ਸੇਂਟ ਸੋਲਜਰ ਕਾਨਵੈਂਟ ਸਕੂਲ ਵਿੱਚ ਜ਼ੋਨ ਪੱਧਰੀ ਕਲਾ ਉਤਸਵ ਮੁਕਾਬਲੇ ਕਰਵਾਏ

ਮੁਹਾਲੀ ਸਮੇਤ ਛੇ ਜ਼ਿਲ੍ਹਿਆਂ ਦੀਆਂ 72 ਟੀਮਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ

ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗਿੰਨੀ ਦੁੱਗਲ ਨੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ

ਨਬਜ਼-ਏ-ਪੰਜਾਬ, ਮੁਹਾਲੀ, 17 ਸਤੰਬਰ:
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਦੀ ਅਗਵਾਈ ਹੇਠ ਅਤੇ ਸਮੱਗਰਾ ਸਿੱਖਿਆ ਅਭਿਆਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ 16 ਸਤੰਬਰ ਨੂੰ ਮੁਹਾਲੀ ਜ਼ਿਲ੍ਹੇ ਦਾ ਜ਼ੋਨ ਪੱਧਰੀ ਕਲਾ ਉਤਸਵ ਇੱਥੋਂ ਦੇ ਸੇਂਟ ਸੋਲਜਰ ਇੰਟਰਨੈਸ਼ਨਲ ਕਾਨਵੈਂਟ ਸਕੂਲ ਫੇਜ਼-7 ਵਿਖੇ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਮੁਹਾਲੀ ਸਮੇਤ ਜ਼ੋਨ ਦੇ ਛੇ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਬਰਨਾਲਾ, ਫ਼ਤਹਿਗੜ੍ਹ ਸਾਹਿਬ ਅਤੇ ਮਲੇਰਕੋਟਲਾ ਦੀਆਂ ਕੁੱਲ 72 ਟੀਮਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ।
ਇਸ ਮੁਕਾਬਲੇ ਵਿੱਚ ਹਰੇਕ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੱਧਰ ਤੇ ਪਹਿਲੇ ਸਥਾਨ ਤੇ ਆਈਆਂ ਟੀਮਾਂ ਨੇ ਭਾਗ ਲਿਆ। ਜ਼ੋਨ ਪੱਧਰੀ ਕਲਾ ਉਤਸਵ ਵਿੱਚ ਕੁੱਲ਼ 12 ਵੱਖ-ਵੱਖ ਈਵੈਂਟ ਤੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵੋਕਲ ਮਿਊਜ਼ਿਕ ਸੋਲੋ, ਵੋਕਲ ਮਿਊਜ਼ਿਕ ਗਰੁੱਪ, ਇੰਸਟਰੁਮੈਂਟਲ ਮਿਊਜ਼ਿਕ ਪਰਕਿਉਸਿਵ, ਇੰਸਟਰੂਮੈਂਟਲ ਮਿਊਜ਼ਿਕ ਗਰੁੱਪ, ਵਿਜ਼ੁਅਲ ਆਰਟ 2-ਡੀ ਅਤੇ ਵਿਜ਼ੁਅਲ ਆਰਟ 3-ਡੀ ਵਿੱਚ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਜੇਤੂ ਰਹੇ। ਸੋਲੋ ਡਾਂਸ ਅਤੇ ਵਿਜ਼ੁਅਲ ਆਰਟ ਗਰੁੱਪ ਵਿੱਚ ਜ਼ਿਲ੍ਹਾ ਸੰਗਰੂਰ ਦੇ ਸਕੂਲ ਜੇਤੂ ਰਹੇ। ਇੰਸਟਰੁਮੈਂਟਲ ਮਿਊਜ਼ਿਕ ਮੈਲੋਡਿਕ ਵਿੱਚ ਦਿ ਮਿਲੇਨੀਅਮ ਸਕੂਲ ਫੇਜ਼-5 ਅਤੇ ਡਾਂਸ ਗਰੁੱਪ ਵਿੱਚ ਸਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਜੇੜੀ ਜ਼ਿਲ੍ਹਾ ਮੁਹਾਲੀ ਦੇ ਸਕੂਲਾਂ ਨੇ ਬਾਜ਼ੀ ਮਾਰੀ। ਅਖੀਰ ਵਿੱਚ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਸਰਟੀਫ਼ਿਕੇਟ ਅਤੇ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਨੇ ਜੇਤੂ ਟੀਮਾਂ ਨੂੰ ਇਨਾਮ ਵੰਡੇ ਅਤੇ ਜੇਤੂਆਂ ਦੀ ਹੌਸਲਾਂ ਅਫਜਾਈ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਛੁਪੀ ਹੋਈ ਪ੍ਰਤਿਭਾ ਨੂੰ ਉਜਾਗਰ ਕਰਦੇ ਹਨ। ਉਨ੍ਹਾਂ ਨੇ ਜੇਤੂ ਟੀਮਾਂ ਨੂੰ ਰਾਜ ਪੱਧਰੀ ਕਲਾ ਉਤਸਵ ਮੁਕਾਬਲੇ ਲਈ ਸ਼ੁੱਭ-ਇੱਛਾਵਾਂ ਅਤੇ ਆਸ਼ੀਰਵਾਦ ਦਿੱਤਾ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…