ਰਾਮਗੜ੍ਹੀਆ ਭਵਨ ਵਿਖੇ ਵਿਸ਼ਵ ਖਪਤਕਾਰ ਅਧਿਕਾਰ ਦਿਵਸ 2024 ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 20 ਮਾਰਚ:
ਕੰਜਿਊਮਰਜ਼ ਪ੍ਰੋਟੈਕਸ਼ਨ ਫੈਡਰੇਸ਼ਨ ਐਸਏਐਸ ਨਗਰ ਵੱਲੋਂ ਖਪਤਕਾਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਸਬੰਧਤ ਜਾਗਰੂਕ ਕਰਨ ਲਈ ਭਾਰਤ ਮਾਨਕ ਬਿਊਰੋ ਚੰਡੀਗੜ੍ਹ ਦੇ ਸਹਿਯੋਗ ਨਾਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਹਾਲ, ਲੋਕ ਕਲਿਆਣ ਕੇਂਦਰ ਫੇਜ਼-3ਬੀ1ਵਿਖੇ ਵਿਸ਼ਵ ਖਪਤਕਾਰ ਅਧਿਕਾਰ ਦਿਵਸ 2024 ਦਾ ਆਯੋਜਨ ਕੀਤਾ ਗਿਆ। ਫੈਡਰੇਸ਼ਨ ਦੇ ਜਨਰਲ ਸਕੱਤਰ ਇੰਜੀਨੀਅਰ ਅਸ਼ੋਕ ਪਵਾਰ ਨੇ ਦਸਿਆ ਕਿ ਇਸ ਮੌਕੇ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਅਭਿਸ਼ੇਕ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਜਗਰੂਪ ਸਿੰਘ ਮਾਹਲ, ਸਾਬਕਾ ਚੇਅਰਮੈਨ ਪਰਮਾਨੈਂਟ ਲੋਕ ਅਦਾਲਤ ਰੂਪਨਗਰ ਅਤੇ ਮੁਹਾਲੀ, ਮੈਂਬਰ ਸਟੇਟ ਕੰਜਿਊਮਰ ਕਮਿਸ਼ਨ ਚੰਡੀਗੜ੍ਹ ਅਤੇ ਆਰਬੀਟਰੇਟਰ ਪੰਜਾਬ ਐੱਡ ਹਰਿਆਣਾ ਹਾਈਕੋਰਟ ਚੰਡੀਗੜ੍ਹ ਨੇ ਕੀਤੀ।
ਇਸ ਮੌਕੇ ਜਿਲ੍ਹਾ ਖੁਰਾਕ ਅਫ਼ਸਰ ਗੁਰਸ਼ਰਨ ਸਿੰਘ, ਸਹਾਇਕ ਕੰਟਰੋਲਰ, ਲੀਗਲ ਮੈਟਰੋਲੋਜੀ (ਨਾਪ ਤੋਲ ਵਿਭਾਗ) ਜਸਵਿੰਦਰ ਸਿੰਘ, ਫੂਡ ਸੇਫਟੀ ਅਫਸਰ ਰਵੀਨੰਦਨ ਅਤੇ ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਦੇ ਪ੍ਰਧਾਨ ਕਰਮ ਸਿੰਘ ਬਬਰਾ ਵਿਸ਼ੇਸ਼ ਮਹਿਮਾਨ ਵਜੋਂ ਸਾਮਲ ਹੋਏ। ਸੰਸਥਾ ਦੇ ਪ੍ਰਧਾਨ ਇੰਜੀਨੀਅਰ ਪੀਐਸ ਵਿਰਦੀ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਸ੍ਰੀਮਤੀ ਸੁਰਜੀਤ ਕੌਰ ਨੇ ਖਪਤਕਾਰਾਂ ਦੇ ਅਧਿਕਾਰਾਂ ਅਤੇ ਖਪਤਕਾਰ ਐਕਟ 1986 ਅਤੇ 2019 ਬਾਰੇ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਅਭਿਸ਼ੇਕ ਨੇ ਗਹਿਣਿਆਂ ਉੱਤੇ ਹਾਲ ਮਾਰਕ ਬਾਰੇ ਜਾਣਕਾਰੀ ਦਿੰਦਿਆ ਸੋਨੇ ਦੀ ਸ਼ੁੱਧਤਾ ਬਾਰੇ ਜਾਣਕਾਰੀ ਦਿੱਤੀ ਅਤੇ ਕਿਸੇ ਵੀ ਖਪਤਕਾਰ ਨਾਲ ਧੋਖਾ ਹੋਣ ਦੀ ਸੂਰਤ ਵਿੱਚ ਸ਼ਿਕਾਇਤ ਕਰਨ ਬਾਰੇ ਦੱਸਿਆ।
ਜਗਰੂਪ ਸਿੰਘ ਮਾਹਲ ਨੇ ਹਰ ਖਰੀਦੀ ਗਈ ਵਸਤੂ ਦਾ ਬਿੱਲ ਦੁਕਾਨਦਾਰ ਤੋਂ ਪ੍ਰਾਪਤ ਕਰਨ ’ਤੇ ਜ਼ੋਰ ਦਿੱਤਾ ਕਿਉਂਕਿ ਖਪਤਕਾਰ ਅਦਾਲਤ ਵਿੱਚ ਕੇਸ ਦਾਇਰ ਕਰਨ ਲਈ ਬਿੱਲ ਦਾ ਪਾਸ ਹੋਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕੰਜਿਊਮਰ ਕੋਰਟ ਵਿੱਚ ਕੇਸ ਦਰਜ ਕਰਨ ਦੀ ਪ੍ਰਕਿਰਿਆ ਬਾਰੇ ਵਿਸ਼ਥਾਰ ਨਾਲ ਜਾਣਕਾਰੀ ਦਿੱਤੀ। ਸਟੇਟ ਬੈਂਕ ਆਫ਼ ਇੰਡੀਆ ਮੁਹਾਲੀ ਦੇ ਚੀਫ਼ ਮੈਨੇਜਰ ਦੀਪਕ ਕੁਮਾਰ ਨੇ ਜਾਅਲੀ ਨੋਟਾਂ ਦੀ ਪਹਿਚਾਣ ਕਰਨ ਬਾਰੇ ਦੱਸਿਆ। ਫੂਡ ਸੇਫਟੀ ਅਫ਼ਸਰ ਰਵੀਨੰਦਨ ਫੂਡ ਸੇਫਟੀ ਬਾਰੇ ਵਿਭਾਗ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ।
ਸਹਾਇਕ ਕੰਟਰੋਲਰ ਨਾਪ ਤੋਲ ਵਿਭਾਗ ਜਸਵਿੰਦਰ ਸਿੰਘ ਖਰੀਦਦਾਰੀ ਦੌਰਾਨ ਧਿਆਨ ਰੱਖਣ ਵਾਲੀਆਂ ਗੱਲਾਂ ਬਾਰੇ ਦੱਸਿਆ। ਜ਼ਿਲ੍ਹਾ ਪੁਲੀਸ ਦੇ ਟਰੈਫ਼ਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏਐਸਆਈ ਜਨਕ ਰਾਜ ਨੇ ਟਰੈਫ਼ਿਕ ਨਿਯਮਾਂ ਅਤੇ ਸੜਕ ’ਤੇ ਚੱਲਣ ਮੌਕੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਦੱਸਿਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਹਰਬੰਸ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਖਪਤਕਾਰ ਸੁਰੱਖਿਆ ਐਕਟ ਦਾ ਇਸ਼ਤਿਹਾਰ ਵੀ ਜਾਰੀ ਕੀਤਾ ਗਿਆ।
ਅਖੀਰ ਵਿੱਚ ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਭਵਨ ਦੇ ਪ੍ਰਧਾਨ ਕਰਮ ਸਿੰਘ ਬਬਰਾ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਦਵਿੰਦਰਪਾਲ ਸਿੰਘ ਸਰਕਾਰੀ ਆਈਟੀਆਈ, ਨਿਰਮਲ ਸਿੰਘ ਸੱਭਰਵਾਲ, ਸੂਰਤ ਸਿੰਘ ਕਲਸੀ, ਮੋਹਣ ਸਿੰਘ, ਗੁਰਚਰਨ ਸਿੰਘ ਨੰਨੜਾ ਅਤੇ ਪ੍ਰੀਤਮ ਸਿੰਘ ਸੈਣੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…