ਅੰਤਰਰਾਸ਼ਟਰੀ ਯੋਗ ਦਿਵਸ ’ਤੇ ਭਾਜਪਾ ਦੇ 19 ਮੰਡਲਾਂ ਵਿੱਚ ਲਗਾਏ ਗਏ ‘ਯੋਗਾ ਕੈਂਪ’
ਨਬਜ਼-ਏ-ਪੰਜਾਬ, ਮੁਹਾਲੀ, 21 ਜੂਨ:
ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ’ਤੇ ਭਾਜਪਾ ਨੇ ਸਾਰੇ 19 ਮੰਡਲਾਂ ਵਿੱਚ ਯੋਗ ਕੈਂਪ ਲਗਾਏ। ਭਾਜਪਾ ਦੇ ਸੂਬਾਈ ਉਪ ਪ੍ਰਧਾਨ ਅਤੇ ਸੀਨੀਅਰ ਆਗੂ ਡਾ. ਸੁਭਾਸ਼ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਮੰਡਲ ਪ੍ਰਧਾਨ ਰਮਨ ਸੈਲੀ ਵੱਲੋਂ ਰੋਜ਼ ਗਾਰਡਨ ਫੇਜ਼-3ਬੀ1 ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਮੰਡਲ-2 ਵਿੱਚ ਆਯੋਜਿਤ ਯੋਗਾ ਕੈਂਪ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਸਾਰੇ ਪਾਰਟੀ ਮੈਂਬਰਾਂ ਅਤੇ ਮੰਡਲ ਨਿਵਾਸੀਆਂ ਨੇ ਇਕੱਠੇ ਯੋਗਾ ਕੀਤਾ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਸਾਰਿਆਂ ਨੂੰ ਯੋਗ ਦੇ ਫ਼ਾਇਦਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਕਿਵੇਂ ਯੋਗ ਰਾਹੀਂ ਵਿਅਕਤੀ ਕਈ ਬਿਮਾਰੀਆਂ ਤੋਂ ਤੰਦਰੁਸਤ ਰਹਿ ਸਕਦਾ ਹੈ।

ਸ੍ਰੀ ਵਸ਼ਿਸ਼ਟ ਨੇ ਕਿਹਾ ਕਿ ਹਰ ਕਿਸੇ ਨੂੰ ਯੋਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਅਤੇ ਸਵੇਰੇ ਕੁਝ ਸਮਾਂ ਕੱਢ ਕੇ ਆਪਣੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਯੋਗਾ ਕਰਨਾ ਚਾਹੀਦਾ ਹੈ। ਇਸ ਦੌਰਾਨ ਮੰਡਲ ਜਨਰਲ ਸਕੱਤਰ ਦੀਪਕ ਪੁਰੀ, ਯੁਵਾ ਮੋਰਚਾ ਮੰਡਲ ਪ੍ਰਧਾਨ ਆਸ਼ਮਨ ਅਰੋੜਾ, ਅਨੀਤਾ ਜੋਸ਼ੀ ਅਤੇ ਹੋਰ ਭਾਜਪਾ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In Health / Hospitals

Check Also

ਪ੍ਰਾਇਮਰੀ ਹੈਲਥ ਸੈਂਟਰ ਦਾ ਕੰਮ ਸ਼ੁਰੂ ਕਰਵਾਉਣ ਲਈ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਪ੍ਰਾਇਮਰੀ ਹੈਲਥ ਸੈਂਟਰ ਦਾ ਕੰਮ ਸ਼ੁਰੂ ਕਰਵਾਉਣ ਲਈ ਵਿਧਾਇਕ ਨੂੰ ਦਿੱਤਾ ਮੰਗ ਪੱਤਰ ਨਬਜ਼-ਏ-ਪੰਜਾਬ, ਮੁਹਾਲੀ, 4…