ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਆਂਗਨਵਾੜੀ ਸੈਂਟਰਾਂ ’ਚੋਂ ਪਾਣੀ ਦੇ ਸੈਂਪਲ ਲਏ

ਨਬਜ਼-ਏ-ਪੰਜਾਬ, ਮੁਹਾਲੀ, 22 ਜੁਲਾਈ:
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਮੁਹਾਲੀ ਨੇੜਲੇ ਪਿੰਡਾਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਆਂਗਨਵਾੜੀ ਸੈਂਟਰਾਂ, ਮੰਦਰ, ਗੁਰਦੁਆਰਾ ਸਾਹਿਬਾਨਾਂ ਸਮੇਤ ਹੋਰ ਸਾਂਝੀਆਂ ਥਾਵਾਂ ਤੋਂ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਗਏ ਅਤੇ ਸਕੂਲੀ ਬੱਚਿਆਂ ਨੂੰ ਡਾਇਰੀਆਂ ਰੋਕੋ ਮੁਹਿੰਮ ਬਾਰੇ ਜਾਣਕਾਰੀ ਦਿੱਤੀ ਗਈ। ਵਿਭਾਗ ਦੇ ਨਿਗਰਾਨ ਇੰਜੀਨੀਅਰ ਅਨਿਲ ਕੁਮਾਰ ਨੇ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਪਾਣੀ ਦੇ ਸੈਂਪਲ ਲੈਣ ਸਬੰਧੀ ਵਿੱਢੀ ਮੁਹਿੰਮ ਦਾ ਜਾਇਜ਼ਾ ਲਿਆ।
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਡਵੀਜ਼ਨ ਨੰਬਰ-3 ਮੁਹਾਲੀ ਦੇ ਐਕਸੀਅਨ ਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੇਂਡੂ ਖੇਤਰ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਆਂਗਨਵਾੜੀ ਸੈਂਟਰਾਂ, ਮੰਦਰ, ਗੁਰਦੁਆਰਾ ਸਾਹਿਬਾਨਾਂ ਸਮੇਤ ਹੋਰ ਸਾਂਝੀਆਂ ਥਾਵਾਂ ਤੋਂ ਪੀਣ ਵਾਲੇ ਪਾਣੀ ਦੇ ਸੈਂਪਲ ਲੈ ਕੇ ਜਾਂਚ ਲਈ ਲੈਬਾਰਟਰੀ ਵਿੱਚ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਵਿਭਾਗ ਵੱਲੋਂ ਸਾਰੀਆਂ ਸਕੀਮਾਂ ਅਤੇ ਸੋਡੀਅਮ ਹਾਈਪ੍ਰੋਕਲੋਰਾਈਡ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਰੋਜ਼ਾਨਾ ਪਾਣੀ ਦੇ ਸੈਂਪਲ ਲੈਣ ਸਬੰਧੀ ਗਤੀਵਿਧੀਆਂ ਦੀ ਨਜ਼ਰਸਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਣੀ ਦੇ ਸੈਂਪਲ ਫੇਲ ਹੋਣ ਦੀ ਸਥਿਤੀ ਵਿੱਚ ਉਚਿੱਤ ਕਾਰਵਾਈ ਕੀਤੀ ਜਾਵੇਗੀ।
ਅਧਿਕਾਰੀ ਨੇ ਦੱਸਿਆ ਕਿ ਸੋਸ਼ਲ ਅਤੇ ਟੈਕਨੀਕਲ ਟੀਮਾਂ ਵੱਲੋਂ ਪਿੰਡਾਂ ਵਿੱਚ ਮੁਨਿਆਦੀ ਕਰਵਾਉਣ ਸਮੇਤ ਘਰ-ਘਰ ਜਾ ਕੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਬਰਸਾਤ ਦੇ ਮੌਸਮ ਦੌਰਾਨ ਪਾਣੀ ਉਬਾਲ ਕੇ ਵਰਤੋਂ ਵਿੱਚ ਲਿਆਂਦਾ ਜਾਵੇ ਅਤੇ ਆਪਣੇ ਆਲਾ-ਦੁਆਲਾ ਸਾਫ਼-ਸੁਥਰਾ ਰੱਖਿਆ ਜਾਵੇ ਤਾਂ ਜੋ ਮੌਸਮੀ ਬਿਮਾਰੀਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਵਿਭਾਗ ਦੇ ਕਰਮਚਾਰੀਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਜਿੱਥੇ ਕਿਤੇ ਵੀ ਪਾਣੀ ਦੀ ਲੀਕੇਜ ਦੀ ਸ਼ਿਕਾਇਤ ਮਿਲਦੀ ਹੈ ਤਾਂ ਤੁਰੰਤ ਪਾਣੀ ਦੀ ਲੀਕੇਜ ਬੰਦ ਕੀਤੀ ਜਾਵੇ ਤਾਂ ਜੋ ਲੋਕਾਂ ਦੇ ਘਰਾਂ ਵਿੱਚ ਸਾਫ਼-ਸੁਥਰਾ ਪੀਣ ਵਾਲਾ ਪਾਣੀ ਸਪਲਾਈ ਕੀਤਾ ਜਾ ਸਕੇ।
ਇਸ ਦੇ ਨਾਲ ਨਾਲ ਪੀਣ ਯੋਗ ਸਾਫ ਸੁਥਰਾ ਪਾਣੀ ਪੀਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਜਲ ਸਪਲਾਈ ਸਕੀਮਾਂ ਦੇ ਸੋਰਸਜ਼ ਦੇ ਸੈਂਪਲ ਲੈਕੇ ਜਿਲ੍ਹਾ ਪੱਧਰੀ ਸਥਿਤ ਲੈਬ ਵਿੱਚ ਚੈੱਕ ਕਰਵਾਏ ਜਾ ਰਹੇ ਹਨ। ਜਿਸ ਵਿੱਚ ਵਿਭਾਗ ਦੁਆਰਾ ਕੁੱਲ 333 ਪਿੰਡਾਂ ’ਚੋਂ 316 ਪਿੰਡਾਂ ਦੇ ਕੈਮੀਕਲ ਪੈਰਾਮੀਟਰ ਜ਼ੋ ਕਿ 94.89 ਫੀਸਦੀ ਟੈੱਸਟ ਕਰਵਾਏ ਜਾ ਚੁੱਕੇ ਹਨ ਅਤੇ 329 ਪਿੰਡਾਂ ਦੇ ਬੈਕਟੋਰੀਕਲ ਪੈਰਾਮੀਟਰ ਜੋ 98.8 ਫੀਸਦੀ ਟੈੱਸਟ ਹੋ ਚੁੱਕੇ ਹਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…