Nabaz-e-punjab.com

ਨੌਜਵਾਨ ਆਗੂ ਸੈਹਬੀ ਆਨੰਦ ਭਾਜਪਾ ਯੁਵਾ ਮੋਰਚਾ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ:
ਮੁਹਾਲੀ ਨਗਰ ਨਿਗਮ ਦੇ ਯੁਵਾ ਕੌਂਸਲਰ ਸੈਹਬੀ ਆਨੰਦ ਨੂੰ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਭਾਜਪਾ ਯੁਵਾ ਮੋਰਚਾ ਦੀ ਰਾਸ਼ਟਰੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਹਾਈ ਕਮਾਂਡ ਦੇ ਇਸ ਫੈਸਲੇ ਨਾਲ ਨੌਜਵਾਨਾਂ ਦਾ ਹੌਸਲਾ ਵਧਿਆ ਹੈ। ਸੈਂਹਬੀ ਆਨੰਦ ਦੀ ਇਹ ਨਿਯੁਕਤੀ ਭਾਜਪਾ ਯੁਵਾ ਮੋਰਚਾ ਦੀ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਪੂਨਮ ਮਹਾਜਨ ਵੱਲੋਂ ਕੀਤੀ ਗਈ ਹੈ। ਨਵੀਂ ਸੂਚੀ ਵਿੱਚ ਸੈਹਬੀ ਆਨੰਦ ਭਾਜਪਾ ਯੁਵਾ ਮੋਰਚਾ ਦੀ ਰਾਸ਼ਟਰੀ ਕਾਰਜਕਾਰਨੀ ਵਿੱਚ ਨਿਯੁਕਤ ਕੀਤੇ ਗਏ ਹਨ, ਜੋ ਕਿ ਪੰਜਾਬ ਦੇ ਇਕਲੌਤੇ ਮੈਂਬਰ ਹਨ।
ਸ੍ਰੀ ਸੈਹਬੀ ਆਨੰਦ ਨੇ ਕਿਹਾ ਕਿ ਪਾਰਟੀ ਹਾਈ ਕਮਾਨ ਵੱਲੋਂ ਉਨ੍ਹਾਂ ਉੱਪਰ ਭਰੋਸਾ ਕਰਕੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਹ ਇਸ ਜ਼ਿੰਮੇਵਾਰੀ ਨੂੰ ਤਨਦਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਉਪਰ ਜੋ ਭਰੋਸਾ ਕੀਤਾ ਹੈ, ਉਸ ਲਈ ਉਹ ਪਾਰਟੀ ਦੇ ਰਿਣੀ ਹਨ ਅਤੇ ਉਹ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਯੁਵਾ ਮੋਰਚਾ ਦਾ ਅਹਿਮ ਰੋਲ ਹੋਵੇਗਾ ਅਤੇ ਉਨ੍ਹਾਂ ਦੀ ਭਰਪੂਰ ਕੋਸ਼ਿਸ਼ ਹੋਵਗੀ ਕਿ ਭਾਜਪਾ ਦੀ ਜਿੱਤ ਯਕੀਨੀ ਕਰਨ ਲਈ ਨੌਜਵਾਨਾਂ ਨੂੰ ਲਾਮਬੰਦ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਭਾਰਤੀ ਜਨਤਾ ਯੁਵਾ ਮੋਰਚਾ ਦੀ ਪੰਜਾਬ ਯੂਨਿਟ ਨਾਲ ਮਿਲ ਕੇ ਕੰਮ ਕਰਨਗੇ ਅਤੇ ਨੌਜਵਾਨਾਂ ਦੇ ਮਸਲਿਆਂ ਦੇ ਹਲ ਕਰਨ ਲਈ ਪਹਿਲ ਦੇ ਆਧਾਰ ’ਤੇ ਕੰਮ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…