Nabaz-e-punjab.com

ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਪ੍ਰਧਾਨ ਹਰਮਨਜੋਤ ਕੁੰਭੜਾ ਨੂੰ ਸੁਖਬੀਰ ਬਾਦਲ ਤੇ ਮਜੀਠੀਆ ਨੇ ਦਿੱਤਾ ਥਾਪੜਾ

ਜਥੇਦਾਰ ਬਲਜੀਤ ਸਿੰਘ ਕੁੰਭੜਾ ਦੀ ਮੌਤ ਤੋਂ ਬਾਅਦ ਅਕਾਲੀ ਦਲ ਨੇ ਪਰਿਵਾਰ ਦੀ ਬਾਂਹ ਫੜੀ, ਕੁੰਭੜਾ ਦੇ ਬੇਟੇ ਨੂੰ ਮੁਹਾਲੀ ਦਾ ਪ੍ਰਧਾਨ ਥਾਪਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਾਰਚ:
ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਰਹੇ ਮਰਹੂਮ ਅਕਾਲੀ ਆਗੂ ਜਥੇਦਾਰ ਬਲਜੀਤ ਸਿੰਘ ਕੁੰਭੜਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਪਾਰਟੀ ਨਾਲ ਜੋੜੀ ਰੱਖਣ ਲਈ ਜਥੇਦਾਰ ਕੁੰਭੜਾ ਦੇ ਸਪੁੱਤਰ ਤੇ ਨੌਜਵਾਨ ਆਗੂ ਹਰਮਨਜੋਤ ਸਿੰਘ ਕੁੰਭੜਾ ਨੂੰ ਯੂਥ ਅਕਾਲੀ ਦਲ ਹਲਕਾ ਮੁਹਾਲੀ ਦਾ ਪ੍ਰਧਾਨ ਥਾਪਿਆ ਗਿਆ। ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ’ਤੇ ਮਾਲਵਾ ਜ਼ੋਨ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਜਾਰੀ ਨਿਯੁਕਤੀ ਪੱਤਰ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦਿੱਤਾ।
ਉਧਰ, ਯੂਥ ਅਕਾਲੀ ਦਲ ਮੁਹਾਲੀ ਦੇ ਨਵ-ਨਿਯੁਕਤ ਹਰਮਨਜੋਤ ਸਿੰਘ ਕੁੰਭੜਾ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਦੋਵੇਂ ਆਗੂਆਂ ਨੇ ਸ੍ਰੀ ਕੁੰਭੜਾ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਜਿਵੇਂ ਉਨ੍ਹਾਂ ਦੇ ਪਿਤਾ ਜਥੇਦਾਰ ਕੁੰਭੜਾ ਨੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਲਗਨ ਤੇ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕੰਮ ਕੀਤਾ ਹੈ, ਉਵੇਂ ਹੁਣ ਉਹ ਪਾਰਟੀ ਲਈ ਕੰਮ ਕਰਨ। ਇਸ ਮੌਕੇ ਹਰਮਨਜੋਤ ਕੁੰਭੜਾ ਨੇ ਸ੍ਰੀ ਬਾਦਲ ਅਤੇ ਸ੍ਰੀ ਮਜੀਠੀਆ ਨੂੰ ਭਰੋਸਾ ਦਿੱਤਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ। ਉਹ ਇਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਅਕਾਲੀ ਦਲ ਨਾਲ ਜੋੜਨ ਲਈ ਵਾਰਡ ਪੱਧਰ ’ਤੇ ਜਨ ਸੰਪਰਕ ਮੁਹਿੰਮ ਵਿੱਢੀ ਜਾਵੇਗੀ। ਇਸ ਮੌਕੇ ਕਿਸਾਨ ਆਗੂ ਰਣਬੀਰ ਸਿੰਘ ਗਰੇਵਾਲ, ਕੁਦਰਤਦੀਪ ਸਿੰਘ, ਹਰਮਨ ਮੰਡੇਰ, ਪਵਿੱਤਰ ਬੈਦਵਾਨ, ਦਮਨ ਬੈਨੀਪਾਲ, ਯਾਦਵਿੰਦਰ ਸਿੰਘ, ਚਰਨਜੀਤ ਸਿੰਘ, ਨਵਪ੍ਰੀਤ ਸਿੰਘ, ਪ੍ਰਭਸਿਮਰ ਸਿੰਘ ਰਾਏ, ਹਰਿੰਦਰ ਗਿੱਲ, ਸੁਹਿਰਦ ਸਿੰਘ, ਕਰਨ ਸੰਧੂ, ਅਨਮੋਲ ਬਰਾੜ, ਗੁਰਕਿਰਨ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…