Share on Facebook Share on Twitter Share on Google+ Share on Pinterest Share on Linkedin ਕੁਰਾਲੀ ਵਿੱਚ ਨੌਜਵਾਨ ਵੋਟਰਾਂ ਨੇ ਉਤਸ਼ਾਹ ਨਾਲ ਪਾਈਆਂ ਵੋਟਾਂ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 4 ਫਰਵਰੀ: ਅੱਜ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਨਵੀਂ ਵੋਟ ਬਣਨ ਉਪਰੰਤ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਲੜਕੇ ਲੜਕੀਆਂ ਨੇ ਬੜੇ ਉਤਸ਼ਾਹ ਨਾਲ ਆਪਣੀ ਵੋਟ ਪਾਈ। ਇਸ ਮੌਕੇ ਜਦੋਂ ਪੱਤਰਕਾਰਾਂ ਨੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨਾਲ ਗੱਲ ਕੀਤੀ ਤਾਂ ਜ਼ਿਆਦਾਤਰ ਨੌਜਵਾਨਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਨਵੀਂ ਬਣਨ ਵਾਲੀ ਸਰਕਾਰ ਤੋਂ ਉਮੀਦਾਂ ਹਨ। ਇਸ ਮੌਕੇ ਸੁਖਇੰਦਰਪ੍ਰੀਤ ਕੌਰ ਨੇ ਕਿਹਾ ਕਿ ਪਹਿਲੀ ਵਾਰ ਵੋਟ ਪਾ ਕੇ ਮਾਣ ਮਹਿਸੂਸ ਹੋ ਰਿਹਾ ਹੈ। ਇਸ ਲਈ ਸਾਰੇ ਨੌਜਵਾਨਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸੇ ਤਰ੍ਹਾਂ ਅਨਮੋਲਪ੍ਰੀਤ ਸਿੰਘ ਨੇ ਕਿਹਾ ਕਿ ਵੋਟ ਪਾ ਕੇ ਇੱਕ ਅਦਭੁਤ ਖੁਸ਼ੀ ਮਿਲੀ ਹੈ। ਇਹ ਸਭ ਦਾ ਹੱਕ ਹੈ ਅਤੇ ਸਾਰਿਆਂ ਨੂੰ ਆਪਣੇ ਵੋਟ ਦੇ ਸੰਵਿਧਾਨਿਕ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਰੇਨੂੰ ਅਤੇ ਅਭਿਸ਼ੇਕ ਗੋਇਲ ਨੇ ਸੂਬੇ ਵਿੱਚ ਬਦਲਾਅ ਦੀ ਗੱਲ ਕਰਦਿਆਂ ਨਸ਼ਾ ਮੁਕਤ ਪੰਜਾਬ ਸਿਰਜਣ ਲਈ ਯੋਗਦਾਨ ਦੀ ਗੱਲ ਕੀਤੀ। ਇੰਝ ਹੀ ਬਲਾਕ ਮਾਜਰੀ ਨੇੜਲੇ ਪਿੰਡਾਂ ’ਚੋਂ ਸੁਖਵਿੰਦਰ ਕੌਰ, ਸੰਦੀਪ ਸਿੰਘ ਤੇ ਗੁਰਤੇਜ ਸਿੰਘ ਨੇ ਪੰਜਾਬੀ ਸੂਬੇ ਦੀ ਵਾਂਗਡੋਰ ਇਮਾਨਦਾਰ ਆਗੂ ਦੇ ਹੱਥ ਦੇਣ ਦੀ ਗੱਲ ਕਰਦਿਆਂ ਆਪਣੇ ਅਧਿਕਾਰ ਦੀ ਵਰਤੋਂ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ