Share on Facebook Share on Twitter Share on Google+ Share on Pinterest Share on Linkedin ਜਾਸੂਸੀ ਮਾਮਲੇ ਵਿੱਚ ਯੂ-ਟਿਊਬਰ ਦੇ ਰਿਮਾਂਡ ’ਚ ਵਾਧਾ, ਮਹਿਲਾ ਮਿੱਤਰ ਵੀ ਨਿਸ਼ਾਨੇ ’ਤੇ ਨਬਜ਼-ਏ-ਪੰਜਾਬ, ਮੁਹਾਲੀ, 7 ਜੂਨ: ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐਸਐਸਓਸੀ) ਦੀ ਮੁਹਾਲੀ ਟੀਮ ਵੱਲੋਂ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਯੂ-ਟਿਊਬਰ ਜਸਬੀਰ ਸਿੰਘ ਵਾਸੀ ਪਿੰਡ ਮੱਲਣ (ਰੂਪਨਗਰ) ਨੂੰ ਤਿੰਨ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਮੁੜ ਤੋਂ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਸ ਦੇ ਖ਼ਿਲਾਫ਼ ਐਸਐਸਓਸੀ ਦੇ ਮੁਹਾਲੀ ਸਥਿਤ ਥਾਣੇ ਵਿੱਚ ਐਫ਼ਆਈਆਰ ਦਰਜ ਕੀਤੀ ਗਈ ਹੈ। ਉਧਰ, ਜਸਬੀਰ ਦੀ ਇੱਕ ਮਹਿਲਾ ਮਿੱਤਰ ਵੀ ਪੁਲੀਸ ਦੇ ਨਿਸ਼ਾਨੇ ’ਤੇ ਆ ਗਈ ਹੈ। ਉਹ ਜਲੰਧਰ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਜਿਸ ਨੂੰ ਜਸਬੀਰ ਨੇ ਉਸ ਨੂੰ ਪਾਕਿਸਤਾਨ ਨਾਗਰਿਕ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਨਾਲ ਮਿਲਾਇਆ ਸੀ। ਜਸਬੀਰ ਹੁਣ ਤੱਕ ਛੇ ਵਾਰ ਪਾਕ ਜਾ ਚੁੱਕਾ ਹੈ ਅਤੇ ਉਸ ਦੀ ਮਹਿਲਾ ਮਿੱਤਰ ਉਸ ਨਾਲ ਤਿੰਨ ਵਾਰ ਪਾਕਿਸਤਾਨ ਗਈ ਹੈ। ਸਟੇਟ ਸਪੈਸ਼ਲ ਅਪਰੇਸ਼ਨ ਸੈਲ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਜਸਬੀਰ ਸਿੰਘ ਦੇ ਸੱਤ ਦਿਨ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਗਈ। ਇਸ ਸਬੰਧੀ ਸਰਕਾਰੀ ਵਕੀਲ ਨੇ ਬਹਿਸ ਕਰਦਿਆਂ ਕਿਹਾ ਕਿ ਜਸਬੀਰ ਸਿੰਘ ਦਾ ਲੈਪਟਾਪ ਕੁੱਝ ਸਮਾਂ ਪਾਕਿਸਤਾਨ ਦੀ ਆਈਐਸਆਈ ਏਜੰਸੀ ਦੇ ਕਬਜ਼ੇ ਵਿੱਚ ਰਿਹਾ ਹੈ। ਮੁਲਜ਼ਮ ਦਾ ਲੈਪਟਾਪ ਬਰਾਮਦ ਕਰਕੇ ਜਾਂਚ ਕਰਨੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਉਸ ਨੇ ਗੁਆਂਢੀ ਮਲਕ ਨਾਲ ਕਿਹੜੀ ਕਿਹੜੀ ਖ਼ੁਫ਼ੀਆ ਜਾਣਕਾਰੀ ਸਾਂਝੀ ਕੀਤੀ ਹੈ। ਦੂਜੇ ਪਾਸੇ ਬਚਾਅ ਪੱਖ ਦੇ ਵਕੀਲਾਂ ਨੇ ਪੁਲੀਸ ਦੀ ਕਹਾਣੀ ਨੂੰ ਮਨਘੜਤ ਦੱਸਦਿਆਂ ਕਿਹਾ ਕਿ ਜਸਬੀਰ ਸਿੰਘ ਨੂੰ ਗਲਤ ਤਰੀਕੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਸਬੀਰ ਸਿੰਘ ਨੂੰ ਪਹਿਲਾਂ ਨੋਟਿਸ ਦੇ ਕੇ ਸੱਦਿਆ ਗਿਆ ਸੀ ਅਤੇ ਜਸਬੀਰ ਸਿੰਘ ਹੁਣ ਤੱਕ 17, 18 19 ਅਤੇ 21 ਮਈ ਨੂੰ ਜਾਂਚ ਵਿੱਚ ਸ਼ਾਮਲ ਹੋ ਚੁੱਕਾ ਹੈ ਅਤੇ ਪੁਲੀਸ ਨੇ ਜਸਬੀਰ ਤੇ ਉਸ ਦੀ ਪਤਨੀ ਦੇ ਮੋਬਾਈਲ ਫੋਨ ਅਤੇ ਲੈਪਟਾਪ ਵੀ ਆਪਣੇ ਕਬਜ਼ੇ ਵਿੱਚ ਲੈ ਕੈ ਛਾਣਬੀਣ ਕੀਤੀ ਗਈ ਹੈ ਅਤੇ ਉਸ ਕੋਲੋਂ ਲੋੜੀਂਦੀ ਪੁੱਛਗਿੱਛ ਕਰ ਚੁੱਕੀ ਹੈ। ਬਚਾਅ ਪੱਖ ਦੇ ਵਕੀਲ ਨੇ ਕਿਹਾ ਕਿ ਜਸਬੀਰ ’ਤੇ ਪਾਕਿਸਤਾਨੀ ਜਾਸੂਸ ਹੋਣ ਲਗਤ ਦੋਸ਼ ਲਗਾਇਆ ਜਾ ਰਿਹਾ ਹੈ, ਜਦੋਂਕਿ ਅਜਿਹਾ ਕੁੱਝ ਵੀ ਨਹੀਂ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜਸਬੀਰ ਸਿੰਘ ਨੂੰ ਦੋ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਧਰ, ਪੁਲੀਸ ਸੂਤਰਾਂ ਦੀ ਜਾਣਕਾਰੀ ਅਨੁਸਾਰ ਜਸਬੀਰ ਸਿੰਘ ਦੇ ਪਾਕਿਸਤਾਨ ਦੇ ਯੂ-ਟਿਊਬਰ ਨਾਸਿਰ ਢਿੱਲੋਂ ਨਾਲ ਸਬੰਧਾਂ ਬਾਰੇ ਪਤਾ ਲੱਗਾ ਹੈ। ਇਸ ਤੋਂ ਇਲਾਵਾ ਪਾਕਿਸਤਾਨ ਵਿੱਚ ਉਸ ਦੇ 150 ਸੰਪਰਕਾਂ ਦੀ ਗੱਲ ਕਹੀ ਜਾ ਰਹੀ ਹੈ। ਜਿਨ੍ਹਾਂ ਨਾਲ ਉਹ ਅਕਸਰ ਚੈਟ ਕਰਦਾ ਸੀ। ਇਸ ਸਬੰਧੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਦੀ ਮਹਿਲਾ ਮਿੱਤਰ ਨੂੰ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਤਲਬ ਕੀਤਾ ਜਾਵੇਗਾ। ਬਚਾਅ ਪੱਖ ਦੇ ਵਕੀਲਾਂ ਨੇ ਕਿਹਾ ਕਿ ਪਿਛਲੇ ਦਿਨੀਂ ਹਿਸਾਰ ਪੁਲੀਸ ਵੱਲੋਂ ਜਸਬੀਰ ਸਿੰਘ ਨੂੰ ਸੰਮਨ ਭੇਜ ਕੇ 6 ਜੂਨ ਨੂੰ ਜਾਂਚ ਵਿੱਚ ਹੋਣ ਲਈ ਸੱਦਿਆ ਗਿਆ ਸੀ ਪ੍ਰੰਤੂ ਜਿਵੇਂ ਹੀ ਇਸ ਦੀ ਭਿਣਕ ਪੰਜਾਬ ਪੁਲੀਸ ਨੂੰ ਲੱਗੀ ਤਾਂ ਉਨ੍ਹਾਂ ਨੇ ਬੀਤੀ 3 ਜੂਨ ਨੂੰ ਜਸਬੀਰ ਸਿੰਘ ਨੂੰ ਪੁੱਛਗਿੱਛ ਦਾ ਬਹਾਨਾ ਲਗਾ ਕੇ ਆਪਣੇ ਕੋਲ ਬੁਲਾਇਆ ਅਤੇ ਉਸ ਦੀ ਗ੍ਰਿਫ਼ਤਾਰੀ ਪਾ ਲਈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਜਾਣ ਕੋਈ ਗੁਨਾਹ ਨਹੀਂ ਹੈ। ਉਹ ਕੇਵਲ ਪਾਕਿਸਤਾਨ ਹੀ ਨਹੀਂ ਗਿਆ ਬਲਕਿ ਹੋਰਨਾਂ ਦੇਸ਼ਾਂ ਵਿੱਚ ਵੀ ਜਾ ਕੇ ਆਇਆ ਹੈ। ਉਨ੍ਹਾਂ ਇਹ ਵੀ ਤਰਕ ਦਿੱਤਾ ਕਿ ਹਰੇਕ ਸਾਲ ਵੱਡੀ ਗਿਣਤੀ ਵਿੱਚ ਸੰਗਤ ਨਨਕਾਣਾ ਸਾਹਿਬ ਜਾਂਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ