ਪ੍ਰੈਸ ਕਲੱਬ ਲਈ ਜਗ੍ਹਾ ਅਲਾਟ ਕਰਵਾਉਣ ਲਈ ਮੁੱਖ ਮੰਤਰੀ ਨਾਲ ਮੁਲਾਕਾਤ ਕਰਾਂਗੇ: ਅਮਨ ਅਰੋੜਾ

ਮੌਜੂਦਾ ਦੌਰ ਵਿੱਚ ਪੱਤਰਕਾਰਾਂ ਦੇ ਮੋਢਿਆਂ ’ਤੇ ਪੈ ਚੁੱਕੀ ਹੈ ਹੋਰ ਵੱਡੀ ਜ਼ਿੰਮੇਵਾਰੀ: ਕੁਲਵੰਤ ਸਿੰਘ

ਕੈਬਨਿਟ ਮੰਤਰੀ ਵੱਲੋਂ ਪ੍ਰੈੱਸ ਕਲੱਬ ਐਸਏਐਸ ਨਗਰ ਦੀਆਂ ਗਤੀਵਿਧੀਆਂ ’ਤੇ ਆਧਾਰਿਤ ਸੋਵੀਨਾਰ ਰਿਲੀਜ਼

ਨਬਜ਼-ਏ-ਪੰਜਾਬ, ਮੁਹਾਲੀ, 8 ਫਰਵਰੀ:
‘‘ਪ੍ਰੈਸ ਕਲੱਬ ਐਸਏਐਸ ਨਗਰ ਲਈ ਢੁਕਵੀਂ ਜਗ੍ਹਾ ਅਲਾਟ ਕਰਨ ਸਬੰਧੀ ਵਿਧਾਇਕ ਕੁਲਵੰਤ ਸਿੰਘ ਨੂੰ ਨਾਲ ਲੈ ਕੇ ਜਲਦੀ ਹੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਾਂਗਾ ਅਤੇ ਜਲਦੀ ਹੀ ਮੁਹਾਲੀ ਵਿੱਚ ਪ੍ਰੈਸ ਕਲੱਬ ਨੂੰ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ।’’ ਇਹ ਗੱਲ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰੈਸ ਕਲੱਬ ਐਸਏਐਸ ਨਗਰ ਵੱਲੋਂ ਪ੍ਰਧਾਨ ਹਿਲੇਰੀ ਵਿਕਟਰ ਦੀ ਅਗਵਾਈ ਹੇਠ ਰਤਨ ਪ੍ਰੋਫੈਸ਼ਨਲ ਕਾਲਜ ਸੋਹਾਣਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਪੱਤਰਕਾਰਤਾ ਇੱਕ ਪਵਿੱਤਰ ਪੇਸ਼ਾ ਹੈ ਅਤੇ ਮੁਹਾਲੀ ਵਿੱਚ ਪੱਤਰਕਾਰਾਂ ਲਈ ਸਾਂਝੀ ਥਾਂ ਹੋਣੀ ਅਤਿ ਜ਼ਰੂਰੀ ਹੈ।
ਇਸ ਤੋਂ ਪਹਿਲਾਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪ੍ਰੈਸ ਕਲੱਬ ਐਸਏਐਸ ਨਗਰ ਵੱਲੋਂ ਸਮੇਂ-ਸਮੇਂ ’ਤੇ ਲੰਮੇ ਸਮੇਂ ਤੋਂ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਂਦੇ ਹਨ। ਜਿਨ੍ਹਾਂ ਵਿੱਚ ਉਨ੍ਹਾਂ ਨੂੰ ਸ਼ਾਮਲ ਹੋਣ ਦਾ ਮੌਕਾ ਮਿਲਦਾ ਰਹਿੰਦਾ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਮੁਹਾਲੀ ਵਿੱਚ ਪ੍ਰੈਸ ਕਲੱਬ ਹੋਣਾ ਬਹੁਤ ਜ਼ਰੂਰੀ ਹੈ। ਸਟੇਜ ਸਕੱਤਰ ਦੀ ਭੂਮਿਕਾ ਹਰਦੀਪ ਕੌਰ ਵਿਰਕ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਪ੍ਰੈਸ ਕਲੱਬ ਐਸਏਐਸ ਨਗਰ ਦੀਆਂ ਗਤੀਵਿਧੀਆਂ ’ਤੇ ਆਧਾਰਿਤ ਸੋਵੀਨਾਰ ਵੀ ਰਿਲੀਜ਼ ਕੀਤਾ। ਅਖੀਰ ਵਿੱਚ ਪ੍ਰੈਸ ਕਲੱਬ ਦੇ ਜਨਰਲ ਸਕੱਤਰ ਪਰਦੀਪ ਸਿੰਘ ਹੈਪੀ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅਜੋਕੇ ਸੋਸ਼ਲ ਮੀਡੀਆ ਦੇ ਦੌਰ ਵਿੱਚ ਪੱਤਰਕਾਰਤਾ ਹੋਰ ਵੀ ਚੈਲੇਜਿੰਗ ਹੋ ਗਈ ਹੈ, ਪ੍ਰੰਤੂ ਇਸ ਨਾਲ ਹੀ ਕੰਮ ਕਰਨ ਦੇ ਵਧੀਆ ਮੌਕੇ ਵੀ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਪੱਤਰਕਾਰਤਾ ਲੋਕਤੰਤਰ ਦਾ ਚੌਥਾ ਥੰਮ ਹੈ ਅਤੇ ਅਜੋਕੇ ਦੌਰ ਵਿੱਚ ਪੱਤਰਕਾਰਤਾ ਦੇ ਮੋਢਿਆਂ ਉੱਪਰ ਜ਼ਿੰਮੇਵਾਰੀ ਕਈ ਗੁਣਾ ਵੱਧ ਚੁੱਕੀ ਹੈ, ਉਨ੍ਹਾਂ ਕਿਹਾ ਕਿ ਪੱਤਰਕਾਰਾਂ ਅਤੇ ਰਾਜਨੇਤਾਵਾਂ ਦਾ ਕੰਮ ਹਰ ਵੇਲੇ ਫੀਲਡ ਵਿੱਚ ਰਹਿਣਾ ਹੁੰਦਾ ਹੈ ਅਤੇ ਹਰ ਵੇਲੇ ਲੋਕਾਂ ਦੀ ਨਜ਼ਰ ਇਨ੍ਹਾਂ ਉੱਪਰ ਬਣੀ ਰਹਿੰਦੀ ਹੈ।
ਇਸ ਮੌਕੇ ਸਟੇਟ ਐਵਾਰਡੀ ਫੂਲਰਾਜ ਸਿੰਘ, ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਆਈਡੀ ਸਿੰਘ, ਅਮਨਦੀਪ ਸਿੰਘ ਗੁਲਾਟੀ, ਐਡਵੋਕੇਟ ਗਗਨਪ੍ਰੀਤ ਸਿੰਘ ਬੈਂਸ, ਡਾ. ਗੁਰਮੀਤ ਸਿੰਘ ਮੈਨੇਜਿੰਗ ਡਾਇਰੈਕਟਰ ਪ੍ਰੇਮ ਵਿਦਾ ਆਯੁਰਵੈਦਿਕ ਕੰਪਨੀ, ਗੁਰਮੁੱਖ ਸਿੰਘ ਸੋਹਲ, ਭਾਜਪਾ ਆਗੂ ਅਰੁਣ ਸ਼ਰਮਾ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਹਰਮੇਸ਼ ਸਿੰਘ ਕੁੰਭੜਾ, ਪਰਮਜੀਤ ਸਿੰਘ ਕਾਹਲੋ, ਸੁਰਿੰਦਰ ਸਿੰਘ ਰੋਡਾ, ਰਾਜਵਿੰਦਰ ਸਿੰਘ ਗਿੱਲ ਪ੍ਰਧਾਨ ਗੁਰਦੁਆਰਾ ਸਾਹਿਬ ਭਾਈ ਜੈਤਾ ਜੀ ਮੁਹਾਲੀ, ਨਵਦੀਪ ਸਿੰਘ ਟੋਨੀ, ‘ਆਪ’ ਦੇ ਕਿਸਾਨ ਵਿੰਗ ਦੇ ਪ੍ਰਧਾਨ ਤੇਜਪ੍ਰੀਤ ਸਿੰਘ ਬਾਠ, ਤਰਨਜੀਤ ਸਿੰਘ, ਬਲਜੀਤ ਸਿੰਘ ਮੁਹਾਲੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…