾ ਮਿਲਣਾ ਚਾਹੀਦਾ ਹੈ। ਇਸ ਤਰ੍ਹਾਂ ਦੀ ਨਿੱਜੀ-ਜਨਤਕ ਭਾਈਵਾਲੀ ਸਮਾਜ ’ਤੇ ਵੱਡਾ ਪ੍ਰਭਾਵ ਪਾ ਸਕਦੀ ਹੈ। ਕੰਪਨੀ ਦਾ ਚੋਣਾਂ ਦੌਰਾਨ ਮੁਹਾਲੀ ਵਿੱਚ ਰੈਲੀ ਕਰਨ ਅਤੇ ਮੋਟਰ ਬਾਈਕ ਸੇਵਾਵਾਂ ਉਪਲਬਧ ਕਰਵਾਉਣ ਦਾ ਫ਼ੈਸਲਾ ਵੋਟਰ ਜਾਗਰੂਕਤਾ ਅਤੇ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਸ਼ਲਾਘਾਯੋਗ ਕਦਮ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ