ਵਿਸ਼ਵ ਤੰਬਾਕੂ ਦਿਵਸ: ਪੇਂਟਿੰਗ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਪੁਰਸਕਾਰ ਦਿੱਤੇ

ਨਬਜ਼-ਏ-ਪੰਜਾਬ, ਮੁਹਾਲੀ, 28 ਮਈ:
ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਵੱਲੋਂ 28ਵਾਂ ਸਾਲਾਨਾ ਵਿਸ਼ਵ ਤੰਬਾਕੂ ਰਹਿਤ ਦਿਵਸ ਵਾਈਟਲ ਸਟਰੈਟੇਜੀ ਦੇ ਸਹਿਯੋਗ ਨਾਲ ਮਨਾਇਆ ਗਿਆ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਸਟੇਟ ਨੋਡਲ ਅਫ਼ਸਰ ਡਾ. ਜਸਕਿਰਨ ਦੀਪ ਕੌਰ ਅਤੇ ਪ੍ਰੋਗਰਾਮ ਅਫ਼ਸਰ ਡਾ ਗੁਰਮਨ, ਹਰਿਆਣਾ ਸਟੇਟ ਨੋਡਲ ਅਫ਼ਸਰ ਡਾ. ਰੀਟਾ ਕੋਤਵਾਲ ਵਿਸ਼ੇਸ਼ ਮਹਿਮਾਨ ਸਨ। ਇਸ ਮੌਕੇ ਬੀਤੀ 3 ਮਈ ਨੂੰ ਵਿਸ਼ਵ ਤੰਬਾਕੂ ਦਿਵਸ ਨਾਲ ਸਬੰਧਤ ਕਰਵਾਏ ਗਏ ਪੇਂਟਿੰਗ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਪੁਰਸਕਾਰ ਦਿੱਤੇ ਗਏ।
ਇਸ ਮੌਕੇ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਦੇ ਪ੍ਰੋਗਰਾਮ ਡਾਇਰੈਕਟਰ ਉਪਿੰਦਰਪ੍ਰੀਤ ਕੌਰ ਗਿੱਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਤੰਬਾਕੂ ਸੇਵਨ ਨਾਲ ਹੋਣ ਵਾਲੇ ਨੁਕਸਾਨ ਅਤੇ ਇਸ ਤੋਂ ਬਚਣ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਅਹਿਦ ਲੈਣ ਲਈ ਵੀ ਪ੍ਰੇਰਿਆ। ਸੁਚੇਤਕ ਰੰਗ ਮੰਚ ਵੱਲੋਂ ਤੰਬਾਕੂ ਵਿਰੋਧੀ ਨਾਟਕ ਘਰ ਵਾਪਸੀ ਖੇਡਿਆ ਗਿਆ। ਜਿਸ ਵਿੱਚ ਨਸ਼ਾ ਕਿਵੇਂ ਘਰ ਅਤੇ ਸਿਹਤ ਖ਼ਰਾਬ ਕਰਦਾ ਹੈ ਬਾਰੇ ਸਮਝਾਇਆ ਗਿਆ। ਸੰਸਥਾ ਦੀ ਮੁਖੀ ਅਨੀਤਾ ਸ਼ਬਦੀਸ਼ ਨੇ ਕਿਹਾ ਕਿ ਤੰਬਾਕੂ ਵਿਰੋਧੀ ਲਹਿਰ ਕਦੇ ਨਾ ਰੁਕੇਗੀ ਅਤੇ ਇਸ ਲੜਾਈ ਵਿੱਚ ਉਹ ਹਮੇਸ਼ਾ ਸੰਸਥਾ ਨਾਲ ਖੜੇ ਦਿਖਾਈ ਦੇਣਗੇ।
ਇਸ ਮੌਕੇ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਦਾ ਸਾਲਾਨਾ ਮੈਗਜ਼ੀਨ ਵੀ ਰਿਲੀਜ਼ ਕੀਤਾ ਗਿਆ। ਅਖੀਰ ਵਿੱਚ ਐਸੋਸੀਏਸ਼ਨ ਦੀ ਮੀਤ ਪ੍ਰਧਾਨ ਸੁਰਜੀਤ ਕੌਰ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਤੰਬਾਕੂ ਮੁਕਤ ਸੰਸਾਰ ਸਿਰਜਣ ਦਾ ਸੁਨੇਹਾ ਦਿੱਤਾ। ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ, ਮੈਂਬਰ ਵਿਪਨ ਬਜਾਜ, ਐੱਸਡੀ ਕਾਲਜ ਅਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਮੋਹਨ, ਮੀਤ ਪ੍ਰਧਾਨ ਮਨਮੋਹਨ ਸਿੰਘ ਬੰਗਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…