ਸਰਕਾਰੀ ਸਿਹਤ ਸੰਸਥਾਵਾਂ ਵਿੱਚ ਵਿਸ਼ਵ ਗੁਰਦਾ ਦਿਵਸ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 14 ਮਾਰਚ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਗੁਰਦਾ ਦਿਵਸ ਮਨਾਇਆ ਗਿਆ। ਇੱਥੋਂ ਦੇ ਫੇਜ਼-6 ਸਥਿਤ ਸਰਕਾਰੀ ਜ਼ਿਲ੍ਹਾ ਪੱਧਰੀ ਹਸਪਤਾਲ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂ ਸਿੰਘ ਨੇ ਕਿਹਾ ਕਿ ਹਰ ਸਾਲ ਮਾਰਚ ਦੇ ਦੂਜੇ ਵੀਰਵਾਰ ਨੂੰ ਵਿਸ਼ਵ ਕਿਡਨੀ (ਗੁਰਦਾ) ਦਿਵਸ ਮਨਾਇਆ ਜਾਂਦਾ ਹੈ। ਜਿਸ ਦਾ ਉਦੇਸ਼ ਲੋਕਾਂ ਨੂੰ ਗੁਰਦਿਆਂ ਪ੍ਰਤੀ ਜਾਗਰੂਕ ਕਰਨਾ, ਗੁਰਦਿਆਂ ਨੂੰ ਸਿਹਤਮੰਦ ਰੱਖਣ ਲਈ ਲਗਾਤਾਰ ਉਪਰਾਲੇ ਕਰਨ ਅਤੇ ਬਿਮਾਰੀਆਂ ਬਾਰੇ ਜਾਗਰੂਕ ਕਰਨਾ ਹੈ।
ਉਨ੍ਹਾਂ ਕਿਹਾ ਕਿ ਗੁਰਦਾ ਸਾਡੇ ਸਰੀਰ ਵਿੱਚ ਇੱਕ ਛਾਨਣੀ ਵਾਂਗ ਕੰਮ ਕਰਦਾ ਹੈ, ਜੋ ਸਰੀਰ ’ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ ਦਾ ਕੰਮ ਕਰਦਾ ਹੈ। ਪਰ ਜੇਕਰ ਇਸ ਵਿੱਚ ਕਿਤੇ ਗੜਬੜ ਹੋ ਜਾਵੇ ਤਾਂ ਸਰੀਰ ਵਿੱਚ ਜ਼ਹਿਰੀਲੇ ਪਦਾਰਥ ਜਮ੍ਹਾਂ ਹੋਣ ਲੱਗਦੇ ਹਨ, ਇਸ ਨਾਲ ਕਈ ਸਮੱਸਿਆਵਾਂ ਦਾ ਖ਼ਤਰਾ ਵਧ ਜਾਂਦਾ ਹੈ ਅਤੇ ਕਈ ਹੋਰ ਅੰਗਾਂ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ।
ਡਾ. ਰੇਨੂ ਸਿੰਘ ਨੇ ਕਿਹਾ ਕਿ ਆਮ ਲੋਕਾਂ ਨੂੰ ਗੁਰਦੇ ਦੇ ਕੰਮ, ਇਸ ਦੀਆਂ ਬਿਮਾਰੀਆਂ ਅਤੇ ਇਲਾਜ ਬਾਰੇ ਜਾਣਕਾਰੀ ਰੱਖਣ ਦੀ ਬਹੁਤ ਲੋੜ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਗੁਰਦੇ ਦੀਆਂ ਬਿਮਾਰੀਆਂ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਸਮਾਗਮ ਵਿੱਚ ਐਸਐਮਓਜ਼ ਡਾ. ਐਚਐਸ ਚੀਮਾ, ਡਾ. ਵਿਜੈ ਭਗਤ, ਡਾ. ਰਾਜਿੰਦਰ ਭੂਸ਼ਣ ਸਮੇਤ ਨਰਸਿੰਗ ਸਟਾਫ਼, ਵਿਦਿਆਰਥੀ ਤੇ ਹੋਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…