‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆਏ: ਕੁਲਵੰਤ ਸਿੰਘ

ਕਿਹਾ , ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ

ਨਬਜ਼-ਏ-ਪੰਜਾਬ, ਮੁਹਾਲੀ, 21 ਜੁਲਾਈ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਮੁਹਾਲੀ ਵਿਧਾਨ ਸਭਾ ਹਲਕੇ ਵਿੱਚ ਨਸ਼ਿਆਂ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ ਫੇਜ਼-6 ਵਿਖੇ ਸਾਬਕਾ ਕੌਂਸਲਰ ਆਰਪੀ ਸ਼ਰਮਾ ਦੀ ਅਗਵਾਈ ਹੇਠ ਜਦਕਿ ਵਾਰਡ ਨੰਬਰ-50 ਵਿੱਚ ਕੌਂਸਲਰ ਗੁਰਮੀਤ ਕੌਰ ਦੀ ਅਗਵਾਈ ਵਿੱਚ ਅਤੇ ਸੈਕਟਰ-57 ਵਿੱਚ ਹਰਪਾਲ ਸਿੰਘ ਬਰਾੜ ਪ੍ਰਧਾਨ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਅਤੇ ਵਿਜੇ ਡੋਗਰਾ ਪ੍ਰਧਾਨ ਮੰਦਰ ਕਮੇਟੀ ਵੀ ਮੌਜੂਦ ਰਹੇ।
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਇਹਨਾਂ ਸਮਾਗਮਾਂ ਦੇ ਵਿੱਚ ਪਹੁੰਚੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਲੋਕਾਂ ਦੀ ਕਚਹਿਰੀ ਵਿੱਚ ਇੱਕ ਤੰਦਰੁਸਤ ਪੰਜਾਬ ਦੀ ਸਿਰਜਣਾ ਦਾ ਹੋਕਾ ਦਿੱਤਾ ਸੀ ਅਤੇ ਵੱਡੀ ਗਿਣਤੀ ਦੇ ਵਿੱਚ ਨਸ਼ਿਆਂ ਦੀ ਦਲ-ਦਲ ਵਿੱਚ ਫਸ ਚੁੱਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਉਣ ਦੇ ਲਈ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੇ ਜਾਣ ਦਾ ਭਰੋਸਾ ਵੀ ਦਿਵਾਇਆ ਸੀ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪੰਜਾਬ ਦੇ ਲੋਕਾਂ ਵੱਲੋਂ ਵੀ ਪਰਮਾ ਸਹਿਯੋਗ ਮਿਲ ਰਿਹਾ ਹੈ, ਜਿਸ ਦੇ ਚੱਲਦਿਆਂ ਇਸ ਨਸ਼ਾ ਮੁਕਤੀ ਯਾਤਰਾ ਦੇ ਸਾਕਾਰਤਮਕ ਨਤੀਜੇ ਵੀ ਸਾਹਮਣੇ ਆ ਰਹੇ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ਦੇ ਵਿੱਚ ਨੌਜਵਾਨ ਅਤੇ ਉਨ੍ਹਾਂ ਦੇ ਮਾਪਿਆਂ ਦੀ ਹਾਜ਼ਰੀ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਨਾਲ ਨਸ਼ਾ ਰੂਪੀ ਕੋਹੜ ਨੂੰ ਜਲਦੀ ਹੀ ਪੰਜਾਬ ਤੋਂ ਪੱਕੇ ਤੌਰ ’ਤੇ ਦੂਰ ਭਜਾ ਦਿੱਤਾ ਜਾਵੇਗਾ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਵਿਕਾਸ ਲਈ ਵੀ ਸਕੀਮਾਂ ਨੂੰ ਅੰਤਿਮ ਛੋਹ ਦਿੱਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ। ਇਸ ਮੌਕੇ ਆਪ ਆਗੂ ਕੁਲਦੀਪ ਸਿੰਘ ਸਮਾਣਾ, ਹਰਮੀਤ ਸਿੰਘ, ਹਰਵਿੰਦਰ ਸਿੰਘ ਸੈਣੀ, ਹਰਮੇਸ਼ ਸਿੰਘ ਕੁੰਭੜਾ, ਇਕਬਾਲ ਸਿੰਘ ਸਰਪੰਚ ਜੁਝਾਰ ਨਗਰ, ਫੁੱਲਜਿੰਦਰ ਸਿੰਘ, ਹਰਬੰਸ ਸਿੰਘ, ਗਗਨਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਸਰਬ ਸਾਂਝਾ ਵੈੱਲਫੇਅਰ ਸੁਸਾਇਟੀ ਨੇ 10 ਲੋੜਵੰਦ ਧੀਆਂ ਦੇ ਸਮੂਹਿਕ ਵਿਆਹ ਕਰਵਾਏ

ਸਰਬ ਸਾਂਝਾ ਵੈੱਲਫੇਅਰ ਸੁਸਾਇਟੀ ਨੇ 10 ਲੋੜਵੰਦ ਧੀਆਂ ਦੇ ਸਮੂਹਿਕ ਵਿਆਹ ਕਰਵਾਏ ਨਬਜ਼-ਏ-ਪੰਜਾਬ, ਮੁਹਾਲੀ, 27 …