ਯੁੱਧ ਨਸ਼ਿਆਂ ਵਿਰੁੱਧ: ਜ਼ਿਲ੍ਹਾ ਪੁਲੀਸ 14 ਕਿੱਲੋ 370 ਗਰਾਮ ਅਫ਼ੀਮ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 12 ਜੂਨ:
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੱੁਧ’ ਮੁਹਿੰਮ ਤਹਿਤ ਜ਼ਿਲ੍ਹਾ ਮੁਹਾਲੀ ਪੁਲੀਸ ਨੇ ਦੋ ਨਸ਼ਾ ਤਸਕਰਾਂ ਨੂੰ 14 ਕਿੱਲੋ 370 ਗਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਅੱਜ ਮੁਹਾਲੀ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਐਸਪੀ (ਦਿਹਾਤੀ) ਮਨਪ੍ਰੀਤ ਸਿੰਘ, ਐਸਪੀ (ਅਪਰੇਸ਼ਨ) ਤਲਵਿੰਦਰ ਸਿੰਘ ਗਿੱਲ ਅਤੇ ਡੀਐਸਪੀ ਡੇਰਾਬੱਸੀ ਨਵੀਨਪਾਲ ਸਿੰਘ ਲਹਿਲ ਨੇ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੀ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ।
ਐਸਪੀ ਦਿਹਾਤੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਥਾਣਾ ਲਾਲੜੂ ਦੇ ਐਸਐਚਓ ਇੰਸਪੈਕਟਰ ਸਿਮਰਨ ਸਿੰਘ ਦੀ ਨਿਗਰਾਨੀ ਹੇਠ ਥਾਣੇਦਾਰ ਰਾਜਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਪੁਲੀਸ ਗਸ਼ਤ ਦੌਰਾਨ ਘੋਲੂਮਾਜਰਾ ਬੱਸ ਅੱਡਾ ਨੇੜੇ ਇੱਕ ਇਨੋਵਾ ਕਾਰ ਖੜੀ ਦੇਖੀ, ਜਿਸ ਵਿੱਚ ਸਵਾਰ ਦੋ ਨੌਜਵਾਨ ਰਣਜੋਧ ਸਿੰਘ ਵਾਸੀ ਪਿੰਡ ਮੱਦਰ (ਤਰਨਤਾਰਨ) ਅਤੇ ਜਸਵੀਰ ਸਿੰਘ ਵਾਸੀ ਪਿੰਡ ਮਾੜੀ (ਤਰਨਤਾਰਨ) ਨੇ ਪੁਲੀਸ ਨੂੰ ਦੇਖ ਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਲੇਕਿਨ ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਨਸ਼ੀਲੇ ਪਦਾਰਥਾਂ ਬਾਰੇ ਸ਼ੱਕ ਹੋਣ ’ਤੇ ਡੀਐਸਪੀ ਨਵੀਨਪਾਲ ਸਿੰਘ ਲਹਿਲ ਨੂੰ ਵੀ ਮੌਕੇ ’ਤੇ ਦੱਸਿਆ ਗਿਆ। ਡੀਐਸਪੀ ਲਹਿਲ ਦੀ ਹਾਜ਼ਰੀ ਵਿੱਚ ਕਾਰ ਦੀ ਤਲਾਸ਼ੀ ਲੈਣ ’ਤੇ ਦੋ ਮੋਮੀ ਕਾਲਜ ਲਿਫ਼ਾਫ਼ਿਆਂ ’ਚੋਂ 14 ਕਿੱਲੋ 370 ਗਰਾਮ (ਇੱਕ ਲਿਫ਼ਾਫ਼ੇ ਵਿੱਚ 7 ਕਿੱਲੋ 545 ਗਰਾਮ ਅਤੇ ਦੂਜੇ ਲਿਫ਼ਾਫ਼ੇ ਵਿੱਚ 6 ਕਿੱਲੋ 825 ਗਰਾਮ) ਅਫ਼ੀਮ ਬਰਾਮਦ ਕੀਤੀ ਗਈ। ਇਸ ਸਬੰਧੀ ਮੁਲਜ਼ਮਾਂ ਦੇ ਖ਼ਿਲਾਫ਼ ਲਾਲੜੂ ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਪਰਚਾ ਦਰਜ ਕਰਕੇ ਦੋਵੇਂ ਕਾਰ ਸਵਾਰਾਂ ਦੀ ਗ੍ਰਿਫ਼ਤਾਰੀ ਪਾ ਲਈ।

ਐਸਪੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਕੋਲੋਂ 5 ਹਜ਼ਾਰ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ ਅਤੇ ਮੁਲਜ਼ਮਾਂ ਦੀ ਇਨੋਵਾ ਕਾਰ ਵੀ ਕਬਜ਼ੇ ਵਿੱਚ ਲਈ ਗਈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਰਣਜੋਧ ਸਿੰਘ ਖ਼ਿਲਾਫ਼ ਪਹਿਲਾਂ ਵੀ ਸਾਲ 2021 ਵਿੱਚ ਥਾਣਾ ਜੰਡਿਆਲਾ ਗੁਰੂ (ਅੰਮ੍ਰਿਤਸਰ) ਅਤੇ ਮੁਲਜ਼ਮ ਜਸਬੀਰ ਸਿੰਘ ਖ਼ਿਲਾਫ਼ ਸਾਲ 2019 ਵਿੱਚ ਇਸੇ ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਪਰਚੇ ਦਰਜ ਹਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…