Share on Facebook Share on Twitter Share on Google+ Share on Pinterest Share on Linkedin ਪਾਣੀ ਬਚਾਓ ਸਬੰਧੀ ਬੇਦੀ ਨੇ ਗਮਾਡਾ ਦੇ ਉਪਰਾਲਿਆਂ ਬਾਰੇ ਆਰਟੀਆਈ ਰਾਹੀਂ ਜਾਣਕਾਰੀ ਮੰਗੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੁਲਾਈ: ਮੁਹਾਲੀ ਸ਼ਹਿਰ ਦੇ ਵਿਕਾਸ ਅਤੇ ਹੋਰ ਲੋਕ ਮਸਲਿਆਂ ਦੇ ਹੱਲ ਲਈ ਆਵਾਜ ਬੁਲੰਦ ਕਰਨ ਅਤੇ ਪ੍ਰਸ਼ਾਸਨ ਵੱਲੋਂ ਲੋੜੀਂਦੀ ਕਾਰਵਾਈ ਨਾ ਕਰਨ ’ਤੇ ਉੱਚ ਅਦਾਲਤਾਂ ਦਾ ਬੂਹਾ ਖੜਕਾਉਣ ਵਾਲੇ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ ਤੋਂ ਸੂਚਨਾ ਦੇ ਅਧਿਕਾਰ ਤਹਿਤ ਪਾਣੀ ਦੇ ਬਚਾਉ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਜਾਣਕਾਰੀ ਮੰਗੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਜੀਤ ਬੇਦੀ ਨੇ ਦੱਸਿਆ ਕਿ ਭਾਵੇਂ ਪੰਜਾਬ ਸਰਕਾਰ ਜਾਂ ਗਮਾਡਾ/ਪੁੱਡਾ ਵੱਲੋਂ ਪਾਣੀ ਬਚਾਉਣ ਸਬੰਧੀ ਹਰ ਰੋਜ਼ ਕਿਹਾ ਜਾ ਰਿਹਾ ਹੈ ਅਤੇ ‘ਰੇਨ ਹਾਰਵੈਸਟਿੰਗ ਸਿਸਟਮ’ ਸਬੰਧੀ ਕਾਫ਼ੀ ਪ੍ਰਚਾਰ ਕੀਤਾ ਜਾ ਰਿਹਾ ਹੈ ਪ੍ਰੰਤੂ ਪੰਜਾਬ ਦੇ ਲੋਕ ਇਸ ਬਾਰੇ ਜਾਨਣਾ ਚਾਹੁੰਦੇ ਹਨ ਕਿ ਇਹ ਸਿਸਟਮ ਘਰਾਂ ਵਿਚ ਲਗਾਉਣ ਲਈ ਗਮਾਡਾ/ਪੁੱਡਾ ਵੱਲੋੱ ਕਿਹੜੀ ਸਹਾਇਤਾ ਦਿੱਤੀ ਜਾਂਦੀ ਹੈ ਅਤੇ ਇਹ ਕਿਨ੍ਹਾਂ ਕਿਨ੍ਹਾਂ ਥਾਵਾਂ ਤੇ ਲਗਾਇਆ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਸਥਾਰਪੂਰਵਕ ਜਾਣਕਾਰੀ ਲੈਣ ਲਈ ਉਹਨਾਂ ਨੇ ਪੰਜਾਬ ਸ਼ਹਿਰੀ ਯੋਜਨਾ ਅਤੇ ਵਿਕਾਸ ਅਥਾਰਿਟੀ ਦੇ ਮੁੱਖ ਸੂਚਨਾ ਅਫ਼ਸਰ ਤੋਂ ਆਰਟੀਆਈ ਦੇ ਤਹਿਤ ਜਾਣਕਾਰੀ ਮੰਗੀ ਹੈ ਜਿਸ ਵਿਚ ਪੁੱਛਿਆ ਗਿਆ ਹੈ ਕਿ ਮੁਹਾਲੀ ਵਿੱਚ ਬਣ ਰਹੀਆਂ ਨਵੀਆਂ ਕੋਠੀਆਂ ਅਤੇ ਬਿਲਡਿੰਗਾਂ ਵਿੱਚ ਵਾਟਰ ਹਾਰਵੈਸਟਿੰਗ ਪਲਾਂਟ ਲਗਾਉਣਾ ਜ਼ਰੂਰੀ ਕੀਤਾ ਹੋਇਆ ਹੈ ਜਾਂ ਨਹੀਂ। ਜੇਕਰ ਵਾਟਰ ਹਾਰਵੈਸਟਿੰਗ ਪਲਾਂਟ ਲਗਾਉਣਾ ਜ਼ਰੂਰੀ ਕੀਤਾ ਹੋਇਆ ਹੈ, ਤਾਂ ਉਸ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇ। ਇਸਦੇ ਨਾਲ ਹੀ ਉਹਨਾਂ ਪੁੱਛਿਆ ਹੈ ਪੁਰਾਣੀਆਂ ਕੋਠੀਆਂ ਅਤੇ ਪੁਰਾਣੀਆਂ ਇਮਾਰਤਾਂ ਵਿੱਚ ਵਾਟਰ ਹਾਰਵੈਸਟਿੰਗ ਪਲਾਂਟ ਲਗਾਉਣ ਬਾਰੇ ਕੀ ਤਜਵੀਜ਼ ਹੈ, ਜੇਕਰ ਕੋਈ ਤਜ਼ਵੀਜ਼ ਹੈ ਤਾਂ ਇਸਦੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਇਹ ਵੀ ਪੁੱਛਿਆ ਹੈ ਕਿ ਜੇਕਰ ਕੋਈ ਨਾਗਰਿਕ ਰੇਨ ਵਾਟਰ ਹਾਰਵੈਸਟਿੰਗ ਪਲਾਂਟ ਲਗਾਉਣਾ ਚਾਹੁੰਦਾ ਹੈ, ਤਾਂ ਵਿਭਾਗ ਵਲੋੱ ਕਿਹੜੀਆਂ ਰਿਆਇਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਜੇਕਰ ਕੋਈ ਵਿਅਕਤੀ ਵਾਟਰ ਹਾਰਵੈਸਟਿੰਗ ਸਿਸਟਮ ਲਗਾਉਣਾ ਚਾਹੁੰਦਾ ਹੈ, ਤਾਂ ਕੀ ਵਿਭਾਗ ਤੋਂ ਆਗਿਆ ਲੈਣੀ ਜਰੂਰੀ ਹੈ ਜਾਂ ਨਹੀਂ। ਉਨ੍ਹਾਂ ਇਸ ਬਾਰੇ ਵੀ ਜਾਣਕਾਰੀ ਮੰਗੀ ਹੈ ਕਿ ਪੰਜਾਬ ਦੀਆਂ ਕਿਹੜੇ ਸਰਕਾਰੀ ਅਤੇ ਗੈਰਸਰਕਾਰੀ ਅਦਾਰਿਆਂ ਅਤੇ ਬਿਲਡਿੰਗਾਂ ਵਿੱਚ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਪਹਿਲਾਂ ਤੋੱ ਹੀ ਲੱਗੇ ਹੋਏ ਹਨ ਅਤੇ ਇਨ੍ਹਾਂ ਸਰਕਾਰੀ ਅਤੇ ਗ਼ੈਰਸਰਕਾਰੀ ਅਦਾਰਿਆਂ ਅਤੇ ਬਿਲਡਿੰਗਾਂ ਦੀ ਵਿਸਥਾਰ ਸਹਿਤ ਜਾਣਕਾਰੀ ਮੰਗੀ ਹੈ। ਸ੍ਰੀ ਬੇਦੀ ਨੇ ਇਹ ਵੀ ਪੁੱਛਿਆ ਹੈ ਕਿ ਜਿਨ੍ਹਾਂ ਸਰਕਾਰੀ ਅਤੇ ਗੈਰਸਰਕਾਰੀ ਅਦਾਰਿਆਂ ਅਤੇ ਬਿਲਡਿੰਗਾਂ ਵਿੱਚ ਵਾਟਰ ਹਾਰਵੈਸਟਿੰਗ ਸਿਸਟਮ ਪਹਿਲਾਂ ਤੋਂ ਲੱਗੇ ਹੋਏ ਹਨ। ਕੀ ਉਹ ਚਾਲੂ ਹਾਲਤ ਵਿੱਚ ਹਨ ਅਤੇ ਜਿਹੜੇ ਅਦਾਰਿਆਂ ਵਿੱਚ ਚਾਲੂ ਹਾਲਤ ਵਿੱਚ ਹਨ ਉਨ੍ਹਾਂ ਦੀ ਜਾਣਕਾਰੀ ਦਿੱਤੀ ਜਾਵੇ। ਸ੍ਰੀ ਬੇਦੀ ਨੇ ਇਹ ਵੀ ਪੁੱਛਿਆ ਹੈ ਕਿ ਕੀ ਪੰਜਾਬ ਵਿੱਚ ਨਵੀਆਂ ਕੋਠੀਆਂ ਅਤੇ ਬਿਲਡਿੰਗਾਂ ਵਿੱਚ ਵਾਟਰ ਹਾਰਵੈਸਟਿੰਗ ਸਿਸਟਮ ਲਗਾਉਣ ਲਈ ਪੰਜਾਬ ਸਰਕਾਰ ਵੱਲੋਂ ਕੋਈ ਤਜ਼ਵੀਜ਼ ਤਿਆਰ ਕਰਕੇ ਵਿਭਾਗ ਨੂੰ ਭੇਜੀ ਹੈ ਜਾਂ ਨਹੀਂ। ਜੇਕਰ ਕੋਈ ਤਜ਼ਵੀਜ਼ ਭੇਜੀ ਗਈ ਹੈ ਤਾਂ ਉਸ ਤਜਵੀਜ਼ ਦੀ ਕਾਪੀ ਦਿੱਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ