ਕੂੜਾ ਪ੍ਰੋਸੈਸਿੰਗ ਮਾਮਲਾ: ਵਿਧਾਇਕ ਕੁਲਵੰਤ ਸਿੰਘ ਦੇ ਭਰੋਸੇ ਮਗਰੋਂ ਲੋਕਾਂ ਨੇ ਧਰਨਾ ਚੁੱਕਿਆ

ਕੂੜੇ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇਗਾ: ਕੁਲਵੰਤ ਸਿੰਘ

ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਮੇਰਾ ਫਰਜ਼: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 13 ਅਗਸਤ:
ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਉਹ ਮੁਹਾਲੀ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਵਚਨਬੱਧ ਹਨ ਅਤੇ ਆਪਣੇ ਹਲਕੇ ਦੇ ਲੋਕਾਂ ਦੀ ਹਰ ਮੁਸ਼ਕਿਲ ਦਾ ਸਮਾਂਬੱਧ ਹੱਲ ਦੇਣ ਲਈ ਹਰ ਸਮੇਂ ਯਤਨਸ਼ੀਲ ਹਨ।
ਅੱਜ ਗਾਰਬੇਜ ਪ੍ਰੋਸੈਸਿੰਗ ਯੂਨਿਟ ਦੇ ਵਿਰੋਧ ਦੇ ਵਿੱਚ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਇੰਡਸਟਰੀ ਏਰੀਆ ਅਤੇ ਸ਼ਾਹੀ ਮਾਜਰਾ ਫੇਜ-5 ਮੁਹਾਲੀ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਮੌਕੇ ਲੋਕਾਂ ਨੂੰ ਭਰੋਸਾ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਡੰਪਿੰਗ ਗਰਾਊਂਡ ਬਣਾਉਣ ਲਈ 15 ਏਕੜ ਦੇ ਕਰੀਬ ਜ਼ਮੀਨ ਖਰੀਦੀ ਜਾ ਚੁੱਕੀ ਹੈ, ਜਿਸ ਦਾ ਕਬਜ਼ਾ ਜਲਦੀ ਹੀ ਮਿਲ ਜਾਵੇਗਾ। ਉਪਰੰਤ ਤਿੰਨ ਤੋਂ ਚਾਰ ਮਹੀਨਿਆਂ ਦੇ ਵਿੱਚ ਬਾਕਾਇਦਾ ਚਾਰ ਦੀਵਾਰੀ ਕਰ ਲਈ ਜਾਵੇਗੀ। ਉਸ ਤੋਂ ਬਾਅਦ ਸ਼ਾਹੀ ਮਾਜਰੇ ਦਾ ਇਹ ਪੁਆਇੰਟ ਸਿਰਫ ਕਲੈਕਸ਼ਨ ਸੈਂਟਰ ਹੋਵੇਗਾ।
ਜਦੋਂ ਐਮਐਲਏ ਕੁਲਵੰਤ ਸਿੰਘ ਨੇ ਸ਼ਾਹੀ ਮਾਜਰਾ ਵਿਖੇ ਗਾਰਬੇਜ ਪ੍ਰੋਸੈਸਿੰਗ ਯੂਨਿਟ ਦੇ ਵਿਰੋਧ ਦੇ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਧਰਨੇ ਤੇ ਬੈਠੇ ਲੋਕਾਂ ਨੂੰ ਇਸ ਡੰਪਿੰਗ ਗਰਾਊਂਡ ਸਬੰਧੀ ਦੇ ਸਥਾਈ ਹੱਲ ਸਬੰਧੀ ਜਾਣਕਾਰੀ ਅਤੇ ਭਰੋਸਾ ਦਿੱਤਾ ਦਿੱਤੀ ਤਾਂ ਇਸ ਪਲਾਂਟ ਨੂੰ ਲਗਾਏ ਗਏ ਤਾਲੇ ਨੂੰ ਖੋਲ੍ਹ ਦਿੱਤਾ ਗਿਆ ਅਤੇ ਧਰਨਾ ਵੀ ਹਟਾ ਲਿਆ ਗਿਆ। ਹਾਜ਼ਰੀਨ ਸ਼ਹਿਰੀਆਂ ਵੱਲੋਂ ਐਮ ਐਲ ਏ ਕੁਲਵੰਤ ਸਿੰਘ ਦੇ ਬੋਲਾਂ ਤੇ ਭਰੋਸਾ ਪ੍ਰਗਟਾਇਆ ਗਿਆ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਵਿਧਾਨ ਸਭਾ ਹਲਕੇ ਦਾ ਚੁਣਿਆ ਹੋਇਆ ਨੁਮਾਇੰਦਾ ਹੋਣ ਕਾਰਨ ਉਹ ਆਪਣੀ ਜਿੰਮੇਵਾਰੀ ਭਲੀ ਭਾਂਤ ਸਮਝਦੇ ਹਨ ਤਾਂ ਜੋ ਮੋਹਾਲੀ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇੱਥੋਂ ਦੇ ਲੋਕਾਂ ਦੇ ਧੰਨਵਾਦੀ ਹਨ ਕਿ ਉਹ ਆਪਣੇ ਨੁਮਾਇੰਦੇ ਤੇ ਯਕੀਨ ਰੱਖਦੇ ਹਨ।
ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਪੱਕੇ ਤੌਰ ‘ਤੇ ਹੱਲ ਕੀਤੇ ਜਾਣ ਦੇ ਲਈ ਟੈਂਡਰ ਵੀ ਲਾਇਆ ਗਿਆ ਹੈ ਅਤੇ ਜੇਕਰ ਲੋਕਾਂ ਨੇ ਸਹਿਯੋਗ ਦਿੱਤਾ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਕਰਨਾ ਸ਼ੁਰੂ ਕਰ ਦਿੱਤਾ ਤਾਂ, ਇਸ ਮਸਲੇ ਦਾ ਪੱਕੇ ਤੌਰ ਤੇ ਹੱਲ ਹੋ ਜਾਵੇਗਾ ਅਤੇ ਨਾਲ ਹੀ ਸਾਨੂੰ ਆਮਦਨ ਵੀ ਹੋਵੇਗੀ। ਉਨ੍ਹਾਂ। ਕਿਹਾ ਕਿ ਸੀ.ਐਨ.ਜੀ. ਜਿਹੜੀ ਆਵੇਗੀ ਉਸ ਵਿੱਚ ਸਾਨੂੰ ਕੰਪਨੀ ਵੱਲੋਂ ਕੁਝ ਹਿੱਸਾ ਵੀ ਦੇਵੇਗੀ ਜੋ ਕਿ ਸ਼ਹਿਰ ਦੇ ਵਿਕਾਸ ਤੇ ਖਰਚ ਕੀਤਾ ਜਾ ਸਕੇਗਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਇਸ ਥਾਂ ਤੇ ਸਟਾਫ ਦੀ ਪੱਕੇ ਤੌਰ ਤੇ ਡਿਊਟੀ ਲਗਾਈ ਜਾਵੇਗੀ ਤਾਂ ਜੋ ਇੱਥੋਂ ਦੇ ਲੋਕਾਂ ਨੂੰ ਦੁਬਾਰਾ ਤੋਂ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਮੇਅਰ ਹੁੰਦਿਆਂ, ਇਸ ਤਰ੍ਹਾਂ ਦੀ ਦਿੱਕਤ ਦਾ ਸ਼ਹਿਰ ਵਾਸੀਆਂ ਨੂੰ ਕਦੇ ਵੀ ਸਾਹਮਣਾ ਨਹੀਂ ਕਰਨਾ ਪਿਆ। ਉਨ੍ਹਾਂ ਕਿਹਾ ਕਿ ਮੇਅਰ ਕੋਲ ਸਿਰਫ ਇਲਜ਼ਾਮਬਾਜੀ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਹੈ, ਨਾ ਹੀ ਉਨ੍ਹਾਂ ਦਾ ਸ਼ਹਿਰ ਦੇ ਵਿਕਾਸ ਜਾਂ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਨਾਲ ਕੋਈ ਲੈਣਾ ਦੇਣਾ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਮੇਅਰ ਮੁਹਾਲੀ ਨਗਰ ਨਿਗਮ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਰਾਜਨੀਤੀ ਛੱਡ ਕੇ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣਾ ਚਾਹੀਦਾ ਹੈ।

ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ, ਹਰਮੇਸ਼ ਸਿੰਘ ਕੁੰਭੜਾ, ਭਾਜਪਾ ਦੇ ਸਾਬਕਾ ਕੌਂਸਲਰ ਅਸ਼ੋਕ ਝਾਅ, ਜਨਰਲ ਸਕੱਤਰ ਰੁਪਿੰਦਰ ਸਿੰਘ, ਕੌਂਸਲਰ ਜਗਦੀਸ਼ ਸਿੰਘ ਜੱਗਾ ‘ਤੇ ਈਸ਼ ਕੁਮਾਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…