ਯੁੱਧ ਨਸ਼ਿਆਂ ਵਿਰੁੱਧ: ਮੁਹਾਲੀ ਵਿੱਚ ‘ਆਪ’ ਵਿਧਾਇਕ ਨੂੰ ਮਿਲ ਰਿਹਾ ਬਜ਼ੁਰਗਾਂ ਦਾ ਅਸ਼ੀਰਵਾਦ

ਨਬਜ਼-ਏ-ਪੰਜਾਬ, ਮੁਹਾਲੀ, 8 ਜੂਨ:
ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਆਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ‘ਆਪ’ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੁਹਾਲੀ ਹਲਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਸ਼ਹਿਰੀ ਖੇਤਰ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਨਸ਼ਿਆਂ ਦਾ ਜਾਗਰੂਕਤਾ ਦਾ ਹੋਕਾ ਦੇਣ ਸਮੇਂ ਵਿਧਾਇਕ ਕੁਲਵੰਤ ਸਿੰਘ ਨੂੰ ਨੌਜਵਾਨਾਂ, ਅੌਰਤਾਂ ਅਤੇ ਬੱਚਿਆਂ ਦੇ ਸਹਿਯੋਗ ਸਣੇ ਵੱਡੇ ਬਜ਼ੁਰਗਾਂ ਦਾ ਵੀ ਅਸ਼ੀਰਵਾਦ ਮਿਲ ਰਿਹਾ ਹੈ। ਬਜ਼ੁਰਗਾਂ ਵੱਲੋਂ ਵਿਧਾਇਕ ਦੀ ਹੌਸਲਾ ਅਫਜਾਈ ਕਰਨ ਨਾਲ ਉਨ੍ਹਾਂ ਨੇ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹਾ ਦੇਖਣ ਨੂੰ ਮਿਲ ਰਿਹਾ ਹੈ ਕਿ ਕੋਈ ਸਰਕਾਰੀ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਪਿੰਡ-ਪਿੰਡ ਗਲੀ ਮੁਹੱਲੇ ਤੱਕ ਪਹੁੰਚ ਅਪਣਾ ਰਹੀ ਹੈ। ਜਦੋਂਕਿ ਇਸ ਤੋਂ ਪਹਿਲਾਂ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਇਸ ਦਿਸ਼ਾ ਵਿੱਚ ਸ਼ਾਇਦ ਇੱਕ ਪੂਣੀ ਵੀ ਨਹੀਂ ਕੱਤੀ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਨੂੰ ਨਸ਼ਾ ਮੁਕਤ ਬਣਾਉਣ ਸਮੇਤ ਵਿਕਾਸ ਪੱਖੋਂ ਵੀ ਨੰਬਰ ਇੱਕ ਬਣਾਇਆ ਜਾਵੇਗਾ ਅਤੇ ਇਸ ਸਬੰਧੀ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਦਾ ਨਾ ਸਿਰਫ਼ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ, ਸਗੋਂ ਇਲਾਜ ਮਗਰੋਂ ਉਨ੍ਹਾਂ ਨੂੰ ਪੈਰਾਂ ’ਤੇ ਖੜਾ ਹੋਣ ਲਈ ਸਵੈ-ਇੱਛਤ ਕਿੱਤਾਮੁਖੀ ਕੋਰਸਾਂ ਦੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ। ਦੇਸ਼ ਵਿੱਚ ਕਿਸੇ ਹੋਰ ਸੂਬੇ ਅਜਿਹੀ ਕੋਈ ਉਦਾਹਰਨ ਦੇਖਣ ਨੂੰ ਨਹੀਂ ਮਿਲਦੀ।
ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਸਮੇਂ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਸਿਰਫ਼ ਆਪਣੇ ਪਰਿਵਾਰਾਂ ਦਾ ਪਾਲਣ-ਪੋਸਣ ਅਤੇ ਪੈਸੇ ਇਕੱਠੇ ਕਰਨ ਨੂੰ ਤਰਜੀਹ ਦਿੱਤੀ ਗਈ ਹੈ ਅਤੇ ਸ਼ਾਮਲਾਤ ਅਤੇ ਵਿਵਾਦਿਤ ਜ਼ਮੀਨਾਂ ਨੂੰ ਹਥਿਆਉਣ ਲਈ ਪੂਰੀ ਵਾਹ ਲਾਈ ਜਾਂਦੀ ਰਹੀ ਹੈ ਪ੍ਰੰਤੂ ਪਿਛਲੇ ਤਿੰਨ ਸਾਲਾਂ ਵਿੱਚ ‘ਆਪ’ ਸਰਕਾਰ ਨੇ ਹਜ਼ਾਰਾਂ ਏਕੜ ਜ਼ਮੀਨਾਂ ਤੋਂ ਕਬਜ਼ੇ ਹਟਾਏ ਹਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…